Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਦੀ ਸਿਆਸੀ ਕਾਨਫਰੰਸ ‘ਚ ਉੱਠਿਆ ਆਪ ਦੀ ਪੰਜਾਬ ਇਕਾਈ ਨੂੰ ‘ਖ਼ੁਦਮੁਖ਼ਤਿਆਰੀ’ ਦਾ ਮੁੱਦਾ

‘ਆਪ’ ਦੀ ਸਿਆਸੀ ਕਾਨਫਰੰਸ ‘ਚ ਉੱਠਿਆ ਆਪ ਦੀ ਪੰਜਾਬ ਇਕਾਈ ਨੂੰ ‘ਖ਼ੁਦਮੁਖ਼ਤਿਆਰੀ’ ਦਾ ਮੁੱਦਾ

ਤਲਵੰਡੀ ਸਾਬੋ: ਵਿਸਾਖੀ ਮੌਕੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਵਿੱਚ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀ ਨਿੰਦਾ ਅਤੇ ਪਾਰਟੀ ਦੀ ਪੰਜਾਬ ਇਕਾਈ ਨੂੰ ਖੁਦਮੁਖਤਿਆਰੀ ਦਿੱਤੇ ਜਾਣ ਦਾ ਮੁੱਦਾ ਭਾਰੂ ਰਿਹਾ। ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਨੇ ਵੀਰਵਾਰ ਨੂੰ ਇਸ ਮੁੱਦੇ ਨੂੰ ਜ਼ੋਰ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਪੜਚੋਲ ਕਰਕੇ ਪਾਰਟੀ ਨੂੰ ਨਵੇਂ ਸਿਰੇ ਤੋਂ ਲਾਮਬੰਦ ਕੀਤਾ ਜਾਵੇ। ਖਹਿਰਾ ਨੇ ਕਿਹਾ ਚੋਣਾਂ ਦੌਰਾਨ ਮੁੱਖ ਮੰਤਰੀ ਦਾ ਚਿਹਰਾ ਨਾ ਦੇਣਾ ਵੱਡੀ ਭੁੱਲ ਸੀ।

ਆਪ ਦੀ ਸੂਬਾਈ ਲੀਡਰਸ਼ਿਪ ਇੱਕਜੁਟਤਾ ਦਾ ਪ੍ਰਗਟਾਵਾ ਕਰਦੀ ਹੋਈ
ਆਪ ਦੀ ਸੂਬਾਈ ਲੀਡਰਸ਼ਿਪ ਇੱਕਜੁਟਤਾ ਦਾ ਪ੍ਰਗਟਾਵਾ ਕਰਦੀ ਹੋਈ

ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੁਖਪਾਲ ਸਿੰਘ ਖਹਿਰਾ ਵੱਲੋਂ ਚੁੱਕੇ ਮੁੱਦੇ ਦੀ ਤਾਈਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅੰਦਰੂਨੀ ਲੋਕਤੰਤਰ ਮੁਤਾਬਿਕ ਇਸ ਮੁੱਦੇ ਨੂੰ ਉਭਾਰਿਆ ਜਾਂਦਾ ਹੈ ਤਾਂ ਅੰਦਰੂਨੀ ਅਨੁਸ਼ਾਸਨ ਦਾ ਧਿਆਨ ਰੱਖਣ ਦੀ ਵੀ ਜ਼ਰੂਰਤ ਹੈ। ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਪ੍ਰਾਪਤੀ ਖਾਤਰ ਨਹੀਂ ਬਲਕਿ ਰਾਜਸੀ ਸਿਸਟਮ ਬਦਲਣ ਖਾਤਰ ਚੋਣਾਂ ਲੜੀਆਂ ਸਨ।

ਸਬੰਧਤ ਖ਼ਬਰ:

‘ਆਪ’ ਪੰਜਾਬ ਵਲੋਂ ਰਾਜ ਇਕਾਈ ਨੂੰ ਪੂਰੀ ਖੁਦਮੁਖਤਾਰੀ ਦਾ ਮਤਾ ਪਾਸ …

ਪੰਜਾਬ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਖਹਿਰਾ ਵੱਲੋਂ ਖੁਦਮੁਖਤਿਆਰੀ ਦੇ ਉਠਾਏ ਮੁੱਦੇ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੇ ਮੁੱਦੇ ਜਨਤਕ ਤੌਰ ‘ਤੇ ਉਠਾਉਣ ਦੀ ਥਾਂ ਪਾਰਟੀ ਅੰਦਰ ਬੈਠ ਕੇ ਹੱਲ ਕੀਤੇ ਜਾਣੇ ਚਾਹੀਦੇ ਹਨ। ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਉਨ੍ਹਾਂ ਮੰਦਭਾਗਾ ਦੱਸਿਆ। ਤਲਵੰਡੀ ਸਾਬੋ ਤੋਂ ਵਿਧਾਇਕ ਤੇ ਔਰਤ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰੀ ਤਾਂ ਲੋਕਾਂ ਦੇ ਸਹਿਯੋਗ ਨਾਲ ਇਹ ਵਾਅਦੇ ਪੂਰੇ ਕਰਨ ਲਈ ਸੱਤਾਧਾਰੀਆਂ ਨੂੰ ਮਜਬੂਰ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: