Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਸੈਸ਼ਨਜ਼ ਕੋਰਟ ਵਲੋਂ ਜੋਧਪੁਰ ਜੇਲ੍ਹ ‘ਚ ਰਹੇ 40 ਨਜਰਬੰਦਾਂ (ਜੂਨ 1984) ਨੂੰ ਮੁਆਵਜ਼ਾ ਦੇਣ ਹੁਕਮ

ਅੰਮ੍ਰਿਤਸਰ ਸੈਸ਼ਨਜ਼ ਕੋਰਟ ਵਲੋਂ ਜੋਧਪੁਰ ਜੇਲ੍ਹ ‘ਚ ਰਹੇ 40 ਨਜਰਬੰਦਾਂ (ਜੂਨ 1984) ਨੂੰ ਮੁਆਵਜ਼ਾ ਦੇਣ ਹੁਕਮ

ਅੰਮ੍ਰਿਤਸਰ (ਨਰਿੰਦਰਪਾਲ ਸਿੰਘ): ਜੂਨ 1984 ‘ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਦੌਰਾਨ ਕੰਪਲੈਕਸ ਅੰਦਰੋਂ ਗ੍ਰਿਫਤਾਰ ਕੀਤੇ ਸਿੱਖਾਂ ਨੂੰ ਜੋਧਪੁਰ ਜੇਲ੍ਹ ‘ਚ ਕੈਦ ਰੱਖਣ ਦੇ ਮਾਮਲੇ ‘ਚ ਉਨ੍ਹਾਂ ਵਲੋਂ ਦਾਇਰ ਮੁਆਵਜ਼ੇ ਦੀਆਂ ਅਪੀਲਾਂ ਨੂੰ ਮਨਜ਼ੂਰ ਕਰਦਿਆਂ ਇੱਕ ਸਥਾਨਕ ਅਦਾਲਤ ਨੇ ਹਰੇਕ ਅਪੀਲਕਰਤਾ ਨੂੰ ਕੇਸ ਦਾਇਰ ਕਰਨ ਤੋਂ ਹੁਣ ਤਕ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਸਣੇ ਵਿਆਜ ਦਿੱਤੇ ਜਾਣ ਦਾ ਹੁਕਮ ਸੁਣਾਇਆ ਹੈ। ਮੁਆਵਜ਼ਾ ਲੈਣ ਲਈ ਢਾਈ ਦਹਾਕਿਆਂ ਤੋਂ ਕਾਨੂੰਨੀ ਜੱਦੋ-ਜਹਿਦ ਕਰ ਰਹੇ ਇਨ੍ਹਾਂ ਜੋਧਪੁਰੀ ਨਜ਼ਰਬੰਦਾਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਅੰਮ੍ਰਿਤਸਰ ਗੁਰਬੀਰ ਸਿੰਘ ਦੀ ਅਦਾਲਤ ਵਲੋਂ ਮੁਆਵਜ਼ਾ ਸਣੇ ਵਿਆਜ ਦਿੱਤੇ ਜਾਣ ਦਾ ਹੁਕਮ ਸੁਣਾਇਆ ਗਿਆ।

ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਬੇਨਤੀਕਰਤਾਵਾਂ ਨਾਲ
ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਬੇਨਤੀਕਰਤਾਵਾਂ ਨਾਲ

ਜੋਧਪੁਰ ਦੇ ਸਿੱਖ ਨਜ਼ਰਬੰਦਾਂ ਵਲੋਂ ਪੈਰਵਾਈ ਕਰ ਰਹੇ ਵਕੀਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਉਪਰ ਕੀਤੇ ਫੌਜੀ ਹਮਲੇ ਦੌਰਾਨ 6 ਜੂਨ, 1984 ਨੂੰ ਦਰਬਾਰ ਸਾਹਿਬ ਸਮੂਹ ‘ਚੋਂ 364 ਦੇ ਕਰੀਬ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਉਪਰੰਤ ਰਾਜਸਥਾਨ ਦੀ ਜੋਧਪੁਰ ਜੇਲ੍ਹ ‘ਚ ਡੱਕ ਦਿੱਤਾ ਗਿਆ ਪਰ ਇਨ੍ਹਾਂ ਨੌਜਵਾਨਾਂ ਖਿਲਾਫ ਨਾ ਤਾਂ ਕੋਈ ਕੇਸ ਚਲਿਆ ਤੇ ਨਾ ਹੀ ਇਨ੍ਹਾਂ ਨੂੰ ਕਿਸੇ ਅਦਾਲਤ ‘ਚ ਪੇਸ਼ ਕੀਤਾ ਗਿਆ। ਬਿਨਾਂ ਵਜ੍ਹਾ ਪੰਜ ਸਾਲ ਜੇਲ੍ਹ ‘ਚ ਡੱਕੀ ਰਖਣ ਮਗਰੋਂ 6 ਮਾਰਚ, 1989 ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਗੈਰ ਕਾਨੂੰਨੀ ਹਿਰਾਸਤ ਸਬੰਧੀ ਹੇਠਲੀ ਅਦਾਲਤ ਵਲੋਂ ਦਿੱਤੇ ਫੈਸਲਿਆਂ ਖ਼ਿਲਾਫ਼ 40 ਸਿੱਖ ਨਜ਼ਰਬੰਦਾਂ ਵਲੋਂ ਉੱਚ ਅਦਾਲਤ ‘ਚ ਅਪੀਲਾਂ ਪਾਈਆਂ ਗਈਆਂ ਸਨ, ਜੋ ਕਿ ਇਥੇ ਉਕਤ ਜ਼ਿਲ੍ਹਾ ਤੇ ਸ਼ੈਸਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਦੇ ਵਿਚਾਰ ਅਧੀਨ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Amritsar Court Orders Grant Of Compensation to 40 Jodhpur (June 1984) Detainees …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਜਪਾ ਦੀ ਸੰਸਦ ਮੈਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋ ਬਣਾਈ ਗਈ ਐਮਰਜੈਂਸੀ ਫਿਲਮ ਪੰਜਾਬ ਦੇ ਵੱਖ-ਵੱਖ ਸਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ| ਇਸ ਫਿਲਮ ਦੀਆ ਟਿਕਟਾ
ਭਾਜਪਾ ਦੀ ਸੰਸਦ ਮੈਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋ ਬਣਾਈ ਗਈ ਐਮਰਜੈਂਸੀ ਫਿਲਮ ਪੰਜਾਬ ਦੇ ਵੱਖ-ਵੱਖ ਸਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ| ਇਸ ਫਿਲਮ ਦੀਆ ਟਿਕਟਾ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: