Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਅੰਦਰੂਨੀ ਕਲੇਸ਼ ਦੇ ਨਾਲ-ਨਾਲ ਬਾਹਰੀ ਮੁਸ਼ਕਲਾਂ ਵਿੱਚ ਵੀ ਘਿਰੀ

ਆਮ ਆਦਮੀ ਪਾਰਟੀ ਅੰਦਰੂਨੀ ਕਲੇਸ਼ ਦੇ ਨਾਲ-ਨਾਲ ਬਾਹਰੀ ਮੁਸ਼ਕਲਾਂ ਵਿੱਚ ਵੀ ਘਿਰੀ

ਨਵੀਂ ਦਿੱਲੀ(12 ਮਾਰਚ, 2015): ਆਮ ਆਦਮੀ ਪਾਰਟੀ ਵਿੱਚ ਅੰਦਰੂਨੀ ਖਹਿਬਾਜ਼ੀ ਦੌਰਾਨ ਜਿਥੇ ਇਕ ਪਾਸੇ ਮੁਖੀ ਆਗੂ ਇਕ ਦੂਜੇ ਨਾਲ ਅਰਵਿੰਦ ਕੇਜਰੀਵਾਲ ਅਤੇ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਦੇ ਧੜਿਆਂ ‘ਚ ਵੰਡੇ ਨਜ਼ਰ ਆ ਰਹੇ ਹਨ, ਉਥੇ ਦੂਜੇ ਪਾਸੇ ਇਕ ਤੋਂ ਬਾਅਦ ਇਕ ਸਟਿੰਗ ਸਾਹਮਣੇ ਆਉਣ ਕਾਰਨ ਵੀ ਪਾਰਟੀ ਮੁਸ਼ਕਿਲਾਂ ‘ਚ ਘਿਰੀ ਨਜ਼ਰ ਆ ਰਹੀ ਹੈ ।

Aap logo
ਭਿ੍ਸ਼ਟਾਚਾਰ ‘ਤੇ ਨੱਥ ਪਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਜਨਤਾ ਨੂੰ ‘ਸਟਿੰਗ ਆਪ੍ਰੇਸ਼ਨ’ ਕਰਨ ਦੀ ਤਜਵੀਜ਼ ਨੂੰ ਨੇਤਾਵਾਂ ਵੱਲੋਂ ਅਪਣਾਉਣ ਨਾਲ ‘ਆਪ’ ਪਾਰਟੀ ਹੀ ਮੁਸ਼ਕਿਲਾਂ ‘ਚ ਘਿਰੀ ਨਜ਼ਰ ਆ ਰਹੀ ਹੈ।

ਇਕ ਤੋਂ ਬਾਅਦ ਇਕ ਖੁਲਾਸਿਆਂ ਦਾ ਸਾਹਮਣੇ ਆਉਣ ਦੀ ਲੜੀ ‘ਚ ਤਾਜ਼ਾ ਖੁਲਾਸਾ ਕਾਂਗਰਸ ਦੇ ਸਾਬਕਾ ਵਿਧਾਇਕ ਮੁਹੰਮਦ ਆਸਿਫ਼ ਵੱਲੋਂ ਕੀਤਾ ਗਿਆ ਹੈ, ਜਿਸ ‘ਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਭੰਗ ਹੋਣ ਤੋਂ ਤਕਰੀਬਨ ਇਕ ਮਹੀਨਾ ਪਹਿਲਾਂ ‘ਆਪ’ ਨੇਤਾ ਸੰਜੈ ਸਿੰਘ ਅਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਾਂਗਰਸ ਦੇ 5 ਹੋਰਨਾਂ ਵਿਧਾਇਕਾਂ ਨੂੰ ਨਾਲ ਲਿਆਉਣ ‘ਤੇ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ।

ਟੀ. ਵੀ. ਚੈਨਲਾਂ ‘ਤੇ ਦਿੱਤੇ ਬਿਆਨਾਂ ‘ਚ ਆਸਿਫ਼ ਨੇ ਇਹ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇਸ ਸਬੰਧ ‘ਚ ਪੁਖ਼ਤਾ ਸਬੂਤ ਹਨ । ਦੂਜੇ ਪਾਸੇ ‘ਆਪ’ ਨੇਤਾ ਸੰਜੈ ਸਿੰਘ ਨੇ ਇਸ ਗੱਲ ਨੂੰ ਤਾਂ ਸਵੀਕਾਰ ਕੀਤਾ ਕਿ ਉਨ੍ਹਾਂ ਦੀ ਉਕਤ ਕਾਂਗਰਸੀ ਨੇਤਾ ਨਾਲ ਮੁਲਾਕਾਤ ਹੋਈ ਸੀ ਪਰ ਪੈਸੇ ਜਾਂ ਅਹੁਦੇ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਹੋਈ । ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਾਬਿਤ ਹੁੰਦੇ ਹਨ ਤਾਂ ਉਹ ਸਿਆਸਤ ਤੋਂ ਸੰਨਿਆਸ ਲੈ ਲੈਣਗੇ ।

ਦੱਸਣਯੋਗ ਹੈ ਕਿ ਆਸਿਫ਼ ਦੇ ਖੁਲਾਸੇ ਤੋਂ ਪਹਿਲਾਂ ਬੁੱਧਵਾਰ ਨੂੰ ‘ਆਪ’ ਦੇ ਸਾਬਕਾ ਵਿਧਾਇਕ ਰਾਜੇਸ਼ ਗਰਗ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਡੀਓ ਟੇਪ ਵੀ ਸਾਹਮਣੇ ਆਈ ਸੀ, ਜਿਸ ‘ਚ ਗਰਗ ਅਤੇ ਕੇਜਰੀਵਾਲ ਵੱਲੋਂ ਦਿੱਲੀ ‘ਚ ਸਰਕਾਰ ਦੇ ਗਠਨ ਨੂੰ ਲੈ ਕੇ ਸਭ ਤਰ੍ਹਾਂ ਦੀਆਂ ਸੰਭਾਵਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਸੀ । ਇਸ ਟੇਪ ‘ਚ ਲੋਕ ਸਭਾ ਚੋਣਾਂ ਤੋਂ ਬਾਅਦ ਦਿੱਲੀ ‘ਚ ਦੁਬਾਰਾ ਸਰਕਾਰ ਬਣਾਉਣ ਲਈ ਕੇਜਰੀਵਾਲ ਅਤੇ ਗਰਗ ਕਾਂਗਰਸ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਬਾਰੇ ਚਰਚਾ ਕਰ ਰਹੇ ਸਨ ।

ਮੀਡੀਆ ‘ਚ ਇਹ ਟੇਪ ਸਾਹਮਣੇ ਆਉਣ ‘ਤੇ ਸਾਬਕਾ ਵਿਧਾਇਕ ਗਰਗ ਨੇ ‘ਆਪ’ ਨੇਤਾ ਕੁਮਾਰ ਵਿਸ਼ਵਾਸ ‘ਤੇ ਉਕਤ ਟੇਪ ਨੂੰ ਲੀਕ ਕਰਨ ਦਾ ਦੋਸ਼ ਲਾਇਆ ਹੈ । ਦੋਸ਼ਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ‘ਆਪ’ ਨੇਤਾ ਰਾਜੇਸ਼ ਗਰਗ ਨੇ ਅੱਜ ਫਿਰ ਕਿਹਾ ਕਿ ਟੇਪ ਜਨਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫ਼ੋਨ ਆ ਰਹੇ ਹਨ । ਉਨ੍ਹਾਂ ਕਿਹਾ ਕਿ ਇਕ ਵਿਦੇਸ਼ੀ ਫ਼ੋਨ ਨੰਬਰ ਤੋਂ ਆਏ ਫ਼ੋਨ ‘ਤੇ ਇਕ ਵਿਅਕਤੀ ਨੇ ਆਪਣੇ-ਆਪ ਨੂੰ ‘ਆਪ’ ਦਾ ਪ੍ਰਸੰਸਕ ਕਰਾਰ ਦਿੰ ਦਿਆਂ ਕਿਹਾ ਕਿ ਇਸ ਮਾਮਲੇ ਨੂੰ ਇਥੇ ਹੀ ਖ਼ਤਮ ਕਰ ਦਿੱਤਾ ਜਾਵੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: