ਮਾਨਸਾ (24 ਅਕਤੂਬਰ, 2015): ਮੌਜੂਦਾ ਸਿੱਖ ਮਸਲ਼ਿਆਂ ਦੇ ਪ੍ਰਤੀ ਬਾਦਲ ਦਲ ਵੱਲੋਂ ਆਪਨਾਈ ਜਾ ਰਹੀ ਪਹੁੰਚ ਤੋਂ ਸਿੱਖ ਕੌਮ ਵਿੱਚ ਪੈਦਾ ਹੋਏ ਰਸੋ ਵਜੋਂ ਸ਼੍ਰੋਮਣੀ ਕਮੇਟੀ ਮੈਂਬਰਾਂ, ਮੁਲਾਜ਼ਮਾਂ ੳਤੇ ਬਾਦਲ ਦਲ ਦੇ ਅਹੁਦੇਦਾਰਾਂ ਵੱਲੋਂ ਅਸਤੀਫੇ ਦੇਣ ਦਾ ਅਮਲ ਜਾਰੀ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਦੇ ਮੁੱਖ ਗ੍ਰੰਥੀ ਨੇ ਅੱਜ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਗੁਰਦੁਆਰਾ ਸਾਹਿਬ ਵਿਖੇ ਆਮਦ ਤੋਂ ਬਾਅਦ ਵਿਰੋਧ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ।

ਮੁੱਖ ਗ੍ਰੰਥੀ ਦਰਸ਼ਨ ਸਿੰਘ ਨੇ ਕਿਹਾ ਕਿ ਪੁਲਿਸ ਅਫਸਰਾਂ ਅਤੇ ਸਥਾਨਿਕ ਜੱਥਦਾਰਾਂ ਵੱਲੋਂ ਉਸਨੂੰ ਸ਼੍ਰੀ ਆਖੰਡ ਪਾਠ ਦੇ ਭੋਗ ਸਮੇਂ ਅਤੇ ਬਾਅਦ ਵਿੱਚ ਚੱਲੇ ਸਮਾਗਮ ਦੌਰਾਨ ਜਬਰੀ ਉੱਥੋਂ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਵੱਲੋਂ ਸਿੱਖਾਂ ਦੇ ਮੌਜੂਦਾ ਭੱਖਦਿਆਂ ਮਸਲਿਆਂ ਪ੍ਰਤੀ ਅਪਨਾਏ ਰਵੱਈਏ ਤੋਂ ਮਾਯੂਸ਼ ਹੋ ਕੇ ਅੁਹ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਅਸਤੀਫਾ ਦੇ ਰਹੇ ਹਨ।
ਇੱਥੇ ਇਹ ਯਾਦ ਰੱਖਯਯੋਗ ਹੈ ਕਿ ਪਿਛਲੇ ਦਿਨਾਂ ਤੋਂ ਸ਼੍ਰੁੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਰੋਸ ਵਜੋਂ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੂੰ ਸਿੱਖ ਸੰਗਤਾਂ ਦੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।