Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਨੇ ਲੋਕ ਜਗਾਓੁ ਚੇਤਨਾ ਯਾਤਰਾ ‘ਬੇਈਮਾਨ ਭਜਾਓ ਪੰਜਾਬ ਬਚਾਓ’ ਦਾ ਕੀਤਾ ਆਗਾਜ਼

ਆਮ ਆਦਮੀ ਪਾਰਟੀ ਨੇ ਲੋਕ ਜਗਾਓੁ ਚੇਤਨਾ ਯਾਤਰਾ ‘ਬੇਈਮਾਨ ਭਜਾਓ ਪੰਜਾਬ ਬਚਾਓ’ ਦਾ ਕੀਤਾ ਆਗਾਜ਼

ਅੰਮਿ੍ਤਸਰ (15 ਮਈ, 2015): ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮਿ੍ਤਸਰ ਤੋਂ ਲੋਕ ਜਗਾਓੁ ਚੇਤਨਾ ਯਾਤਰਾ ‘ਬੇਈਮਾਨ ਭਜਾਓ ਪੰਜਾਬ ਬਚਾਓ’ ਦਾ ਆਗਾਜ਼ ਕੀਤਾ । ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਹੋ ਕੇ 23 ਮਈ ਨੂੰ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ ।

ਇਤਿਹਾਸਕ ਜਲਿ੍ਹਆਂ ਵਾਲਾ ਬਾਗ ਤੋਂ ਇਸ ਯਾਤਰਾ ਦੇ ਰਵਾਨਾ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਅਬਜਰਵਰ ਪੰਜਾਬ ਸ੍ਰੀ ਸੰਜੇ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ-ਭਾਜਪਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਵੀ ਮੂੰਹ ਨਹੀਂ ਲਾਉਣਗੇ ।

 'ਬੇਈਮਾਨ ਭਜਾਓ ਪੰਜਾਬ ਬਚਾਓ' ਦੌਰਾਨ ਭਗਵੰਤ ਮਾਨ , ਸੰਜ਼ੇ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ
‘ਬੇਈਮਾਨ ਭਜਾਓ ਪੰਜਾਬ ਬਚਾਓ’ ਦੌਰਾਨ ਭਗਵੰਤ ਮਾਨ , ਸੰਜ਼ੇ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ

ਪੰਜਾਬੀ ਅਖ਼ਬਾਰ “ਅਜੀਤ” ਵਿੱਚ ਅੰਮ੍ਰਿਤਸਰ ਤੋਂ ਨਸ਼ਰ ਖ਼ਬਰ ਅਨੁਸਾਰਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ । ਇਥੇ ਵੀ ਦਿੱਲੀ ਦੀ ਤਰ੍ਹਾਂ ਇਤਿਹਾਸ ਸਿਰਜੇਗੀ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ ਨਹੀਂ ਹੈ । ਪੰਜਾਬ ਵਿਚ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ ।

ਉਨ੍ਹਾਂ ਇਸ ਯਾਤਰਾ ਨੂੰ ਪਾਰਟੀ ਦੀ ਪੰਜਾਬ ‘ਚ ਮਜ਼ਬੂਤੀ ਲਈ ਪੁੱਟਿਆ ਜਾਣ ਵਾਲਾ ਪਹਿਲਾ ਕਦਮ ਦੱਸਦਿਆਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਪੰਜਾਬ ਦੇ ਲੋਕਾਂ ਤੱਕ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਨੂੰ ਪਹੁੰਚਾਉਣਾ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ । ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਜਲਿ੍ਹਆਂਵਾਲਾ ਬਾਗ ਵਿਖੇ ਸ਼ਹੀਦੀ ਲਾਟ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ।

ਯਾਤਰਾ ‘ਚ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਦੇ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ, ਦਿੱਲੀ ਤੋਂ ਮੁੱਖ ਸੰਸਦੀ ਸਕੱਤਰ ਸ੍ਰੀ ਨਰੇਸ਼ ਯਾਦਵ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ । ਇਹ ਚੇਤਨਾ ਯਾਤਰਾ ਜਲਿ੍ਹਆਂਵਾਲਾ ਬਾਗ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦੀ ਹੋਈ ਬਟਾਲਾ ਲਈ ਰਵਾਨਾ ਹੋਈ ।

ਜਨ ਚੇਤਨਾ ਰੈਲੀ ‘ਚ ਫੁੱਟ ਉਸ ਵੇਲੇ ਉਭਰਕੇ ਸਾਹਮਣੇ ਆਈ ਜਦੋਂ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਡਾ: ਦਲਜੀਤ ਸਿੰਘ ਅਤੇ ਇਨ੍ਹਾਂ ਦੇ ਸਹਿਯੋਗੀਆਂ ਨੂੰ ਪਛਾੜ ਕੇ ਸੂਬਾ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ ਅਤੇ ਇਨ੍ਹਾਂ ਦੇ ਹਮਾਇਤੀਆਂ ਨੇ ਇਸ ਯਾਤਰਾ ‘ਚ ਆਪਣਾ ਕਬਜ਼ਾ ਜਮਾਏ ਰੱਖਿਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: