Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ ਦਿੱਤੀ ਗਈ ਸੀ: ਉਮਰ ਅਬਦੁੱਲਾ

ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ ਦਿੱਤੀ ਗਈ ਸੀ: ਉਮਰ ਅਬਦੁੱਲਾ

ਨਵੀਂ ਦਿੱਲੀ (24 ਮਈ, 2015): ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਚਾਈ ਨੂੰ ਸਵੀਕਾਰ ਕੀਤਾ ਜਾਵੇ ਜਾਂ ਨਾ ਪਰ ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ ‘ਤੇ ਲਟਕਾਇਆ ਗਿਆ ਸੀ।

ਉਸਨੇ ਅੱਜ ਕਿਹਾ ਕਿ ਸੰਸਦ ਹਮਲੇ ਲਈ ਦੋਸ਼ੀ ਠਹਿਰਾਏ ਅਫਜ਼ਲ ਗੁਰੂ ਨੂੰ ਫਾਂਸੀ ‘ਤੇ ਲਟਕਾਉਣ ਦੀ ਵਿਵਾਦਪੂਰਣ ਕਾਰਵਾਈ ਯੂ. ਪੀ. ਏ. ਸਰਕਾਰ ਨੇ ਰਾਜਸੀ ਕਾਰਨਾਂ ਕਰਕੇ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਕੁਝ ਘੰਟੇ ਹੀ ਪਹਿਲਾਂ ਦੱਸਿਆ ਗਿਆ ਸੀ ।

Afzal Guru
ਅਫਜ਼ਲ ਗੁਰੂ

ਅਬਦੁੱਲਾ ਨੇ ਕਿਹਾ ਕਿ ਜਦੋਂ ਉਹ ਇਕ ਦਿੱਲੀ ਦੇ ਰੈਸਟੋਰੈਂਟ ਵਿਚ ਆਪਣੀ ਭੈਣ ਨਾਲ ਰਾਤ ਦਾ ਖਾਣਾ ਖਾਣ ਲਈ ਨਿਕਲੇ ਤਾਂ ਉਨ੍ਹਾਂ ਨੂੰ ਉਸ ਸਮੇਂ ਦੇ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਦਾ ਫੋਨ ਆਇਆ ਅਤੇ ਦੱਸਿਆ ਕਿ ਉਨ੍ਹਾਂ ਨੇ ਕਲ੍ਹ ਤੜਕੇ ਅਫਜ਼ਲ ਗੁਰੂ ਨੂੰ ਫਾਂਸੀ ‘ਤੇ ਲਟਕਾਉਣ ਬਾਰੇ ਕਾਗਜਾਂ ‘ਤੇ ਦਸਤਖਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਅਮਨ ਤੇ ਕਾਨੂੰਨ ਬਣਾਈ ਰੱਖਣ ਲਈ ਕਿਹਾ ਗਿਆ ।

ਸਾਬਕਾ ਗ੍ਰਹਿ ਮੰਤਰੀ ਸੁਸ਼ੀਲ ਸ਼ਿੰਦੇ ਨੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਸੰਸਦ ‘ਤੇ ਹਮਲਾ ਕਰਨ ਦੇ ਦੋਸ਼ੀ ਅਫਜ਼ਲ ਗੁਰੂ ਨੂੰ ਯੂ ਪੀ ਏ ਦੀ ਸਰਕਾਰ ਵਲੋਂ ਰਾਜਨੀਤਕ ਕਾਰਨਾਂ ਕਾਰਨਾਂ ਕਰਕੇ ਫਾਂਸੀ ਦਿੱਤੀ ਗਈ ਸੀ ਙ ਸ਼ਿੰਦੇ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਸੀ ।

ਅਬਦੁੱਲਾ ਨੇ ਕਿਹਾ ਕਿ ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਕਤਲ ਦੇ ਮਾਮਲਿਆਂ ਨੂੰ ਵੱਖਰੇ ਤਰੀਕੇ ਨਾਲ ਨਜਿੱਠਿਆ ਗਿਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਜਾਰੀ ਕੀਤੇ ਇਕ ਲਿਖਤੀ ਬਿਆਨ ਵਿੱਚ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (ਪੀ.ਯੂ.ਡੈ.ਰਾ) ਵੱਲੋਂ ਜੰਮੂ ਅਤੇ ਕਸ਼ਮੀਰ ਵਿੱਚ ਪਬਲਿਕ ਸੇਫਟੀ ਐਕਟ (ਪ.ਸੇ.ਐ.) ਨਾਮੀ ਕਾਲੇ ਕਾਨੂੰਨ ਦੀ ਵਰਤੋਂ ਕਰਨ ਦੀ ਸਖਤ
ਭਾਰਤੀ ਸੰਸਦ ਵਲੋਂ 1994 ਵਿਚ ਪ੍ਰਵਾਨ ਕੀਤੇ ਗਏ ਮਤੇ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਜੇਕਰ ਭਾਰਤ ਗਿਲਗਿਲ -ਬਾਲਟਿਸਤਾਨ ਨੂੰ ਆਪਣਾ ਅਟੁੱਟ ਅੰਗ ਮੰਨਦਾ ਹੈ ਤਾਂ ਉੱਸ ਨੂੰ ਗਿਲਗਿਟ-ਬਾਲਟਿਸਤਾਨ ਦੇ
ਬੀਤੇ ਕੱਲ ਰੂਸ ਦੀ ਪਹਿਲਕਦਮੀ ਉੱਤੇ ਅਫਗਾਨਿਸਤਾਨ ਸਰਕਾਰ ਤੇ ਤਾਲਿਬਾਨ ਵਿਚਕਾਰ ਮਾਸਕੋ ਵਿਖੇ ਗੱਲਬਾਤ ਸ਼ੁਰੂ ਹੋਈ। ਇਸ ਮੌਕੇ ਭਾਰਤ ਸਰਕਾਰ ਦੇ ਦੋ ਨੁਮਾਇੰਦੇ ਵੀ ਹਾਜ਼ਰ ਸਨ।
ਮੁਹੰਮਦ ਅਫਜ਼ਲ ਗੁਰੂ ਦੀ 5ਵੀਂ ਬਰਸੀ ਮੌਕੇ ਅਜ਼ਾਦੀ ਪਸੰਦ ਕਸ਼ਮੀਰੀਆਂ ਵੱਲੋਂ ਭਾਰਤ ਸਰਕਾਰ ਤੋਂ ਉਸ ਦੀਆਂ ਅਸਥੀਆਂ ਲੈਣ ਲਈ ਦਿੱਤੇ ਹੜਤਾਲ ਦੇ ਸੱਦੇ ਨੂੰ ਕਸ਼ਮੀਰ ਵਿੱਚ ਭਰਵਾ ਹੁੰਗਾਰਾ ਮਿਿਲਆ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: