Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ (ਪੰਜਾਬ) ਨੇ ਵਰਕਰਾਂ ਨੂੰ ਨਗਰ ਨਿਗਮ ਚੋਣਾਂ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

ਆਮ ਆਦਮੀ ਪਾਰਟੀ (ਪੰਜਾਬ) ਨੇ ਵਰਕਰਾਂ ਨੂੰ ਨਗਰ ਨਿਗਮ ਚੋਣਾਂ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

Aam Aadmi Party Logoਜਲੰਧਰ (14 ਸਤੰਬਰ, 2014): ਅੱਜ ਆਮ ਆਦਮੀ ਪਾਰਟੀ (ਪੰਜਾਬ) ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ‘ਆਪ’ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਨਗਰ ਨਿਗਮ ਦੀਆਂ ਚੋਣਾਂ ਲਈ ਤਿਆਰ ਰਹਿਣ ਅਤੇ ਅਕਾਲੀ -ਭਾਜਪਾ ਸਰਕਾਰ ਦੀਆਂ ਵਧੀਕੀਆਂ ਤੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਸਾਰੋਕਾਰਾਂ ਦੀ ਗੱਲ ਨਾ ਕਰਨ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਨਿਜ਼ਾਮ ਤੋਂ ਲੋਕ ਅੱਕ ਚੁੱਕੇ ਹਨ।

ਉਹ ਅੱਜ ਇੱਥੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਆਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਛੋਟੇਪੁਰ ਨੇ ਦਾਅਵਾ ਕਿ 21 ਸਤੰਬਰ ਨੂੰ ਪੰਜਾਬ ਦਾ ਇੱਕ ਵੱਡਾ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਾਰੀਆਂ ਨਗਰ ਨਿਗਮ ਤੇ ਨਗਰ ਕੌਂਸਲਾਂ ਚੋਣਾਂ ਲੜੇਗੀ। ਇਨ੍ਹਾਂ ਚੋਣਾਂ ਲਈ ਪਾਰਟੀ ਆਪਣੇ ਉਮੀਦਵਾਰਾਂ ਦੀ ਚੋਣ ਹੇਠਲੇ ਪੱਧਰ ਤੋਂ ਕਰੇਗੀ।

ਸ੍ਰ. ਛੋਟੇਪੁਰ ਨੇ ਆਖਿਆ ਕਿ ਜਲਦੀ ਇਸ ਗੱਲ ਦਾ ਫ਼ੈਸਲਾ ਵੀ ਕਰ ਲਿਆ ਜਾਵੇਗਾ ਕਿ ਇਹ ਚੋਣਾਂ ਪਾਰਟੀ ਆਪਣੇ ਚੋਣ ਨਿਸ਼ਾਨ ਝਾੜੂ ’ਤੇ ਲੜੇਗੀ ਜਾਂ ਕਿਸੇ ਹੋਰ ਚੋਣ ਨਿਸ਼ਾਨ ਉੱਤੇ ਲੜੇਗੀ।

ਉਨ੍ਹਾਂ ਆਖਿਆ ਕਿ ਈਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਪਹਿਲ ਦਿੱਤੀ ਜਾਵੇਗੀ। ਸੂਬੇ ਵਿੱਚ ਪਾਰਟੀ ਦੀ ਕਾਰਜਕਾਰਨੀ ਬਣਾਏ ਜਾਣ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਕੋਲ ਜਾ ਰਹੇ ਹਨ ਤੇ ਹਰ ਜ਼ਿਲ੍ਹੇ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ।

ਉਨ੍ਹਾਂ ਆਖਿਆ ਕਿ 16 ਸਤੰਬਰ ਤੋਂ ਅਕਤੂਬਰ ਤੱਕ ਇਹ ਮੀਟਿੰਗਾਂ ਚੱਲਣਗੀਆਂ ਪਰ ਜੇ ਵਿਚਾਲੇ ਹੀ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਤਾਂ ਫਿਰ ਪਾਰਟੀ ਚੋਣਾਂ ਵਿੱਚ ਡਟ ਜਾਵੇਗੀ।

ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਫਿਰੋਜ਼ਪੁਰ ਤੇ ਫਾਜ਼ਿਲਕਾ, 18 ਨੂੰ ਫਰੀਦਕੋਟ ਤੇ ਮੁਕਤਸਰ, 20 ਨੂੰ ਬਠਿੰਡਾ ਤੇ ਮਾਨਸਾ, 21 ਨੂੰ ਬਾਬਾ ਬਕਾਲਾ ਤੇ ਅਮ੍ਰਿੰਤਸਰ, 22 ਨੂੰ ਮੋਗਾ, 23 ਨੂੰ ਬਰਨਾਲਾ ਤੇ ਸੰਗਰੂਰ, 24 ਨੂੰ ਹੁਸ਼ਿਆਰਪੁਰ , 25 ਨੂੰ ਜਲੰਧਰ, 26 ਨੂੰ ਰੋਪੜ ਤੇ ਮੁਹਾਲੀ, 28 ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖੱਟਕੜ ਕਲਾਂ, 29 ਨੂੰ ਗੁਰਦਾਸਪੁਰ ਤੇ ਪਠਾਨਕੋਟ, 30 ਨੂੰ ਤਰਨਤਾਰਨ ਤੇ ਕਪੂਥਲਾ, 3 ਅਕਤੂਬਰ ਨੂੰ ਲੁਧਿਆਣਾ ਤੇ 4 ਅਕਤੂਬਰ ਨੂੰ ਪਟਿਆਲਾ ਤੇ ਫਤਿਹਗੜ੍ਹ ਮੀਟਿੰਗਾਂ ਕੀਤੀਆਂ ਜਾਣਗੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: