Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕਾ ਦੇ ਬੇਕਰਸਫੀਲਡ ਵਿਚ ਪਾਰਕ ਦਾ ਨਾਮ ਜਸਵੰਤ ਸਿੰਘ ਖਾਲੜਾ ਰਖਵਾਉਣ ਲਈ ਮੁਹਿੰਮ ਦੀ ਸ਼ੁਰੂਆਤ

ਅਮਰੀਕਾ ਦੇ ਬੇਕਰਸਫੀਲਡ ਵਿਚ ਪਾਰਕ ਦਾ ਨਾਮ ਜਸਵੰਤ ਸਿੰਘ ਖਾਲੜਾ ਰਖਵਾਉਣ ਲਈ ਮੁਹਿੰਮ ਦੀ ਸ਼ੁਰੂਆਤ

ਕੈਲੀਫੋਰਨੀਆ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਕਸਬੇ ਬੇਕਰਸਫੀਲਡ ਵਿਚ ਸਿੱਖਾਂ ਵਲੋਂ ਇੱਥੇ ਸਥਿਤ ਪਾਰਕ “ਸਟੋਨ ਕਰੀਕ ਪਾਰਕ” ਦਾ ਨਾ ਤਬਦੀਲ ਕਰਕੇ “ਜਸਵੰਤ ਸਿੰਘ ਖਾਲੜਾ ਪਾਰਕ” ਰੱਖਣ ਲਈ ਮੁਹਿੰਮ ਸ਼ੁਰੂ ਕੀਤੀ ਹੈ।

ਜਸਵੰਤ ਸਿੰਘ ਖਾਲੜਾ

ਗੌਰਤਲਬ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ 1980-90 ਦੌਰਾਨ ਭਾਰਤੀ ਰਾਜ ਵਲੋਂ ਝੂਠੇ ਮੁਕਾਬਲੇ ਬਣਾ ਕੇ ਕੀਤੇ ਗਏ ਮਨੁੱਖੀ ਅਧਿਕਾਰਾਂ ਦੇ ਘਾਣ ਖਿਲਾਫ ਅਵਾਜ਼ ਚੁੱਕੀ ਸੀ ਤੇ ਉਨ੍ਹਾਂ ਨੂੰ ਵੀ ਪੁਲਿਸ ਨੇ ਜ਼ਬਰਨ ਅਗਵਾ ਕਰਕੇ ਕਤਲ ਕਰ ਦਿੱਤਾ ਸੀ।

ਜੈਕਾਰਾ ਮੂਵਮੈਂਟ ਨਾਮੀਂ ਸੰਸਥਾ ਵਲੋਂ ਇਸ ਕਾਰਜ ਲਈ ਹਸਤਾਖਰ ਮੁਹਿੰਮ ਚਲਾਈ ਜਾ ਰਹੀ ਹੈ ਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਸਬੰਧੀ 28 ਮਾਰਚ ਨੂੰ ਸ਼ਹਿਰ ਕਾਉਂਸਲ ਦੀ ਹੋਈ ਇਕ ਮੀਟਿੰਗ ਵਿਚ 100 ਦੇ ਕਰੀਬ ਲੋਕਾਂ ਨੇ ਸ਼ਮੂਲੀਅਤ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਹੁਣ ਤਕ 570 ਦੇ ਕਰੀਬ ਲੋਕ ਇਸ ਮੁਹਿੰਮ ਵਿਚ ਹਸਤਾਖਰ ਕਰ ਚੁੱਕੇ ਹਨ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਲੀਫੋਰਨੀਆ ਦੇ ਸ਼ਹਿਰ ਫਰੈਸਨੋ ਵਿਚ ਬੀਤੇ ਵਰ੍ਹੇ ਵੀਕਟੋਰੀਆ ਵੈਸਟ ਕਮਿਊਨਿਟੀ ਪਾਰਕ ਦਾ ਨਾ ਬਦਲ ਕੇ ਜਸਵੰਤ ਸਿੰਘ ਖਾਲੜਾ ਪਾਰਕ ਰੱਖਿਆ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਵਪਾਰਕ ਡਰਾਈਵਰਾਂ ਦੇ ਕਾਨੂੰਨੀ ਨੁਮਾਇੰਦਿਆਂ ਨੇ ਕੈਲੀਫੋਰਨੀਆ ਡਿਪਾਰਟਮੈਂਟ ਆਫ਼ ਮੋਟਰ ਵਹੀਕਲਜ਼ (CA-DMV) ਨੂੰ ਲਗਭਗ 20,000 ਵਪਾਰਕ ਡਰਾਈਵਿੰਗ ਲਾਇਸੰਸ (CDL) ਰੱਦ ਕਰਨ ਤੋਂ ਰੋਕਣ ਲਈ ਇੱਕ ਐਮਰਜੈਂਸੀ ਆਰਡਰ ਦਾਇਰ ਕੀਤਾ ਹੈ।
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: