Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸਾਰੇ ਸਿੱਖ ਉਮੀਦਵਾਰਾਂ ਨੇ ਚੋਣ ਜਿੱਤੀ

ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸਾਰੇ ਸਿੱਖ ਉਮੀਦਵਾਰਾਂ ਨੇ ਚੋਣ ਜਿੱਤੀ

ਦਿੱਲੀ ( 10 ਫਰਵਰੀ, 2015): ਦਿੱਲੀ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸਾਰੇ ਹੀ ਸਿੱਖ ਉਮੀਦਵਾਰ ਚੋਣ ਜਿੱਤ ਗਏ ਹਨ।

ਜਰਨੈਲ ਸਿੰਘ ਪੱਤਰਕਾਰ, ਹਲਕਾ ਰਾਜ਼ੋਰੀ ਗਾਰਡਨ: ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਰਾਜ਼ੋਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ 10036 ਵੋਟਾਂ ਨਾਲ ਚੋਣ ਜਿੱਤ ਗਏ ਹਨ। ਉਨ੍ਹਾਂ ਦੇ ਨੇੜਲੇ ਵਿਰੋਧੀ 2013 ਵਿੱਚ ਵਿਧਾਨ ਸਭਾ ਚੋਣ ਜਿੱਤਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਨੂੰ 44,880 ਵੋਟਾਂ ਮਿਲੀਆਂ, ਜਦਕਿ ਜਰਨੇਲ਼ ਸਿੰਘ ਨੂੰ 54,916 ਵੋਟਾਂ ਪ੍ਰਾਪਤ ਹੋਈਆਂ।

 ਜਰਨੈਲ ਸਿੰਘ ਪੱਤਰਕਾਰ (ਫਾਇਲ ਫੋਟੋ)
ਜਰਨੈਲ ਸਿੰਘ ਪੱਤਰਕਾਰ (ਫਾਇਲ ਫੋਟੋ)

ਆਮ ਆਦਮੀ ਪਾਰਟੀ ਦੇ ਉਮੀਦਵਾਰ ਪੱਤਰਕਾਰ ਜਰਨੈਲ ਸਿੰਘ ਉਸ ਸਮੇਂ ਸੁਰਖੀਆਂ ਵਿੱਚ ਆਏ ਸਨ, ਜਦ ਉਨ੍ਹਾਂ ਨੇ ਤਤਕਾਲੀ ਭਾਰਤੀ ਗ੍ਰਹਿ ਮੰਤਰੀ ਪੀ ਚਿੰਦਮਰਮ ‘ਤੇ 1984 ਵਿੱਚ ਦਿੱਲ਼ੀ ਸਿੱਖ ਕਤਲੇਆਮ ਦੇ ਕੇਸਾਂ ਵਿੱਚ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਜੁੱਤੀ ਵਗਾਹ ਮਾਰੀ ਸੀ।

ਅਵਤਾਰ ਸਿੰਘ, ਹਲਕਾ ਕਾਲਕਾਜੀ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਵਤਾਰ ਸਿੰਘ ਹਲਕਾ ਕਾਲਕਾ ਜੀ ਤੋਂ ਚੋਣ ਜਿੱਤ ਚੁੱਕੇ ਹਨ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਨ।ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ।

ਉਨ੍ਹਾਂ ਦਾ ਮੁੱਖ ਮੁਕਾਬਲਾ ਬਾਦਲ ਦਲ-ਭਾਜਪਾ ਉਮੀਦਵਾਰ ਹਰਮੀਤ ਕਾਲਕਾ ਜੀ ਨਾਲ ਸੀ, ਜੋਕਿ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣ ਲੜੇ ਹਨ। ਅਵਤਾਰ ਸਿੰਘ 19,763 ਵੋਟਾਂ ਨਾਲ ਚੋਣ ਜਿੱਤੇ ਹਨ।

ਜਰਨੈਲ਼ ਸਿੰਘ, ਹਲਕਾ ਤਿਲਕ ਨਗਰ: ਜਰਨੈਲ ਸਿੰਘ ਤਿਲਕ ਨਗਰ ਤੋਂ 19,890 ਵੋਟਾਂ ਦੇ ਵੱਡੇ ਫਰਕ ਨਾਲ ਚੋਣ ਜਿੱਤ ਗਏ ਹਨ।ਉਨ੍ਹਾਂ ਨੂੰ ਕੁਲ 55,514 ਵੋਟਾਂ ਪਈਆਂ ਹਨ ਜਦਕਿ ਉਨਹਾਂ ਦੇ ਨੇੜਲੇ ਵਿਰੋਧੀ ਭਾਜਪਾ ਉਮੀਦਵਾਰ ਰਾਜੀਵ ਬੱਬਰ ਨੂੰ 37,290 ਵੋਟਾਂ ਮਿਲੀਆਂ ਹਨ। ਜਰਨੈਲ ਸਿੰਘ ਪਹਿਲੀ ਵਾਰ ਸਾਲ 2013 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਇਸ ਹਲਕੇ ਤੋਂ ਚੋਣ ਜਿੱਤ ਚੁਕੇ ਹਨ। ਹੁਣ ਉਹ ਦੁਬਾਰਾ ਉਸੇ ਹਲਕੇ ਤੋਂ ਹੀ ਚੋਣ ਜਿੱਤੇ ਹਨ।

ਜਗਦੀਪ ਸਿੰਘ, ਹਲਕਾ ਹਰੀ ਨਗਰ: ਜਗਦੀਪ ਸਿੰਘ ਹਰੀ ਨਗਰ ਹਲਕੇ ਤੋ 24,496 ਵੋਟਾਂ ਦੇ ਫਰਕ ਨੲਲ ਚੋਣ ਜਿੱਤ ਗਏ ਹਨ।ਉਨ੍ਹਾਂ ਨੇ ਬਾਦਲ ਦਲ–ਭਾਜਪਾ ਦੇ ਉਮੀਦਵਾਰ ਅਵਤਾਰ ਸਿੰਘ ਹਿੱਤ ਨੂੰ ਹਰਾਇਆ ਹੈ। ਅਵਤਾਰ ਸਿੰਘ ਹਿੱਤ ਨੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣ ਲੜੀ ਸੀ।ਹਿੱਤ ਨੂੰ 39,317 ਵੋਟਾਂ ਮਿਲੀਆਂ ਜਦਕਿ ਜਗਦੀਪ ਸਿਮਘ ਨੇ 65,840 ਵੋਟਾਂ ਪ੍ਰਾਪਤ ਕੀਤੀਆਂ।ਜਗਦੀਪ ਸਿੰਘ ਸਾਲ 2013 ਵਿੱਚ ਵੀ ਹਰੀ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਚੁੱਕੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: