ਇਸਲਾਮਾਬਾਦ (14 ਅਗਸਤ 2014): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇਸਲਾਮਾਬਾਦ ਵਿਚ ਅੱਧੀ ਰਾਤ ਪਿੱਛੋਂ ਪਾਕਿਸਤਾਨ ਦੀ ਆਜ਼ਾਦੀ ਦਿਵਸ ਪਰੇਡ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਚਾਹੁੰਦੇ ਹਾਂ, ਭਾਰਤ ਅਤੇ ਪਾਕਿਸਤਾਨ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਰਸਤਿਆਂ ਦੀ ਖੋਜ ਕਰ ਸਕਦੇ ਹਨ ।
ਕਸ਼ਮੀਰ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਮੁੱਦਾ ਭਾਰਤ-ਪਾਕਿਸਤਾਨ ਸਬੰਧਾਂ ਵਿਚ ਤਣਾਅ ਦਾ ਮੁੱਖ ਕਾਰਨ ਹੈ ਅਤੇ ਉਨ੍ਹਾਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਰਸਤਿਆਂ ਦੀ ਖੋਜ ਵਾਸਤੇ ਇਸ ਦੇ ਸ਼ਾਂਤਮਈ ਹੱਲ ਦੀ ਮੰਗ ਕੀਤੀ ।
ਸ੍ਰੀ ਸ਼ਰੀਫ ਦੀਆਂ ਟਿੱਪਣੀਆਂ ਦੋਵਾਂ ਦੇਸ਼ਾਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਕਾਰ ਚਲ ਰਹੀ ਸ਼ਬਦੀ ਜੰਗ ਦਾ ਹੀ ਹਿੱਸਾ ਹੈ।
ਸ੍ਰੀ ਮੋਦੀ ਨੇ ਪਾਕਿਸਤਾਨ ‘ਤੇ ਦੋਸ਼ ਲਾਇਆ ਸੀ ਕਿ ਉਹ ਲਗਾਤਾਰ ਭਾਰਤ ਖਿਲਾਫ ਅੱਤਵਾਦ ਦੀ ਲੁਕਵੀਂ ਜੰਗ ਲੜ ਰਿਹਾ ਹੈ ।ਪਾਕਿਸਤਾਨ ਅਤੇ ਭਾਰਤ ਸ਼ਬਦਾਂ ਦੀ ਜੰਗ ਵਿਚ ਲੱਗੇ ਹੋਏ ਹਨ ।
ਆਪਣੇ ਭਾਸ਼ਣ ਵਿਚ ਸ੍ਰੀ ਸ਼ਰੀਫ਼ ਨੇ ਕਿਹਾ ਕਿ ਗੁਆਂਢੀਆਂ ਨਾਲ ਸ਼ਾਂਤਮਈ ਸਬੰਧਾਂ ਨੂੰ ਮਜਬੂਤ ਕਰਨਾ ਉਨ੍ਹਾਂ ਦੀ ਵਿਦੇਸ਼ ਨੀਤੀ ਦਾ ਮੁਢਲਾ ਸਿਧਾਂਤ ਹੈ । ਸਾਡਾ ਦੇਸ਼ ਅਮਨ ਪਸੰਦ ਹੈ।ਅਸੀਂ ਦੇਸ਼ ਦੇ ਅੰਦਰ ਸ਼ਾਂਤੀ ਬਣਾਈ ਰੱਖਣ ਦਾ ਯਤਨ ਕਰ ਰਹੇ ਹਾਂ ਅਤੇ ਆਪਣੀਆਂ ਸਰਹੱਦਾਂ ‘ਤੇ ਵੀ ਸ਼ਾਂਤੀ ਚਾਹੁੰਦੇ ਹਾਂ ।