Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕਾ ਦੇ ਸੂਬੇ ਨਿਊਜਰਸੀ, ਇੰਡੀਆਨਾ ਅਤੇ ਡੇਲਾਵੇਅਰ ਵਿਚ ਅਪ੍ਰੈਲ ਮਹੀਨਾ ਸਿੱਖ ਪਛਾਣ ਵਜੋਂ ਮਨਾਉਣ ਦਾ ਫੈਂਸਲਾ

ਅਮਰੀਕਾ ਦੇ ਸੂਬੇ ਨਿਊਜਰਸੀ, ਇੰਡੀਆਨਾ ਅਤੇ ਡੇਲਾਵੇਅਰ ਵਿਚ ਅਪ੍ਰੈਲ ਮਹੀਨਾ ਸਿੱਖ ਪਛਾਣ ਵਜੋਂ ਮਨਾਉਣ ਦਾ ਫੈਂਸਲਾ

ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਨਿਊਜਰਸੀ ਨੇ ਅਪ੍ਰੈਲ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਤੌਰ ਉੱਤੇ ਅਪ੍ਰੈਲ ਮਹੀਨੇ ਵਿੱਚ ਸਿੱਖ ਧਰਮ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਨਿਊਜਰਸੀ ਵਿਧਾਨ ਸਭਾ ਨੇ ਇਸ ਸਬੰਧੀ ਸਾਂਝਾ ਅੈਲਾਨਨਾਮਾ ਤਿਆਰ ਕੀਤਾ ਹੈ। ਇਸ ਵਿੱਚ ਸਿੱਖਾਂ ਵਿਰੁੱਧ ਅਸਹਿਣਸ਼ੀਲਤਾ ਘਟਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਤੇ ਨੂੰ ਨਿਊਜਰਸੀ ਵਿਧਾਨ ਸਭਾ ਦੇ ਦੋਵੇਂ ਸਦਨਾਂ ਪ੍ਰਤੀਨਿਧ ਸਭਾ ਅਤੇ ਸੈਨੇਟ ਨੇ ਸਰਬਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਹੈ।

ਇਸ ਸਬੰਧੀ ਜਾਰੀ ਪ੍ਰੈਸ ਬਿਆਨ ਸਿੱਖਾਂ ਵਲੋਂ ਨਿਊਜਰਸੀ ਦੀ ਤਰੱਕੀ ਵਿਚ ਪਾਏ ਗਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਇਸੇ ਤਰ੍ਹਾਂ ਦੇ ਮਤੇ ਇੰਡੀਆਨਾ ਅਤੇ ਡੇਲਾਵੇਅਰ ਦੀਆਂ ਵਿਧਾਨ ਸਭਾਵਾਂ ਵਿਚ ਵੀ ਪਾਸ ਕੀਤੇ ਜਾ ਚੁੱਕੇ ਹਨ। ਇੰਡੀਆਨਾ ਵਿਚ ਅਪ੍ਰੈਲ ਮਹੀਨੇ ਨੂੰ ‘ਸਿੱਖ ਵਿਰਾਸਤੀ ਮਹੀਨੇ’ ਅਤੇ ਡੇਲਾਵੇਅਰ ਵਿਚ ‘ਸਿੱਖ ਜਾਗਰੂਕਤਾ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ
ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਸੰਸਥਾਵਾਂ ਵੱਲੋਂ ਆਪਣੇ-ਆਪਣੇ ਮੁਲਕਾਂ ਦੇ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦੀਆਂ ਸਰਗਰਮੀਆਂ ਉੱਤੇ ਲਾਈ ਗਈ ਪਾਬੰਦੀ ਦਾ ਦਲ ਖਾਲਸਾ ਨੇ ਖੁੱਲ੍ਹੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: