Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਰੁੰਧਤੀ ਰਾਏ ਨੂੰ ਨਿੱਜ਼ੀ ਪੇਸ਼ੀ ਤੋਂ ਛੋਟ ਨਹੀਂ: ਭਾਰਤੀ ਸੁਪਰੀਮ ਕੋਰਟ

ਅਰੁੰਧਤੀ ਰਾਏ ਨੂੰ ਨਿੱਜ਼ੀ ਪੇਸ਼ੀ ਤੋਂ ਛੋਟ ਨਹੀਂ: ਭਾਰਤੀ ਸੁਪਰੀਮ ਕੋਰਟ

ਨਵੀਂ ਦਿੱਲੀ ( 22 ਜਨਵਰੀ, 2015): ਭਾਰਤੀ ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਵਿੱਚ ਅਵਾਜ਼ ਉਠਾਉਣ ਵਾਲੀ ਬੁੱਕਰ ਇਨਾਮ ਪ੍ਰਾਪਤ ਪ੍ਰਸਿੱਧ ਲੇਖਕਾ ਅਰੁੰਧਤੀ ਰਾਏ ਨੂੰ ਅਦਲਾਤ ਵਿੱਚ ਨਿੱਜ਼ੀ ਪੇਸ਼ੀ ਤੋਂ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅਰੁੰਧਤੀ ਰਾਏ
ਅਰੁੰਧਤੀ ਰਾਏ

ਰਾਏ ਦਿੱਲੀ ਯੂਨੀਵਰਸਿਟੀ ਦੇ ਇੱਕ ਪ੍ਰੋਫੈਸਰ ਜੀ ਸਾਈਬਾਬਾ ਜਿਸ ਦੇ ਮਾਓੁਵਾਦੀਆਂ ਦੀ ਸਹਾਇਤਾ ਕਰਨ ਦੇ ਦੋਸ਼ ਹਨ, ਨੂੰ ਜ਼ਮਾਨਤ ਨਾ ਦੇਣ ‘ਤੇ ਭਾਰਤੀ ਨਿਆ ਪ੍ਰਣਾਲੀ ਦੀ ਆਲੋਚਨਾ ਕਰਨ ਕਰਕੇ ਅਦਾਲਤੀ ਕਰਵਾਈ ਦਾ ਸਾਹਮਣਾ ਕਰ ਰਹੀ ਹੈ।

ਬੰਬੇ ਹਾਈਕੋਰਟ ਵੱਲੋਂ ਰਾਏ ਨੂੰ ਅਗਲੇ ਹਫਤੇ ਅਦਾਲਤ ਸਾਹਮਣੇ ਪੇਸ਼ ਹੋਣ ਦੇ ਦਿੱਤੇ ਹੁਕਮਾਂ ਵਿਰੁੱਧ ਰਾਏ ਦੀ ਅਰਜ਼ੀ ਰੱਦ ਕਰਦਿਆਂ ਭਾਰਤੀ ਸੁਪਰੀਮ ਕੋਰਟ ਨੇ ਆਖਿਆ ਕਿ “ ਕਿਉਂ ਤੁਸੀ ਅਦਾਲਤ ਦਾ ਸਾਹਮਣਾ ਕਰਨ ਤੋਂ ਡਰ ਰਹੇ ਹੋ? ਕੀ ਇਸ ‘ਤੇ ਵਿਸ਼ਵਾਸ਼ ਹੈ”।

ਰਾਏ ਵੱਲੋਂ ਅਦਾਲਤ ਦੀ ਤਾਹੌਨੀ ਦੇ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ‘ਤੇ ਭਾਰਤੀ ਸੁਪਰੀਮ ਕੋਰਟ ਨੇ ਮਹਰਾਸ਼ਟਰ ਦੀ ਰਾਜ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ।

ਭਾਰਤੀ ਸੁਪਰੀਮ ਕੋਰਟ ਨੇ ਸਾਈ ਬਾਬਾ ਦੀ ਅੰਤ੍ਰਿਮ ਜ਼ਮਾਨਤ ਰੱਦ ਹੋਣ ਵਿਰੱਧ ਦਿੱਤੀ ਅਰਜ਼ੀ ‘ਤੇ ਸੁਣਵਾਈ ਲਈ ਵੀ ਮਹਾਰਾਂਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਸਾਈਬਾਬਾ ਨੂੰ ਪਿਛਲ਼ੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸਦੀ ਜ਼ਮਾਨਤ ਦਸੰਬਰ 31 ਤੱਕ ਵਧਾ ਦਿੱਤੀ ਸੀ। ਅਰੁੰਧਤੀ ਰਾਏ ਦਾ ਸਾਈਬਾਬਾ ਦੀ ਗ੍ਰਿਫਤਾਰੀ ‘ਤੇ ਇੱਕ ਮਜ਼ਮੂਨ ਅਊਟ ਲੁੱਕ ਮੈਗਜ਼ੀਨ ਦੇ ਮਈ ਅੰਕ ਵਿੱਚ ਪ੍ਰਕਾਸ਼ਤ ਹੋਇਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ 'ਤੇ 22 ਸਾਲ ਪੁਰਾਣੇ, 1995 ਦੇ ਮੁਕੱਦਮੇ 'ਚ ਲੁਧਿਆਣਾ ਦੀ ਇਕ ਅਦਾਲਤ ਵਿਚ ਕੱਲ੍ਹ (20 ਨਵੰਬਰ, 2017) ਅਦਾਲਤੀ ਕਾਰਵਾਈ ਸ਼ੁਰੂ ਕੀਤੀ ਗਈ।
ਲਾਅ ਕਮਿਸ਼ਨ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਭਾਰਤੀ ਕਾਨੂੰਨੀ ਪ੍ਰਣਾਲੀ ‘ਐਨੀ ਗੁੰਝਲਦਾਰ’ ਅਤੇ ਮਹਿੰਗੀ ਹੈ ਕਿ ਗ਼ਰੀਬ ਬੰਦਾ ਤਾਂ ਇਸ ਤੱਕ ਪਹੁੰਚ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ
ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਮਾਰਕੰਡੇ ਕਾਟਜੂ ਨੂੰ ਸ਼ੁੱਕਰਵਾਰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੀ ਇੱਜ਼ਤ ਹੱਤਕ ਦੇ ਦੋ ਕੇਸਾਂ ਨੂੰ ਹਟਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਦੀ
ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਸੁਪਰੀਮ ਕੋਰਟ ਨੇ ਇਕ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਧਰਮ, ਜਾਤ-ਪਾਤ, ਫ਼ਿਰਕੇ ਜਾਂ ਭਾਸ਼ਾ ਦੇ ਆਧਾਰ ’ਤੇ ਵੋਟਾਂ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: