Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਪੁਲਿਸ ਨੇ 5 ਸਾਲ ਪੁਰਾਣੇ ਕੇਸ ਵਿੱਚ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਲਿਆ

ਅੰਮ੍ਰਿਤਸਰ ਪੁਲਿਸ ਨੇ 5 ਸਾਲ ਪੁਰਾਣੇ ਕੇਸ ਵਿੱਚ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਲਿਆ

ਅੰਮ੍ਰਿਤਸਰ: ਇੱਥੋਂ ਦੇ ਡਵੀਜ਼ਨ ‘ਈ’ ਠਾਣੇ ਦੀ ਪੁਲਿਸ ਨੇ ਅੱਜ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਜੇਲ੍ਹ ਵਿੱਚ ਲਿਆ ਕੇ 2013 ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ। ਭਾਈ ਮਿੰਟੂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਸੀ।

ਸਿੱਖ ਸਿਆਸੀ ਕੈਦੀਆਂ (ਬੰਦੀ ਸਿੰਘਾਂ) ਦੀ ਸੂਚੀ ਬਣਾਉਣ ਵਾਲੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਜਾਣਕਾਰੀ ਦਿੱਤੀ ਕਿ ਭਾਈ ਮਿੰਟੂ ਨੂੰ ਮੁਕਦਮਾ ਐਫ. ਆਈ. ਆਰ. 108/2013 (ਠਾਣਾ ਡਵੀਜ਼ਨ ਈ ਅੰਮ੍ਰਿਤਸਰ) ਵਿੱਚ ਅੱਜ ਮੈਜਿਸਟ੍ਰੇਟ ਰਵਿੰਦਰ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਈ ਮਿੰਟੂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

ਦਿਲਚਸਪ ਗੱਲ ਹੈ ਕਿ ਮਈ 2016 ਵਿੱਚ ਭਾਈ ਮਿੰਟੂ ਨੇ ਆਪ ਅਦਾਲਤ ਕੋਲ ਪਹੁੰਚ ਕਰਕੇ ਪੁਲਿਸ ਨੂੰ ਇਸ ਮੁਕਦਮੇਂ ਵਿੱਚ ਬਣਦੀ ਕਾਰਵਾਈ ਸ਼ੁਰੂ ਕਰਨ ਦੀ ਹਿਦਾਇਤ ਦੇਣ ਲਈ ਕਿਹਾ ਸੀ, ਕਿਉਂਕਿ ਉਸ ਦਾ ਮੰਨਣਾ ਸੀ ਕਿ ਪੁਲਿਸ ਜਾਣ ਬੁੱਝ ਕੇ ਮਾਮਲੇ ਨੂੰ ਲਮਕਾ ਰਹੀ ਹੈ। ਪਰ ਉਸ ਵੇਲੇ ਪੁਲਿਸ ਦੇ ਅਦਾਲਤ ਵਿੱਚ ਇਹ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਰਿਕਾਰਡ ਮੁਤਾਬਕ ਹਰਮਿੰਦਰ ਸਿੰਘ ਮਿੰਟੂ ਪਾਕਿਸਤਾਨ ਵਿੱਚ ਹੈ। ਭਾਵੇਂ ਕਿ ਉਸ ਵੇਲੇ ਭਾਈ ਮਿੰਟੂ ਮੈਕਸੀਮਮ ਸਕਿਉਰਟੀ ਜੇਲ੍ਹ ਨਾਭਾ ਵਿੱਚ ਨਜ਼ਰਬੰਦ ਸੀ ਪਰ ਫਿਰ ਵੀ ਅਦਾਲਤ ਨੇ ਪੁਲਿਸ ਦੇ ਦਾਅਵੇ ਦੀ ਬਿਨਾਅ ‘ਤੇ ਭਾਈ ਮਿੰਟੂ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਨੇ ਥਾਈਲੈਂਡ ਤੋਂ ਲਿਆਂਦੇ ਗੁਰਦੇਵ ਸਿੰਘ ਟਾਂਡਾ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: