Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਦਮਪੁਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਖੰਡਤ ਕੀਤੇ, ਦੋਸ਼ੀ ਮੌਕੇ ‘ਤੇ ਕਾਬੂ

ਆਦਮਪੁਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਖੰਡਤ ਕੀਤੇ, ਦੋਸ਼ੀ ਮੌਕੇ ‘ਤੇ ਕਾਬੂ

ਜਲੰਧਰ (25 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਕਾਰਣ ਸਿੱਖ ਸੰਗਤਾਂ ਅਜੇ ਸੜਕਾਂ ‘ਤੇ ਹੀ ਸਨ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰਨੀਆਂ ਸ਼ੁਰੂ ਹੋ ਗਈਆਂ।

ਅੱਜ ਜਲੰਧਰ ਜਿਲੇ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਘੁੜਿਆਲ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ। ਬੇਅਦਬੀ ਕਰਨ ਵਾਲੇ ਵਿਅਕਤੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਅਾਦਮਪੁਰ ਵਿੱਚ ਸਿੱਖ ਸੰਗਤ ਵੱਲੋਂ ਥਾਣੇ ਦੇ ਘਿਰਾਓ ਦਾ ਦਿ੍ਸ਼
ਅਾਦਮਪੁਰ ਵਿੱਚ ਸਿੱਖ ਸੰਗਤ ਵੱਲੋਂ ਥਾਣੇ ਦੇ ਘਿਰਾਓ ਦਾ ਦਿ੍ਸ਼

ਪ੍ਰਪਾਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਰਾਮ ਨਗਰ ਦੇ ਅਵਤਾਰ ਸਿੰਘ ਉਰਫ਼ ਤਾਰੀ (50) ਪੁੱਤਰ ਅਰਜੁਨ ਸਿੰਘ ਤੇ ਉਸਦੇ ਰਿਸ਼ਤੇਦਾਰ ਅਜੀਤ ਸਿੰਘ (28) ਨੇ ਉਕਤ ਘਟਨਾ ਨੂੰ ਅੰਜ਼ਾਮ ਦਿੱਤਾ ਸੀ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਦੋਸ਼ੀਆਂ ਨੂੰ ਸੰਗਤ ਵੱਲੋਂ ਕਾਬੂ ਕੀਤੇ ਜਾਣ ਦੀ ਖਬਰ ਮਿਲਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲ਼ਿਆ।

ਸੰਗਤਾਂ ਨੇ ਆਦਮਪੁਰ ਥਾਣੇ ਦੇ ਅੱਗੇ ਧਰਨਾ ਦੇ ਕੇ ਹੁਸ਼ਿਆਰਪੁਰ-ਜਲੰਧਰ ਸੜਕ ਉੱਤੇ ਆਵਾਜਾਈ ਠੱਪ ਕਰ ਦਿੱਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਮੈਂਬਰ ਪਰਮਜੀਤ ਸਿੰਘ ਰਾਏਪੁਰ ਰੋਹ ਵਿੱਚ ਆਏ ਸਿੱਖ ਨੌਜਵਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।ਕਿਸੇ ਕੰਮ ਲਈ ਆਦਮਪੁਰ ਆਏ ਹੋਏ ਪਰਮਜੀਤ ਸਿੰਘ ਰਾਏਪੁਰ ਨਾਲ ਸਿੱਖ ਸੰਗਤ ਨੇ ਉਨ੍ਹਾਂ ਨਾਲ ਥਾਣੇ ਵਿੱਚ ਹੱਥੋਪਾਈ ਕੀਤੀ ਤੇ ਫਿਰ ਥਾਣੇ ਤੋਂ ਬਾਹਰ ਰਾਏਪੁਰ ਦੀ ਕੁੱਟ ਮਾਰ ਕੀਤੀ। ਰਾਏਪੁਰ ਨੇ ਕਿਸੇ ਤਰ੍ਹਾਂ ਆਦਮਪੁਰ ਦੇ ਥਾਣੇ ਦੇ ਅੰਦਰ ਜਾ ਕੇ ਆਪਣੀ ਜਾਨ ਬਚਾਈ।

ਐੱਸਐੱਸਪੀ ਹਰਮੋਹਨ ਸਿੰਘ ਨੇ ਦੱਸਿਆ ਕਿ ਸਥਿੱਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਦੋਨਾ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਸਿੱਖ ਸੰਗਤ ਨੇ ਦੋ ਪੰਜ ਮੈਂਬਰੀ ਕਮੇਟੀ ਬਣਾ ਕੇ ਸਾਡੇ ਨਾਲ ਜਲੰਧਰ ਭੇਜੀ ਹੈ ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਸ਼ਾਇਦ ਪੁਲੀਸ ਨੇ ਦੋਸ਼ੀ ਛੱਡ ਦਿੱਤੇ ਹਨ। ਪਰ ਦੋਸ਼ੀਆਂ ਨੂੰ ਦੇਖ ਤੇ ਉਹ ਆਦਮਪੁਰ ਵਾਪਸ ਜਾ ਤੇ ਸੰਗਤਾਂ ਨੂੰ ਦੱਸਣਗੇ ਕਿ ਦੋਨੋਂ ਦੋਸ਼ੀ ਪੁਲੀਸ ਹਿਰਾਸਤ ਵਿੱਚ ਹੀ ਹਨ।

ਧਰਨਾਕਾਰੀ ਮੰਗ ਕਰ ਰਹੇ ਸਨ ਕਿ ਦੋਸ਼ੀਆਂ ਤੋਂ ਪਤਾ ਲਗਾਇਆ ਜਾਵੇ ਕਿ ਇਹ ਕਾਰਾ ਉਨ੍ਹਾਂ ਨੇ ਕਿਸ ਦੇ ਕਹਿਣ ਉੱਤੇ ਕੀਤਾ ਹੈ। ਖ਼ਬਰ ਲਿਖੇ ਜਾਣ ਤਕ ਧਰਨਾਕਾਰੀ ਧਰਨਾ ਦੇ ਰਹੇ ਸਨ ਤੇ ਪਰਮਜੀਤ ਸਿੰਘ ਰਾਏਪੁਰ ਨੂੰ ਪੁਲੀਸ ਨੇ ਥਾਣੇ ਵਿੱਚ ਹੀ ਸੁਰੱਖਿਆ ਕਾਰਨਾਂ ਕਰਕੇ ਰੋਕਿਆ ਹੋਇਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੀਆਂ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ, ਓਨਟਾਰੀਓ ਗੁਰਦੁਆਰਾ ਕਮੇਟੀ ਅਤੇ ਕਿਊਬੈਕ ਸਿੱਖ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪਾਂ ਦੀ ਢੋਆ-ਢੁਆਈ, ਸੰਭਾਲ ਅਤੇ ਮਰਯਾਦਾ ਨਾਲ ਜੁੜੇ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: