Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਨੇ ਸ਼ਾਹਕੋਟ ਵਿਚ ਕੱਢਿਆ ‘ਅਜ਼ਾਦੀ ਮਾਰਚ’

ਆਪ ਨੇ ਸ਼ਾਹਕੋਟ ਵਿਚ ਕੱਢਿਆ ‘ਅਜ਼ਾਦੀ ਮਾਰਚ’

ਸ਼ਾਹਕੋਟ: ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਅਤੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਅੱਜ ਬਾਜਵਾ ਕਲਾਂ, ਬਾਹਮਣੀਆਂ, ਰਾਜੇਵਾਲ, ਰਾਮਾ ਪਿੰਡ, ਤਾਰਪੁਰ, ਪੱਤੋ ਕਲਾਂ, ਸੰਗਤਪੁਰਾ ਅਤੇ ਪਿਪਲੀ ਵਿਚ ਆਜ਼ਾਦੀ ਮਾਰਚ ਕੱਢਿਆ ਅਤੇ ਲੋਕਾਂ ਦੇ ਰੂ-ਬ-ਰੂ ਹੋਏ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਬਲਵੀਰ ਸਿੰਘ ਨੇ ਸ਼ਾਹਕੋਟ ਦੇ ਪਿੰਡਾਂ ਦੀ ਤਰਸਯੋਗ ਹਾਲਤ ਉੱਪਰ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਰੱਜ ਕੇ ਕੋਸਿਆ।

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲਾ ਪਾਣੀ, ਸਕੂਲਾਂ ਅਤੇ ਸਿਹਤ ਸੇਵਾਵਾਂ ਦਾ ਬੁਰਾ ਹਾਲ ਹੈ ਅਤੇ ਇਸ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਬਰਾਬਰ ਦੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕਾ ਕੁਦਰਤੀ ਸਾਧਨਾਂ ਨਾਲ ਭਰਪੂਰ ਹੈ ਪਰੰਤੂ ਸੱਤਾਧਾਰੀ ਧਿਰਾਂ ਦੀ ਸ਼ਹਿ ਥੱਲੇ ਚੱਲ ਰਹੇ ਰੇਤ ਮਾਫ਼ੀਆ ਨੇ ਨਾ ਕੇਵਲ ਇਸ ਇਲਾਕੇ ਦੇ ਕੁਦਰਤੀ ਸਰੋਤਾਂ ਨੂੰ ਲੁੱਟਿਆ ਹੈ ਬਲਕਿ ਪੰਜਾਬ ਦੇ ਖ਼ਜ਼ਾਨੇ ਨੂੰ ਵੀ ਵੱਡੀ ਸੱਟ ਮਾਰੀ ਹੈ।

ਉਨ੍ਹਾਂ ਇਸ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਸਮਾਜ ਸੇਵਕ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਾਕੜਕਲਾਂ ਇਸ ਹਲਕੇ ਤੋਂ ਵਿਧਾਇਕ ਬਣਦੇ ਹਨ ਤਾਂ ਰੇਤ ਮਾਫ਼ੀਆ ਅਤੇ ਨਸ਼ੇ ਮਾਫ਼ੀਆ ਸਮੇਤ ਹਰ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਮਾਫ਼ੀਆ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਰੇਤ ਖੱਡਾਂ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਭੂਮੀ ਮਾਲਕਾਂ ਨੂੰ ਰੇਤ ਖਨਣ ਦਾ ਹਿੱਸਾ ਨਿਰਧਾਰਿਤ ਕੀਤਾ ਜਾਵੇਗਾ ਤਾਂ ਕਿ ਉਸ ਪੈਸਾ ਨਾਲ ਪਿੰਡਾਂ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੜਕ, ਸਿਹਤ ਸਿੱਖਿਆ ਅਤੇ ਰੋਜ਼ਗਾਰ ਦੇਣ ਲਈ ਵਚਨਬੱਧ ਹੈ। ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਇਸ ਦੀ ਜਿੰਦਾ ਮਿਸਾਲ ਹਨ।

ਇਸ ਮੌਕੇ ਉਨ੍ਹਾਂ ਨਾਲ ਮਾਲਵਾ ਜ਼ੋਨ-2 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਜਨਰਲ ਸਕੱਤਰ ਪੰਜਾਬ ਜਰਨੈਲ ਸਿੰਘ ਮਨੂੰ, ਸਪੋਕਸਮੈਨ ਨਵਦੀਪ ਸਿੰਘ ਸੰਘਾ, ਰੂਪ ਲਾਲ ਸ਼ਰਮਾ, ਸਰਬਜੀਤ ਸਿੰਘ, ਤੇਜਿੰਦਰ ਸਿੰਘ ਰਾਮਪੁਰ, ਹਰਜਿੰਦਰ ਸਿੰਘ ਸੀਚੇਵਾਲ, ਗੁਰਦੀਪ ਸਿੰਘ ਸਾਲਾਪੁਰ, ਜਸਵੀਰ ਸਿੰਘ, ਸੁੱਚਾ ਸਿੰਘ ਗਿੱਲ ਅਤੇ ਯੂਥ ਆਗੂ ਅਮਿਤ ਪੁਰੀ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: