ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ (19 ਦਸੰਬਰ) ਮਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਦਿੱਤਾ।
ਆਮ ਆਦਮੀ ਪਾਰਟੀ ਵਲੋਂ ਜਾਰੀ ਬਿਆਨ ‘ਚ ਦੱਸਿਆ ਗਿਆ, “ਪੰਜਾਬ ਵਿਚ ਮੌਜੂਦਾ ਸਿਆਸੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਨੇ ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਾਇਆ ਹੈ।”

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸੰਜੈ ਸਿੰਘ ਨੇ ਅਪ੍ਰੈਲ ‘ਚ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਮੌਜੂਦਾ ਐਲਾਨ ਉਸ ਵੇਲੇ ਹੋਇਆ ਜਦੋਂ ਐਤਵਾਰ (17 ਦਸੰਬਰ) ਨੂੰ ਪੰਜਾਬ ‘ਚ ਨਗਰ ਨਿਗਮ ਦੀਆਂ ਹੋਣੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 414 ਵਾਰਡਾਂ ਵਿਚੋਂ ਸਿਰਫ 1 ‘ਤੇ ਜਿੱਤ ਪ੍ਰਾਪਤ ਕੀਤੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Aam Aadmi Party (AAP) Appoints Manish Sisodia as Incharge of Party Affairs in Punjab …