Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕੀ ਕਾਂਗਰਸ ਕਮੇਟੀ ਦਿੱਲੀ ਸਿੱਖ ਕਤਲੇਆਮ ‘ਤੇ ਕਰੇਗੀ ਸੁਣਵਾਈ, ਦਿੱਲੀ ਕਤਲੇਆਮ ਦੀਆਂ ਵਿਧਵਾਵਾਂ ਦੀ ਜ਼ਿੰਦਗੀ ‘ਤੇ ਅਧਾਰਿਤ ਫਿਲਮ “ਦੀ ਵਿਡੋ ਕਲੌਨੀ” ਵੀ ਵਿਖਾਈ ਜਾਵੇਗੀ

ਅਮਰੀਕੀ ਕਾਂਗਰਸ ਕਮੇਟੀ ਦਿੱਲੀ ਸਿੱਖ ਕਤਲੇਆਮ ‘ਤੇ ਕਰੇਗੀ ਸੁਣਵਾਈ, ਦਿੱਲੀ ਕਤਲੇਆਮ ਦੀਆਂ ਵਿਧਵਾਵਾਂ ਦੀ ਜ਼ਿੰਦਗੀ ‘ਤੇ ਅਧਾਰਿਤ ਫਿਲਮ “ਦੀ ਵਿਡੋ ਕਲੌਨੀ” ਵੀ ਵਿਖਾਈ ਜਾਵੇਗੀ

ਅਮਰੀਕਾ, ਵਾਸ਼ਿਗੰਟਨ ( 26 ਸਤੰਬਰ, 2014): ਭਾਰਤੀ ਪ੍ਰਧਾਨ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੇ ਸੱਦੇ ‘ਤੇ ਅਮਰੀਕਾ ਦੇ ਪੰਜ ਦਿਨਾਂ ਦੌਰੇ ‘ਤੇ ਅਮਰੀਕਾ ਪਹੁੰਚਿਆ ਹੋਇਆ ਹੈ। ਗੁਜਰਾਤ ਵਿੱਚ ਮੁਸਲਮਾਨਾਂ ਦੇ ਕਤਲੇਆਮ ਅਤੇ ਭਾਰਤ ਦਾ ਪ੍ਰਧਾਨ ਮੰਤਰੀ ਬਨਣ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਅਮਰੀਕਾ ਯਾਤਰਾ ਹੈ।

ਮੋਦੀ ਦੇ ਅਮਰੀਕਾ ਪਹੁੰਚਣ ਦੇ ਨਾਲ ਹੀ ਮੋਦੀ ਵੱਲੋਂ ਗੁਜਰਾਤ ਵਿੱਚ ਕੀਤੇ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਭਾਰਤ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਦੇ ਕਤਲੇਆਮ, ਧਾਰਮਿਕ ਅਜ਼ਾਦੀ ‘ਤੇ ਕੀਤੇ ਗਏ ਅਤੇ ਕੀਤੇ ਜਾ ਰਹੇ ਹਮਲਿਆਂ ਨੇ ਮਨੁੱਖੀ ਹੱਕਾਂ ਨਾਲ ਸਰੋਕਾਰ ਰੱਖਣ ਵਾਲੀਆਂ ਸ਼ਖਸ਼ੀਅਤਾਂ/ਸੰਸਥਾਵਾਂ ਦਾ ਧਿਆਨ ਪੂਰੀ ਤਰਾਂ ਉਪਰੋਕਤ ਮੁੱਦਿਆਂ ‘ਤੇ ਕੇਂਦਰਿਤ ਕੀਤਾ ਹੈ।

Tom-Lantos-Human-Rights-Commission-US-Congress
ਟੌਮ ਲੈਨਸੋਨ ਹਿਊਮੈਨ ਰਾਈਟਸ ਕਮਿਸ਼ਨ

ਮਨੁੱਖੀ ਅਧਿਕਾਰ ਗਰੁੱਪ “ਅਮਰੀਕਨ ਜਸਟਿਸ ਸੈਂਟਰ” ਨੇ ਅਮਰੀਕੀ ਸੰਘੀ ਅਦਾਲਤ ਵਿੱਚ ਨਰਿੰਦਰ ਮੋਦੀ ਖਿਲਾਫ ਗੁਜਰਾਤ ਵਿੱਚ ਹੋਏ ਮੁਸਲਮਾਨਾਂ ਦੇ ਕਤਲੇਆਮ ਦੇ ਕੇਸ ਵਿੱਚ ਸ਼ਿਕਾਇਤ ਦਰਜ਼ ਕਰਵਾ ਕੇ ਮੋਦੀ ਨੂੰ ਸੰਮਨ ਜਾਰੀ ਕਰਵਾਏ ਹਨ, ਉੱਥੇ ਮੋਦੀ ਦੀ ਯਾਤਰਾ ਨਾਲ ਦਿੱਲੀ ਦੇ ਨਵੰਬਰ ਸਿੱਖ ਕਤਲੇਆਮ ਦੇ ਮਾਮਲੇ ਨੂੰ ਵੀ ਮਨੁੱਖੀ ਹੱਕਾਂ ਲਈ ਦਰਦ ਰੱਖਣ ਵਾਲਿਆਂ ਨੇ ਵਿਸ਼ੇਸ਼ ਚਰਚਾ ਦਾ ਵਿਸ਼ਾ ਬਨਾਇਆ ਹੈ।

30 ਨਵੰਬਰ ਦੇ ਦਿਨ ਜਦੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨਾਲ ਵਾਈਟ ਹਾਊਸ ਵਿੱਚ ਮੀਟਿੰਗ ਕਰੇਗਾ , ਉਸ ਦਿਨ ਹੀ ਅਮਰੀਕੀ ਕਾਂਗਰਸ (ਪਾਰਲੀਮੈਂਟ) ਕਮੇਟੀ ਦਿੱਲੀ ਵਿੱਚ ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ ਦੀ ਸੁਣਵਾਈ ਕਰੇਗੀ।

ਇਸ ਦਿਨ ਹੀ ਅਮਰੀਕੀ ਮਨੁੱਖੀ ਅਧਿਕਾਰ ਕਮਿਸ਼ਨ ” ਦੀ ਟੌਮ ਲੈਨਸੋਨ ਹਿਊਮੈਨ ਰਾਈਟਸ ਕਮਿਸ਼ਨ” ਨੇ ਭਾਰਤ ਸਰਕਾਰ ਵੱਲੋਂ ਯੋਜਨਾਬੱਧ ਤਾਰੀਕੇ ਨਾਲ ਕੀਤੇ ਦਿੱਲੀ ਦੇ ਸਿੱਖ ਕਤਲੇਆਮ ਦੀ ਵਿਧਵਾਵਾਂ ਦੀ ਦੁੱਖਭਰੀ ਜ਼ਿੰਦਗੀ ਨੂੰ ਪੇਸ਼ ਕਰਦੀ, ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਦਸਤਾਵੇਜ਼ੀ ਫਿਲਮ “ਦੀ ਵਿਡੋ ਕਲੌਨੀ” (ਵਿਧਵਾਵਾਂ ਦੀ ਕਲੋਂਨੀ) ਵਿਖਾਉਣ ਦਾ ਐਲਾਨ ਕੀਤਾ ਹੈ।ਰਾਈਟਸ ਕਮਿਸ਼ਨ ਵੱਲੋਂ ਇਸ ਫਿਲਮ ਨੂੰ ਵੇਖਣ ਲਈ ਦਰਸ਼ਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ।

ਇਸ ਫਿਲਮ ਨੂੰ ਵੇਖਣ ਤੋਂ ਬਾਅਦ ਕਾਂਗਰਸ ਕਮੇਟੀ ਦੇ ਪੈਨਲ ਦੇ ਮੈਂਬਰ ਭਾਰਤ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਨਾਕਾਮ ਰਹਿਣ ਦੇ ਵਿਸ਼ੇ ‘ਤੇ ਚਰਚਾ ਕੀਤੀ ਜਾਵੇਗੀ ਅਤੇ ਭਾਰਤ ਦੇ ਭਵਿੱਖ ਲਈ ਜਵਾਬਦੇਹੀ ਦੀ ਮਹੱਤਤਾ ਬਾਰੇ ਵਿਚਾਰ ਚਰਚਾ ਹੋਵੇਗੀ।ਪੈਨਲ ਵੱਲੋਂ ਭਾਰਤ -ਅਮਰੀਕਾ ਸਬੰਧਾਂ ਲਈ ਅਮਰੀਕਾ ਦੀ ਵਿਦੇਸ਼ ਨੀਤੀ ਨਿਰਧਾਰਿਤ ਕਰਨ ਲਈ ਸਿਫਾਰਸ਼ ਵੀ ਕੀਤੀ ਜਾਵੇਗੀ।

ਇਸ ਕਮੇਟੀ ਦੇ ਪੈਨਲ ਵਿੱਚ “ਜਦੋਂ ਇੱਕ ਦਰੱਖਤ ਨੇ ਦਿੱਲੀ ਹਿਲਾਈ” ਕਿਤਾਬ ਦੇ ਲੇਖਕ ਮਨੋਜ ਮਿੱਤਾ, ਸੱਚ ਪ੍ਰੋਡਕਸ਼ਨ ਦੇ ਫਿਲਮ ਨਿਰਮਾਤਾ ਹਰਮੀਤ ਕੌਰ, ਮਨਮੀਤ ਸਿੰਘ ਅਤੇ ਇਨਸਾਫ ਦੇ ਸਹਿ-ਨਿਰਮਾਤਾ ਸੁਖਮਨ ਸਿੰਘ ਧਾਮੀ ਸ਼ਾਮਲ ਹਨ।

ਨਵੰਬਰ 1984 ਦੇ ਪਹਿਲੇ ਹਫਤੇ ਵਾਪਰੇ ਸਿੱਖ ਕਤਲੇਆਮ ਵਿੱਚ ਸਰਕਾਰੀ ਅੰਕੜਿਆਂ ਮੁਤਾਬਿਕ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 3000 ਸਿੱਖਾਂ ਦਾ ਸਮੂਹਿਕ ਕਤਲੇਆਮ ਕਰ ਦਿੱਤਾ ਗਿਆ ਸੀ। ਮੌਕੇ ਦੇ ਗਵਾਹਾਂ ਅਨੁਸਾਰ ਇਹ ਕਤਲੇਆਮ ਭਾਰਤ ਸਰਕਾਰ ਦੇ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਸੀ ਅਤੇ ਕਾਨੂੰਨ ਅਤੇ ਲੋਕਾਂ ਦੀ ਰਾਖੀ ਕਰਨ ਵਾਲੀ ਪੁਲਿਸ ਨੇ ਕਾਤਲਾਂ ਦਾ ਸਾਥ ਦਿੱਤ ਸੀ। ਕਤਲੇਆਮ ਦੇ ਤੀਹ ਸਾਲ ਬਾਅਦ ਵੀ ਇਨਸਾਫ, ਪੀੜਤਾਂ ਨਾਲ ਮਜ਼ਾਕ ਕਰਦਾ ਆ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਸਿੱਖ ਕੋਲੀਸ਼ਨ ਅਤੇ ਪਾਠ ਪੁਸਤਕ ਪ੍ਰਕਾਸ਼ਕ 'ਪਰਫੈਕਸ਼ਨ ਲਰਨਿੰਗ' ਨੇ ਐਲਾਨ ਕੀਤਾ ਹੈ ਕਿ ਐਮਸਕੋ ਐਡਵਾਂਸਡ ਪਲੇਸਮੈਂਟ (ਏ.ਪੀ.) ਵਰਲਡ ਹਿਸਟਰੀ ਦੀ ਕਿਤਾਬ ਵਿੱਚ ਸਿੱਖ ਧਰਮ ਬਾਰੇ ਦਰਜ ਗਲਤ ਜਾਣਕਾਰੀ ਨੂੰ ਸੋਧਿਆ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: