Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਵਤਾਰ ਸਿੰਘ ਮੱਕੜ ਵਲੋਂ ਭਾਈ ਢੱਡਰੀਆਂਵਾਲਿਆਂ ਨਾਲ ਮੁਲਾਕਾਤ, ਹੱਕ ‘ਚ ਖੜ੍ਹਨ ਦਾ ਭਰੋਸਾ ਦਿਵਾਇਆ

ਅਵਤਾਰ ਸਿੰਘ ਮੱਕੜ ਵਲੋਂ ਭਾਈ ਢੱਡਰੀਆਂਵਾਲਿਆਂ ਨਾਲ ਮੁਲਾਕਾਤ, ਹੱਕ ‘ਚ ਖੜ੍ਹਨ ਦਾ ਭਰੋਸਾ ਦਿਵਾਇਆ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਸੋਮਵਾਰ ਨੂੰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਣ ਲਈ ਆਏ। ਇਸ ਮੁਲਾਕਾਤ ਦੌਰਾਨ ਭਾਵੇਂ ਮੱਕੜ ਨੇ ਭਾਈ ਢੱਡਰੀਆਂਵਾਲਿਆਂ ਦੇ ਹੱਕ ਵਿਚ ਖੜ੍ਹਨ ਦਾ ਪੂਰਾ ਭਰੋਸਾ ਦਿਵਾਇਆ ਪ੍ਰੰਤੂ ਭਾਈ ਢੱਡਰੀਆਂਵਾਲਿਆਂ ਵਲੋਂ ਇਸ ਗੱਲ ’ਤੇ ਹੀ ਜ਼ੋਰ ਦਿੱਤਾ ਗਿਆ ਕਿ ਜਦੋਂ ਤਕ ਘਟਨਾ ਦਾ ਮੁੱਖ ਸਾਜਿਸ਼ਘਾੜਾ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਆਉਂਦਾ ਉਦੋਂ ਤਕ ਉਹ ਸਰਕਾਰ ਵਲੋਂ ਕਰਵਾਈ ਜਾ ਰਹੀ ਪੜਤਾਲ ਨਾਲ ਸਹਿਮਤ ਨਹੀਂ ਹੋ ਸਕਦੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਗੁਰਦੁਆਰਾ ਪਰਮੇਸ਼ਰ ਦੁਆਰ, ਪਟਿਆਲਾ ਵਿਖੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਗੁਰਦੁਆਰਾ ਪਰਮੇਸ਼ਰ ਦੁਆਰ, ਪਟਿਆਲਾ ਵਿਖੇ

ਮੱਕੜ ਕਰੀਬ ਵੀਹ ਮਿੰਟ ਭਾਈ ਢੱਡਰੀਆਂਵਾਲਿਆਂ ਕੋਲ ਬੈਠੇ ਅਤੇ ਵਾਪਰੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁਲਾਕਾਤ ਦੌਰਾਨ ਭਾਈ ਢੱਡਰੀਆਂਵਾਲਿਆਂ ਨੇ ਗਿਲਾ ਕੀਤਾ ਕਿ ਹੁਣ ਜਦੋਂ ਘਟਨਾਕ੍ਰਮ ਦਾ ਸਾਰਾ ਹਾਲ ਜਗ ਜਾਹਰ ਹੋ ਚੁੱਕਾ ਹੈ ਅਤੇ ਘਟਨਾ ਦੇ ਮੁੱਖ ਸਾਜਿਸ਼ਘਾੜੇ ਦਾ ਬਚਾਅ ਕਿਸ ਵਜ੍ਹਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾ ਜ਼ੋਰ ਦਿੱਤਾ ਕਿ ਹੁਣ ਸਰਕਾਰ ਨੂੰ ਇਸ ਮਾਮਲੇ ’ਤੇ ਦੇਰ ਨਹੀਂ ਕਰਨੀ ਚਾਹੀਦੀ ਅਤੇ ਜੇਕਰ ਸਰਕਾਰ ਵਲੋਂ ਦੇਰ ਕੀਤੀ ਜਾ ਰਹੀ ਹੈ ਤਾਂ ਇਸ ਦੇ ਕਾਰਨ ਸੋਚਣ ਵਾਲੀ ਗੱਲ ਹੈ।

ਮਿਲੀ ਜਾਣਕਾਰੀ ਮੁਤਾਬਕ ਮੱਕੜ ਨੇ ਮੁੱਖ ਸਾਜਿਸ਼ਘਾੜੇ ਨੂੰ ਪੁਲਿਸ ਵਲੋਂ ਅਜੇ ਤਕ ਗ੍ਰਿਫਤਾਰ ਨਾ ਕਰਨ ਦੇ ਜਵਾਬ ਵਿਚ ਕਿਹਾ ਕਿ ਸਰਕਾਰ ਇਸ ਮਾਮਲੇ ’ਤੇ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਇਹ ਕੰਮ ਸਰਕਾਰ ਪੱਧਰ ਦਾ ਹੈ ਅਤੇ ਪੰਜਾਬ ਸਰਕਾਰ ਮਾਮਲੇ ’ਤੇ ਪੂਰੀ ਤਰ੍ਹਾਂ ਗੰਭੀਰ ਹੈ।

ਉਨ੍ਹਾਂ ਆਖਿਆ ਕਿ ਕੁਝ ਸ਼ਰਾਰਤੀ ਅਨਸਰ ਕੌਮ ਵਿਚ ਵੰਡ ਪਾਉਣ ਦੀ ਤਾਕ ਵਿਚ ਹਨ। ਉਨ੍ਹਾਂ ਭਾਈ ਢੱਡਰੀਆਂਵਾਲਿਆਂ ਵਲੋਂ ਸਿੱਖ ਕੌਮ ਦੇ ਪ੍ਰਚਾਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਬਾਰੇ ਕੀਤੇ ਇੰਕਸ਼ਾਫ ਅਤੇ ਕਮੇਟੀ ਮੁਲਾਜਮਾਂ ਉਪਰ ਕੀਤੇ ਤਨਜ ‘ਆਖਿਰ ਸ਼੍ਰੋਮਣੀ ਕਮੇਟੀ ਮੁਲਾਜਮਾਂ ਦੀ ਕੀ ਮਜਬੂਰੀ ਹੈ ਕਿ ਉਹ ਗੁਰੂ
ਸੁਖਬੀਰ ਸਿੰਘ ਬਾਦਲ ਨੂੰ ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਮੁਆਫੀ ਦੇ ਵਿਉਂਤਕਾਰ ਦੱਸਣ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੰਕਸ਼ਾਫ ਕੀਤਾ ਹੈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: