Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਬੋਹਰ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਕੀਮਤ ’ਤੇ ਛੱਡਿਆ ਨਹੀਂ ਜਾਵੇਗਾ-ਸੁਖਬੀਰ ਸਿੰਘ ਬਾਦਲ

ਅਬੋਹਰ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਕੀਮਤ ’ਤੇ ਛੱਡਿਆ ਨਹੀਂ ਜਾਵੇਗਾ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਅਬੋਹਰ ਵਿਚ ਇਕ ਦਲਿਤ ਦੇ ਕਤਲ ਕਾਂਡ ਨੂੰ ਬੇਹੱਦ ਘਿਨਾਉਣੀ ਘਟਨਾ ਦੱਸਦਿਆਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਸਾਰੇ ਸੰਭਵ ਕਦਮ ਚੁੱਕੇ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਛੱਡਿਆ ਨਹੀਂ ਜਾਵੇਗਾ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਬੋਲਦਿਆਂ ਉੱਪ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦਾ ਵੀ ਜ਼ਿੰਮਾ ਹੈ, ਨੇ ਸਦਨ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਐਫਆਈਆਰ ਦਰਜ ਕਰਨ ਤੋਂ ਬਾਅਦ ਸਪੈਸ਼ਲ ਜਾਂਚ ਟੀਮ (ਐਸਆਈਟੀ) ਦਾ ਵੀ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਬੇਰਹਿਮ ਅਤੇ ਘਿਨਾਉਣੀ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ।

ਪ੍ਰਭਾਵਿਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਇਨਸਾਫ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ 24-25 ਅਣਪਛਾਤੇ ਵਿਅਕਤੀਆਂ ਦੇ ਨਾਂ ਸਾਹਮਣੇ ਆ ਰਹੇ ਸਨ ਪਰ ਪੁਲਿਸ ਨੇ ਮੁਸ਼ਤੈਦੀ ਨਾਲ ਕੰਮ ਕਰਦਿਆਂ ਸਾਰੇ 26 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਡੱਕਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਸ. ਬਾਦਲ ਨੇ ਅੱਗੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਸ ਘਟਨਾ ਦੇ ਮੁੱਖ ਦੋ ਸਾਜਿਸ਼ਕਰਤਾ ਦੇ ਪੋਲੀਗ੍ਰਾਫਿਕ ਟੈਸਟ ਵੀ ਕਰਵਾਏ ਗਏ ਅਤੇ ਪੁਲਿਸ ਕਿਸੇ ਵੀ ਦੋਸ਼ੀ ਖਿਲਾਫ ਕੋਈ ਵੀ ਢਿੱਲ ਨਹੀਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨਾਲ ਕਾਨੂੰਨ ਅਨੁਸਾਰ ਨਜਿੱਠਿਆ ਜਾਵੇਗਾ।

ਇਸ ਮੁੱਦੇ ਨੂੰ ਚੁੱਕਣ ਵਾਲੇ ਕਾਂਗਰਸੀ ਵਿਧਾਇਕ ਸ੍ਰੀ ਸੁਨੀਲ ਜਾਖੜ ਦੇ ਦੋਸ਼ਾਂ ਨੂੰ ਨਕਾਰਦਿਆਂ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਕਥਿਤ ਦੋਸ਼ੀ ਸ਼ਿਵ ਲਾਲ ਡੋਡਾ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਹੀਂ ਰਿਹਾ ਅਤੇ ਉਸ ਨੇ ਤਾਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਵਿਰੁੱਧ ਚੋਣ ਲੜੀ ਸੀ।

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਹੋਏ ਹਨ ਕਿ ਇਸ ਮਾਮਲੇ ਦੀ ਜਿੰਨੀ ਛੇਤੀ ਹੋ ਸਕੇ ਜਾਂਚ ਕਰਕੇ ਅਦਾਲਤ ਵਿਚ ਬਿਨਾਂ ਦੇਰੀ ਚਲਾਨ ਪੇਸ਼ ਕੀਤਾ ਜਾਵੇ। ਉਨ੍ਹਾਂ ਸਦਨ ਨੂੰ ਭਰੋਸਾ ਦਿੱਤਾ ਕਿ ਅਬੋਹਰ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: