Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਸਰਕਾਰ ਬਣਨ ‘ਤੇ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇਗਾ:ਕੇਜਰੀਵਾਲ

‘ਆਪ’ ਸਰਕਾਰ ਬਣਨ ‘ਤੇ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇਗਾ:ਕੇਜਰੀਵਾਲ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ’ਤੇ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਬਣਾਇਆ ਜਾਵੇਗਾ।

ਚਾਰ ਰੋਜ਼ਾ ਪੰਜਾਬ ਦੌਰੇ ’ਤੇ ਆਏ ਕੇਜਰੀਵਾਲ ਨੇ ਆਪਣੇ ਪ੍ਰੋਗਰਾਮ ਵਿੱਚ ਬਦਲਾਅ ਕਰਦਿਆਂ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਬਣਾਇਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਦਰਬਾਰ ਸਾਹਿਬ ਮੱਥਾ ਟੇਕਣ ਲਈ ਜ਼ਰੂਰ ਆਉਂਦੇ ਹਨ। ਉਨ੍ਹਾਂ ਨੂੰ ਇਸ ਰੂਹਾਨੀ ਅਸਥਾਨ ’ਤੇ ਆ ਕੇ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਬਣਨ ’ਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਬਣਾਇਆ ਜਾਵੇਗਾ। ਖਾਸ ਕਰਕੇ ਚਾਰਦੀਵਾਰੀ ਵਾਲੇ ਪੁਰਾਤਨ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਸ਼ਰਾਬ, ਤੰਬਾਕੂ, ਸਿਗਰੇਟ, ਮੀਟ ਅਤੇ ਨਸ਼ੇ ਆਦਿ ਵਰਜਿਤ ਕੀਤੇ ਜਾਣਗੇ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਨੂੰ ਵੀ ਪਵਿੱਤਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ‘ਆਪ’ ਸਰਕਾਰ ਪੂਰਾ ਕਰੇਗੀ।

kejriwal-at-darbar-sahib
ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਅਰਵਿੰਦ ਕੇਜਰੀਵਾਲ

ਆਪਣੇ ਦੌਰੇ ਸਬੰਧੀ ਉਨ੍ਹਾਂ ਆਖਿਆ ਕਿ ‘ਆਪ’ ਵੱਲੋਂ ਪੰਜਾਬ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਲੜਾਈ ਹੁਣ ਫੈਸਲਾਕੁੰਨ ਮੋੜ ’ਤੇ ਆ ਚੁੱਕੀ ਹੈ। ਉਨ੍ਹਾਂ ਆਖਿਆ ਕਿ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਉਨ੍ਹਾਂ ਨੂੰ ਬਲ ਬਖਸ਼ੇ ਤਾਂ ਜੋ ਪੰਜਾਬ ਨੂੰ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਸ਼ੁਰੂ ਕੀਤੀ ਗਈ ਲੜਾਈ ਵਿੱਚ ਜਿਤ ਪ੍ਰਾਪਤ ਹੋ ਸਕੇ।

ਇਸ ਮਗਰੋਂ ਕੇਜਰੀਵਾਲ ਨੇ ਦੁਰਗਿਆਣਾ ਮੰਦਿਰ ਮੱਥਾ ਟੇਕਣ ਲਈ ਵੀ ਜਾਣਾ ਸੀ ਪਰ ਅਚਨਚੇਤੀ ਉਨ੍ਹਾਂ ਨੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ। ਇਸ ਮੌਕੇ ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਸੰਸਦ ਮੈਂਬਰ ਭਗਵੰਤ ਮਾਨ, ਐਡਵੋਕੇਟ ਐਚ.ਐਸ. ਫੂਲਕਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਜਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ। ਇਸ ਦੌਰਾਨ 43 ਨੰਬਰ ਵਾਰਡ ਤੋਂ ਆਜ਼ਾਦ ਕੌਂਸਲਰ ਅਮਰਜੀਤ ਸਿੰਘ ਭਾਟੀਆ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਦੱਸਣਯੋਗ ਹੈ ਕਿ ਬੀਤੇ ਦਿਨ ‘ਆਪ’ ਤੋਂ ਵੱਖ ਹੋਏ ਸੁੱਚਾ ਸਿੰਘ ਛੋਟੇਪੁਰ ਨੇ ਕੇਜਰੀਵਾਲ ਨੂੰ ਸਿੱਖ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਸੀ, ਜਿਸ ਨਾਲ ਪਾਰਟੀ ਦੀ ਸਿੱਖਾਂ ਪ੍ਰਤੀ ਸਾਖ਼ ਨੂੰ ਢਾਹ ਲੱਗੀ ਸੀ। ਸ਼ੁੱਕਰਵਾਰ ਅਚਨਚੇਤੀ ਪ੍ਰੋਗਰਾਮ ਵਿੱਚ ਬਦਲਾਅ ਕਰਕੇ ਕੇਜਰੀਵਾਲ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਅਤੇ ਅੰਮ੍ਰਿਤਸਰ ਤੇ ਆਨੰਦਪੁਰ ਨੂੰ ਪਵਿੱਤਰ ਸ਼ਹਿਰ ਬਣਾਉਣ ਦਾ ਐਲਾਨ ਕਰਕੇ ਆਪਣੀ ਸਿੱਖਾਂ ਪ੍ਰਤੀ ਸਾਖ਼ ਨੂੰ ਮੁੜ ਉਭਾਰਨ ਦਾ ਯਤਨ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: