Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲਿਖਤੀ ਭਰੋਸਾ ਦਿੱਤੇ ਜਾਣ ‘ਤੇ ਵਿਕਰਮ ਸਿੰਘ ਧਨੌਲਾ ਨੇ ਭੁੱਖ ਹੜਤਾਲ ਕੀਤੀ ਖਤਮ

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲਿਖਤੀ ਭਰੋਸਾ ਦਿੱਤੇ ਜਾਣ ‘ਤੇ ਵਿਕਰਮ ਸਿੰਘ ਧਨੌਲਾ ਨੇ ਭੁੱਖ ਹੜਤਾਲ ਕੀਤੀ ਖਤਮ

ਦਿੱਲੀ ( 12 ਫਰਵਰੀ, 2015): ਨਵੰਬਰ 1984 ਵਿੱਚ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਲਈ ਇਨਸਾਫ ਦੀ ਮੰਗ ਕਰਦਿਆਂ ਭੁੱਖ ਹੜਤਾਲ ‘ਤੇ ਬੈਠੇ ਵਿਕਰਮ ਸਿੰਘ ਧਨੌਲਾ ਦੀ ਭੁੱਖ ਹੜਤਾਲ ਅੱਜ ਖਤਮ ਕਰ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਬਣਨ ਵਾਲੇ ਮੁੱਖ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ MLA ਸੋਮਨਾਥ ਭਾਰਤੀ ਅਤੇ ਪਾਰਟੀ ਦੇ ਸੀਨੀਅਰ ਆਗੂ ਭਾਈ ਬਲਦੀਪ ਸਿੰਘ ਨੇ ਜੰਤਰ ਮੰਤਰ ਤੇ ਆ ਕੇ ਪਿਛਲੇ 65 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਵਿਕਰਮ ਸਿੰਘ ਧਨੌਲਾ ਦੀ ਮੰਗ ਸਬੰਧੀ ਲਿਖਤੀ ਭਰੋਸਾ ਦਿੱਤਾ ਅਤੇ ਭੁੱਖ ਹੜਤਾਲ ਖਤਮ ਕਰਨ ਦੀ ਬੇਨਤੀ ਕੀਤੀ।

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦਿੱਤੇ ਲਿਖਤੀ ਭਰੋਸੇ ‘ਤੇ ਵਿਕਰਮ ਸਿੰਘ ਧਨੌਲਾ ਨੇ ਭੁੱਖ ਹੜਤਾਲ ਤੋੜ ਦਿੱਤੀ।ਪੰਜ ਪਿਆਰਿਆਂ ਨੇ ਅਰਦਾਸ ਕਰਕੇ ਭਾਈ ਵਿਕਰਮ ਸਿੰਘ ਧਨੌਲਾ ਨੂੰ ਨਾਰੀਅਲ ਪਾਣੀ ਪਿਲਾਇਆ ਤੇ ਭੁੱਖ ਹੜਤਾਲ ਤੁੜਵਾਈ।

Vikram-app
ਆਮ ਆਦਮੀ ਪਾਰਟੀ ਦੇ ਆਗੂ ਵਿਕਰਮ ਧਨੌਲਾ ਨੂੰ ਮਿਲਦੇ ਹੋਏ

ਪੰਜ ਪਿਆਰਿਆਂ ਚ ਭਾਈ ਬਲਦੀਪ ਸਿੰਘ,ਭਾਈ ਇਕਬਾਲ ਸਿੰਘ ਭੱਟੀ,ਹਰਮਿੰਦਰ ਸਿੰਘ,ਭਾਈ ਬਲਜੀਤ ਸਿੰਘ,ਭਾਈ ਮਹਿੰਦਰਪਾਲ ਸਿੰਘ ਦਾਨਗੜ ਸ਼ਾਮਲ ਸਨ।

ਇਸ ਸਮੇਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ,ਮਹਿੰਦਰਪਾਲ ਸਿੰਘ ਦਾਨਗੜ,ਨਰੇਸ਼ ਕੁਮਾਰੀ ਬਾਵਾ,ਸਤਨਾਮ ਸਿੰਘ,ਨਿਸ਼ਾ,ਭਿਕਰ ਸਿੰਘ ਅਤੇ ਵਿਕਰਮ ਸਿੰਘ ਧਨੌਲਾ ਦੀ ਸੰਭਾਲ ਕਰਨ ਵਾਲਾ ਸਿੰਘ ਬਲਵੀਰ ਸਿੰਘ ਦਾਨਗੜ ਹਾਜਰ ਸਨ।

ਜ਼ਿਕਰਯੋਗ ਹੈ ਕਿ ਵਿਕਰਮ ਸਿੰਘ ਨੇ ਸਾਲ 2014 ਦੇ 15 ਅਗਸਤ ਦੇ ਰਾਜ ਪੱਧਰੀ ਸਮਾਗਮ ਸਮੇਂ ਪੰਜਾਬ ਦੇ ਮੁੱਖ ਮੰ ਪ੍ਰਕਾਸ਼ ਸਿੰਘ ਬਾਦਲ ‘ਤੇ ਬਾਦਲ ਸਰਕਾਰ ਦੇ ਕੁਪ੍ਰਸ਼ਾਸ਼ਨ ਵਿਰੁੱਧ ਰੋਸ ਵਜੋਂ ਉਨ੍ਹਾਂ ‘ਤੇ ਜੱਤੀ ਵਗਾਹ ਮਾਰੀ ਸੀ। ਪੁਲਿਸ ਨੇ ਵਿਕਰਮ ਸਿੰਘ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਸੀ। ਜੇਲ ਵਿੱਚੋਂ ਰਿਹਾਅ ਹੋਣ ਉਪਰੰਤ ਉਹ ਅੰਮ੍ਰਿਤ ਯਕ ਕੇ ਸਿੰਘ ਸਜ਼ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: