Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਵਿਚ ਕੋਈ ‘ਕਾਲੀ ਸੂਚੀ’ ਨਹੀਂ; ਸਭ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ: ਸੰਜੈ ਸਿੰਘ

ਆਮ ਆਦਮੀ ਪਾਰਟੀ ਵਿਚ ਕੋਈ ‘ਕਾਲੀ ਸੂਚੀ’ ਨਹੀਂ; ਸਭ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ: ਸੰਜੈ ਸਿੰਘ

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਅਖਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਚਲ ਰਹੀ ਚਰਚਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਪੰਜਾਬ ਦੇ ਕੁਝ ਆਗੂਆਂ ਸੰਬੰਧੀ ‘ਕਾਲੀ ਸੂਚੀ’ ਤਿਆਰ ਕੀਤੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਨੁੱਕਰੇ ਲਗਾਇਆ ਜਾ ਰਿਹਾ ਹੈ ਦਾ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਖੰਡਨ ਕਰਦਿਆਂ ਇਸਨੂੰ ਬੇ-ਬੁਨਿਆਦ, ਝੂਠ ਅਤੇ ਵਿਰੋਧੀ ਪਾਰਟੀਆਂ ਦੀ ਚਾਲ ਕਰਾਰ ਦਿੱਤਾ।

ਮੀਡੀਆ ਵਿਚ ਜਾਰੀ ਆਪਣੇ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਸਿਆਸੀ ਵਿਰੋਧੀਆਂ ਦੁਆਰਾ ਲੋਕਾਂ ਵਿਚ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਕੁਝ ਲੀਡਰਾਂ ਜਿਨ੍ਹਾਂ ਵਿਚ ਪਾਰਟੀ ਦੇ ਬੁਲਾਰੇ ਅਤੇ ਆਰਟੀਆਈ ਵਿੰਗ ਦੇ ਮੁਖੀ ਸੁਖਪਾਲ ਸਿੰਘ ਖਹਿਰਾ, ਪੰਜਾਬ ਡਾਇਲਾਗ ਕਮੇਟੀ ਦੇ ਮੁਖੀ ਅਤੇ ਬੁਲਾਰੇ ਕੰਵਰ ਸੰਧੂ ਅਤੇ ਐਡਮਨਿਸਟ੍ਰੇਟਿਵ ਅਤੇ ਸ਼ਿਕਾਇਤ ਸੈਲ ਦੇ ਮੁਖੀ ਜਸਬੀਰ ਸਿੰਘ ਬੀਰ ਸ਼ਾਮਲ ਹਨ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਲਾਂਭੇ ਕੀਤਾ ਜਾ ਰਿਹਾ ਹੈ। ਇਹ ਇਕ ਹਾਸੋ-ਹੀਣੀ ਅਤੇ ਝੂਠੀ ਅਫਵਾਹ ਤੋਂ ਬਿਨਾ ਕੁਝ ਵੀ ਨਹੀਂ ਹੈ।

aap first list punjab_
ਭਗਵੰਤ ਮਾਨ ਅਤੇ ਸੰਜੈ ਸਿੰਘ (ਪੁਰਾਣੀ ਤਸਵੀਰ)

ਸੰਜੇ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਪਾਰਟੀ ਦੇ ਤਰਜ਼ਮਾਨ ਹਨ ਅਤੇ ਇਸਦੇ ਨਾਲ ਹੀ ਉਹ ਆਰਟੀਆਈ ਵਿੰਗ ਦੇ ਮੁਖੀ ਵਜੋਂ ਸੇਵਾਵਾਂ ਦੇ ਰਹੇ ਹਨ। ਖਹਿਰਾ ਦੁਆਰਾ ਆਮ ਲੋਕਾਂ ਦੀ ਅਵਾਜ਼ ਚੁੱਕਣ ਕਾਰਨ ਲੋਕਾਂ ਵਿਚ ਉਨ੍ਹਾਂ ਦੀ ਮਕਬੂਲੀਅਤ ਤੋਂ ਘਬਰਾਏ ਵਿਰੋਧੀ ਅਜਿਹੀਆਂ ਅਫਵਾਹਾਂ ਫੈਲਾ ਰਹੇ ਹਨ। ਕੰਵਰ ਸੰਧੂ ਬਾਰੇ ਬੋਲਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਪਾਰਟੀ ਦਾ ਚੋਣ ਮਨੋਰਥ ਪੱਤਰ ਬਣਾਉਣ ਵਾਲੀ ਕਮੇਟੀ ਦੇ ਮੁੱਖੀ ਸੰਧੂ ਹੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾ ਵੀ ਪਾਰਟੀ ਵੱਖ-ਵੱਖ ਮੁਦਿਆਂ ਤੇ ਸੰਧੂ ਤੋਂ ਉਨ੍ਹਾਂ ਦੇ ਤਜ਼ਰਬੇ ‘ਤੇ ਅਧਾਰਿਤ ਸਲਾਹ-ਮਸ਼ਵਰਾ ਲੈਂਦੀ ਰਹਿੰਦੀ ਹੈ। ਇਕ ਚੰਗੇ ਬੁਲਾਰੇ ਵਜੋਂ ਦੇਸ਼ ਵਿਦੇਸ਼ ਦੇ ਲੋਕਾਂ ਵਿਚ ਸੰਧੂ ਦੀ ਚੜ੍ਹਤ ਦਾ ਮੁਕਾਬਲਾ ਵਿਰੋਧੀ ਹੁਣ ਕੂੜ ਪ੍ਰਚਾਰ ਕਰਕੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਸਬੀਰ ਸਿੰਘ ਬੀਰ ਅਤੇ ਹੋਰ ਆਗੂ ਪਾਰਟੀ ਲਈ ਅਣਮੁੱਲੀਆਂ ਸੇਵਾਵਾਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਘੱਟ ਕਰਕੇ ਨਹੀਂ ਅੰਕਿਆ ਜਾ ਸਕਦਾ। ਮਾਨ ਨੇ ਕਿਹਾ ਕਿ ਪਾਰਟੀ ਵਿਚਲੀ ਕਾਲੀ ਸੂਚੀ ਦੀ ਗੱਲ ਵਿਰੋਧੀਆਂ ਦੀ ਸਾਜਿਸ਼ ਹੈ ਅਤੇ ਇਸਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਇਕ ਆਮ ਵਰਕਰ ਤੋਂ ਲੈ ਕੇ ਆਗੂ ਤੱਕ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ ਕਿਸੇ ਨੂੰ ਵੱਧ ਜਾਂ ਘੱਟ ਅਹਿਮੀਅਤ ਦੇਣ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: