Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਉਮੀਦਵਾਰ ਦਾ ਕਤਲ; ਪਾਰਟੀ ਆਗੂਆਂ ਨੇ ਸਿਆਸੀ ਕਤਲ ਦਸਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ

ਆਪ ਉਮੀਦਵਾਰ ਦਾ ਕਤਲ; ਪਾਰਟੀ ਆਗੂਆਂ ਨੇ ਸਿਆਸੀ ਕਤਲ ਦਸਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਉੱਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਨੂੰ ਜਾਣਬੁੱਝ ਕੇ ਬਦ ਤੋਂ ਬਦਤਰ ਕਰਨ ਦਾ ਦੋਸ਼ ਲਗਾਇਆ ਹੈ, ਤਾਂ ਕਿ ਆਮ ਲੋਕਾਂ ‘ਚ ਭੈਅ ਦਾ ਮਾਹੌਲ ਬਣਾ ਕੇ ਸੱਤਾਧਾਰੀ ਕਾਂਗਰਸ ਜ਼ਿਲ੍ਹਾ ਪਰਿਸ਼ਦ, ਬਲਾਕ ਸੰਮਤੀ ਅਤੇ ਆਗਾਮੀ ਪੰਚਾਇਤ ਚੋਣਾਂ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਨਾਲ ‘ਲੁੱਟ’ ਸਕੇ। ‘ਆਪ’ ਨੇ ਗਿੱਲ ਕਲਾਂ (ਮੌੜ ਮੰਡੀ) ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੇ ਬੇਰਹਿਮੀ ਨਾਲ ਕੀਤੀ ਗਏ ਕਤਲ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਦੱਿਸਆ ਅਤੇ ਇਸ ਨੂੰ ਸਿਆਸੀ ਕਤਲ ਕਰਾਰ ਦਿੱਤਾ।

ਪੀੜਤ ਪਰਿਵਾਰ ਨਾਲ ਦੁੱਖ ਵੰਡਾਉਂਦੇ ਹੋਏ ਆਪ ਆਗੂ

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ ਨੇ ਸਾਂਝੇ ਬਿਆਨ ਰਾਹੀਂ ਜਿੱਥੇ ਹਰਵਿੰਦਰ ਸਿੰਘ ਹਿੰਦਾ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਇਸ ਦੀ ਨਿਰਪੱਖ, ਸਮਾਂਬੱਧ ਅਤੇ ਉੱਚ-ਪੱਧਰੀ ਜਾਂਚ ਮੰਗੀ ਹੈ, ਉੱਥੇ ਪੰਚਾਇਤੀ ਚੋਣਾਂ ਕੇਂਦਰੀ ਸੁਰੱਖਿਆ ਬਲਾਂ ਦੀ ਸੁਰੱਖਿਆ ਹੇਠ ਕਰਾਉਣ ਦੀ ਮੰਗ ਕੀਤੀ ਹੈ। ‘ਆਪ’ ਆਗੂ ਘਟਨਾ ਸਥਾਨ ‘ਤੇ ਪਰਿਵਾਰ ਦਾ ਦੁੱਖ ਵੰਡਾਉਣ ਪਹੁੰਚੇ ਹੋਏ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰ ਫ਼ਰੰਟ ‘ਤੇ ਪੂਰੀ ਤਰ੍ਹਾਂ ਨਾਕਾਮ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ 10 ਸਾਲ ਅਕਾਲੀ-ਭਾਜਪਾ ਦੀ ਮਾਫ਼ੀਆ ਸਰਕਾਰ ਦਾ ਸੰਤਾਪ ਭੋਗਿਆ, ਹੁਣ ਕਾਂਗਰਸ ਦੀ ਸਰਕਾਰ ਦਾ ਵੀ ਉਸੇ ਤਰ੍ਹਾਂ ਸੰਤਾਪ ਭੋਗਣ ਲਈ ਮਜਬੂਰ ਹੈ। ਸਰਕਾਰ ਬਦਲਣ ਨਾਲ ਆਮ ਲੋਕਾਂ ਦਾ ਕੁੱਝ ਵੀ ਨਹੀਂ ਬਦਲਿਆ, ਸਗੋਂ ਹਾਲਤ ਬਦਤਰ ਤੋਂ ਅਤਿ ਬਦਤਰ ਹੁੰਦੀ ਜਾ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸ ‘ਚ ਮਿਲੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਨੂੰ ਮਿਲ ਕੇ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦਾ ਕਤਲ ਸਿਆਸੀ ਸਾਜ਼ਿਸ਼ ਤਹਿਤ ਹੋਇਆ ਹੈ, ਕਿਉਂਕਿ ਇਹਨਾਂ ਚੋਣਾਂ ‘ਚ ਉਹ ਵੱਡੀ ਜਿੱਤ ਵੱਲ ਵੱਧ ਰਿਹਾ ਸੀ।

ਹਰਪਾਲ ਸਿੰਘ ਚੀਮਾ ਨੇ ਐਸ.ਐਸ.ਪੀ ਬਠਿੰਡਾ ਨਾਲ ਗੱਲ ਕਰ ਕੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕੈਪਟਨ ਸਰਕਾਰ ਨੂੰ ਪੀੜਤ ਪਰਿਵਾਰਾਂ ਦੇ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ। ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਸਰਕਾਰ ਤੋਂ ‘ਆਪ’ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।

‘ਆਪ’ ਆਗੂਆਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਫੜਨ ‘ਚ ਢਿੱਲ-ਮੱਠ ਕੀਤੀ ਤਾਂ ਉਹ ਸਰਕਾਰ ਦੀ ਨੱਕ ‘ਚ ਦਮ ਕਰ ਦੇਣਗੇ। ਇਸ ਦੌਰਾਨ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਵਪਾਰ ਿੲਕਾਈ ਦੇ ਉਪ ਪ੍ਰਧਾਨ ਅਨਿਲ ਠਾਕੁਰ ਅਤੇ ਨੌਜਵਾਨ ਿੲਕਾਈ ਦੇ ਉਪ ਪ੍ਰਧਾਨ ਸੁਖਬੀਰ ਸਿੰਘ ਮਾਇਸਰ ਖਾਨ ਅਤੇ ‘ਆਪ’ ਦੇ ਹੋਰ ਆਗੂਆਂ ਨੇ ਪਰਿਵਾਰ ਦੇ ਜੀਆਂ ਨਾਲ ਦੁੱਖ ਸਾਂਝਾ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: