Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਨੇ ਪਰਿਵਾਰ ਜੋੜੋ ਮੁਹਿੰਮ ਸ਼ੁਰੂ ਕੀਤੀ

ਆਮ ਆਦਮੀ ਪਾਰਟੀ ਨੇ ਪਰਿਵਾਰ ਜੋੜੋ ਮੁਹਿੰਮ ਸ਼ੁਰੂ ਕੀਤੀ

ਲੁਧਿਆਣਾ (4 ਫ਼ਰਵਰੀ, 2016): ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਸਰਗਰਮੀਆਂ ਤੇਜ਼ ਕਰਦਿਆਂ ਪਾਰਟੀ ਦੇ ਕੌਮੀ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਪੰਜਾਬ ਦੇ ਘਰ ਘਰ ਤੱਕ ਆਪਣਾ ਸੁਨੇਹਾ ਪਹੁੰਚਾਉਣ ਲਈ ‘ਪਰਿਵਾਰ ਜੋੜੋ ਮੁਹਿੰਮ’ 5 ਫਰਵਰੀ ਤੋਂ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਜਾ ਰਹੀ ਹੈ ।

ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ
ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਇਸ ਮੁਹਿੰਮ ਤਹਿਤ ਸੂਬੇ ਦੇ 30 ਲੱਖ ਪਰਿਵਾਰਾਂ ਨਾਲ਼ ਸਿੱਧਾ ਰਾਬਤਾ ਕਾਇਮ ਕਰਨ ਦਾ ਟੀਚਾ ਮਿਥਿਆ ਗਿਆ ਹੈ ਤੇ ਪਹਿਲੇ ਗੇੜ ਵਿਚ 13 ਪਰਿਵਾਰਾਂ ਤੱਕ ਪਹੁੰਚ ਕੀਤੀ ਜਾਵੇਗੀ ।

ਲੁਧਿਆਣਾ ਵਿਖੇ ਸ੍ਰੀ ਸੰਜੇ ਸਿੰਘ ਨੇ ਦੱਸਿਆ ਕਿ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਜ਼ੋਨਲ ਕਨਵੀਨਰਾਂ ਦੀ ਨਿਗਰਾਨੀ ਹੇਠ ਚਲਾਈ ਜਾਣ ਵਾਲੀ ਇਸ ਮੁਹਿੰਮ ਵਿਚ ਪਾਰਟੀ ਦੇ 250 ਤੋਂ ਵੱਧ ਅਹਿਮ ਬੁਲਾਰੇ ਅਕਾਲੀ-ਭਾਜਪਾ ਸਰਕਾਰ ਦੀਆਂ ਨਾਕਾਮੀਆਂ, ਗਲਤ ਨੀਤੀਆਂ ਅਤੇ ਧੱਕੇਸ਼ਾਹੀਆਂ ਆਦਿ ਤੋਂ ਲੋਕਾਂ ਨੂੰ ਜਾਣੂ ਕਰਾਉਣ ਦੇ ਨਾਲ਼ ਨਾਲ਼ ਦਿੱਲੀ ਦੀ ‘ਆਪ’ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ ।

ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਸ ਮੌਕੇ ਕਿਹਾ ਕਿ ਆਪਣੀ ਪ੍ਰਤੱਖ ਹਾਰ ਨੂੰ ਵੇਖਦਿਆਂ ਅਕਾਲੀ-ਭਾਜਪਾ ਗੱਠਜੋੜ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਯਤਨਸ਼ੀਲ ਹੈ ।ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ ‘ਚ ਹਿੰਦੂ ਆਗੂਆਂ ‘ਤੇ ਜਾਨਲੇਵਾ ਹਮਲੇ ਇਸੇ ਸਰਕਾਰੀ ਸਾਜ਼ਿਸ਼ ਦਾ ਹਿੱਸਾ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: