Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕਾ ਵਿੱਚ ਸਿੱਖ ਬੱਚੇ ਨਾਲ ਹੋਏ ਨਸਲੀ ਭੇਦਭਾਵ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ

ਅਮਰੀਕਾ ਵਿੱਚ ਸਿੱਖ ਬੱਚੇ ਨਾਲ ਹੋਏ ਨਸਲੀ ਭੇਦਭਾਵ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ

ਨਵੀਂ ਦਿੱਲੀ (3 ਮਾਰਚ 2015): ਅਮਰੀਕਾ ਦੇ ਜੋਰਜਿਆ ਵਿਖੇ ਸਿੱਖ ਬੱਚੇ ਹਰਸੁੱਖ ਸਿੰਘ ‘ਤੇ ਸਕੂਲ ਬੱਸ ‘ਚ ਸਾਥੀ ਵਿਦਿਆਰਥੀਆਂ ਵੱਲੋਂ ਕੀਤੀਆਂ ਨਸਲੀ ਟਿੱਪਣੀਆਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿਖੇਦੀ ਕਰਦੇ ਹੋਏ ਇਸ ਮਸਲੇ ਨੂੰ ਨਸਲੀ ਹਮਲਾ ਕਰਾਰ ਦਿੱਤਾ ਹੈ।sikh-boy-300x230

ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੰਸਾਰਭਰ ‘ਚ ਵਸਦੇ ਸਿੱਖਾਂ ਨੂੰ ਸਿੱਖ ਭਾਈਚਾਰੇ ਖਿਲਾਫ ਅਮਰੀਕਾ ‘ਚ ਹੋ ਰਹੇ ਇਨ੍ਹਾਂ ਹੈਰਾਨੀਭਰੇ ਹਮਲਿਆਂ ਨਾਲ ਸਿੱਖਾਂ ਦੇ ਮਨਾ ਨੂੰ ਡੂੰਘੀ ਠੇਸ ਵੱਜੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸ਼ਾਂਤਮਈ, ਮਹਿਨਤੀ, ਅਕਾਲ ਪੁਰਖ ਤੋਂ ਡਰਣ ਵਾਲੇ ਅਣਖੀ ਯੋਧੇ ਅਤੇ ਜ਼ਬਰ ਦੇ ਖਿਲਾਫ ਨਿਤਰਣ ਵਾਲੀ ਕੌਮ ਦੱਸਦੇ ਹੋਏ ਜੀ.ਕੇ. ਨੇ ਅਮਰੀਕਾ ਦੇ ਅਰਥਚਾਰੇ ਦੀ ਤਰੱਕੀ ਵਿਚ ਸਿੱਖਾਂ ਵੱਲੋਂ ਵੱਡੇ ਪੈਮਾਨੇ ਤੇ ਪੂਰੀ ਤਾਕਤ ਨਾਲ ਹਿੱਸਾ ਪਾਉਣ ਦਾ ਵੀ ਹਵਾਲਾ ਦਿੱਤਾ।

ਅਮਰੀਕੀ ਪ੍ਰਸ਼ਾਸਨ ਨੂੰ ਸਿੱਖ ਭਾਈਚਾਰੇ ਦੀ ਰੱਖਿਆ ਦੀ ਅਪੀਲ ਕਰਦੇ ਹੋਏ ਜੀ.ਕੇ. ਨੇ ਕਿਹਾ ਕਿ ਅਮਰੀਕਾ ਦੀ ਬਹੁਧਰਮੀ ਰਾਸ਼ਟਰ ਦੀ ਸੋਚ ਨੂੰ ਬਚਾਉਣ ਵਾਸਤੇ ਸਾਰੇ ਧਰਮਾਂ ਦੇ ਲੋਕਾਂ ਦੀ ਸੁਰੱਖਿਆ ਅਤਿ ਜ਼ਰੂਰੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: