
ਚੰਡੀਗੜ੍ਹ (16 ਜੁਲਾਈ, 2015): ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਨ ਵਲੋਂ ਡਾ. ਦਲਜੀਤ ਸਿੰਘ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਉਹ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਨ। ਉਨ੍ਹਾਂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋ ਣਲੜੀ ਸੀ, ਪਰ ਉਹ ਹਾਰ ਗਏ ਸਨ।
ਡਾ. ਦਲਜੀਤ ਸਿੰਘ ਨੂੰ ਪੰਜਾਬ ਇਕਾਈ ਦੇ ਇੰਚਾਰਜ਼ ਸੰਜ਼ੇ ਸਿੰਘ ਖਿਲਾਫ ਬੋਲਣ ਕਰਕੇ ਪਾਰਟੀ ਵਿੱਚੋਂ ਕੱਢਿਆਗਿਆ ਹੈ।
ਵਰਨਣਯੋਗ ਹੈ ਕਿ ਪਿਛਲੇ ਦਿਨੀਂ ਡਾ: ਦਲਜੀਤ ਸਿੰਘ ਨੇ ਜਲੰਧਰ ਵਿਖੇ ਇਕ ਪੱਤਰਕਾਰ ਸੰਮੇਲਨ ਕਰਕੇ ਉਕਤ ਦੋਵਾਂ ਆਗੂਆਂ ਉੱਪਰ ਪਾਰਟੀ ਨੂੰ ਤਬਾਹ ਕਰਨ ਅਤੇ ਸੁੱਚਾ ਸਿੰਘ ਛੋਟੇਪੁਰ ‘ਤੇ ਪਾਰਟੀ ਵਿੱਚ ਧੜੇਬੰਦੀ ਪੈਦਾ ਕਰਨ ਦਾ ਦੋਸ਼ ਲਗਾਇਆ ਸੀ ਤੇ ਨਵੀਆਂ ਕੀਤੀਆਂ ਨਿਯੁਕਤੀਆਂ ਦਾ ਵੀ ਵਿਰੋਧ ਕੀਤਾ ਸੀ ।
ਉਨ੍ਹਾਂ ਨੂੰ ਪਾਰਟੀ ਦੇ ਕੇਂਦਰੀ ਨੇਤਾ ਸੰਜੇ ਸਿੰਘ ਅਤੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਜਨਤਕ ਆਲੋਚਨਾ ਕਰਨ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।
ਡਾ. ਦਲਜੀਤ ਸਿੰਘ ਨੇ ਆਪਣੀ ਗੱਲ ‘ਤੇ ਕਾਇਮ ਰਹਿਦਿੰਆਂ ਇਹ ਦਾਅਵਾ ਕੀਤਾ ਕਿ ਪਾਰਟੀ ਵਿੱਚ ਅੰਦਰੂਨੀ ਲੋਕਤੰਤਰ ਨੂੰ ਕੋਈ ਥਾਂ ਨਹੀਂ ਹੈ।