Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ ਐਸ ਐਸ ਦੇ ਚਹੇਤੇ ਦੇਵੇਂਦਰ ਫੜਨਵੀਸ ਮਹਾਂਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ

ਆਰ ਐਸ ਐਸ ਦੇ ਚਹੇਤੇ ਦੇਵੇਂਦਰ ਫੜਨਵੀਸ ਮਹਾਂਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ

ਮੁੰਬਈ (28 ਅਕਤੂਬਰ, 2014):  ਆਰ ਐਸ ਐਸ ਦੇ ਚਹੇਤੇ ਅਤੇ ਪ੍ਰਧਾਨ ਮੰਤਰੀ ਮੋਦੀ ਤੇ ਭਾਰਤੀ ਜਨਤਾ ਪਾਰਟੀ ਦੇ ਮੁਖੀ ਅਮਿਤ ਸ਼ਾਹ ਦੇ ਵਿਸ਼ਵਾਸ਼ ਪਾਤਰ ਦੇਵੇਂਦਰ ਫੜਨਵੀਸ ਮਹਾਂਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਮਰਾਠਾ ਸਿਆਸਤ ਤੇ ਸਿਆਸਤਦਾਨਾਂ ਦੇ ਗੜ੍ਹ ਵਾਲੇ ਸੂਬੇ ਵਿੱਚ ਫੜਨਵੀਸ ਕੇਵਲ ਦੂਜੇ ਬ੍ਰਾਹਮਣ ਹਨ, ਜੋ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣ ਰਹੇ ਹਨ।

ਦੇਵੇਂਦਰ ਫੜਨਵੀਸ ਨੂੰ ਅੱਜ ਮਹਾਰਾਸ਼ਟਰ ਵਿੱਚ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ, ਜਿਸ ਨਾਲ ਉਨ੍ਹਾਂ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਉਹ ਸੂਬੇ ਵਿੱਚ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਹੋਣਗੇ।

ਰਾਜਪਾਲ ਨਾਲ ਮੁਲਕਾਤ ਕਰਨ ਸਮੇਂ ਦੇਵੇਂਦਰ ਫੜਨਵੀਸ
ਰਾਜਪਾਲ ਨਾਲ ਮੁਲਕਾਤ ਕਰਨ ਸਮੇਂ ਦੇਵੇਂਦਰ ਫੜਨਵੀਸ

ਮਹਾਰਾਸ਼ਟਰ ਭਾਜਪਾ ਇਕਾਈ ਦੇ ਪ੍ਰਧਾਨ ਫੜਨਵੀਸ ਦਾ ਨਾਮ ਜਾ ਰਹੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਏਕਨਾਥ ਖੜਗੇ ਨੇ ਪੇਸ਼ ਕੀਤਾ ਤੇ ਵਿਧਾਨ ਕੌਂਸਲ ਵਿੱਚ ਉਨ੍ਹਾਂ ਦੇ ਹਮਰੁਤਬਾ ਵਿਨੋਦ ਤਾਵੜੇ, ਪਾਰਟੀ ਦੇ ਕੋਰ ਗਰੁੱਪ ਦੇ ਮੈਂਬਰਾਂ ਸੁਧੀਰ ਮੁੰਗਤੀਵਰ ਤੇ ਪੰਕਜਾ ਮੁੰਡੇ ਨੇ ਇਸ ਦੀ ਤਾਈਦ ਕੀਤੀ।

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਭਾਜਪਾ ਦੇ ਜਨਰਲ ਸਕੱਤਰ ਤੇ ਰਾਜ ਵਿੱਚ ਪਾਰਟੀ ਮਾਮਲਿਆਂ ਦੇ ਇੰਚਾਰਜ ਜੇ ਪੀ ਨੱਡਾ ਜਿਨ੍ਹਾਂ ਨੂੰ ਇਸ ਚੋਣ ਲਈ ਕੇਂਦਰੀ ਅਬਜ਼ਰਵਰ ਲਾਇਆ ਗਿਆ ਸੀ, ਦੀ ਹਾਜ਼ਰੀ ਵਿੱਚ ਜਿੱਤੇ ਵਿਧਾਇਕਾਂ ਨੇ ਸਰਬਸੰਮਤੀ ਨਾਲ 44 ਸਾਲਾ ਫੜਨਵੀਸ ਨੂੰ  ਆਗੂ ਬਣਾਏ ਜਾਣ ਦੀ ਤਜਵੀਜ਼ ਪ੍ਰਵਾਨ ਕਰ ਲਈ ਹੈ।

ਨਵੀਂ ਸਰਕਾਰ 31 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਨ੍ਹਾਂ ਦੇ ਮੰਤਰੀ ਮੰਡਲ ਦੇ ਕਈ ਮੰਤਰੀਆਂ ਤੇ ਭਾਜਪਾ ਦੇ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਹਾਜ਼ਰੀ ਵਿੱਚ ਵਾਨਖੇੜਾ ਸਟੇਡੀਅਮ  ਵਿੱਚ ਸਹੁੰ ਚੁੱਕੇਗੀ।

ਜਨਸੰਘੀ ਤੇ ਮਗਰੋਂ ਭਾਜਪਾ ਆਗੂ ਮਰਹੂਮ ਗੰਗਾਧਰ ਫੜਨਵੀਸ ਦੇ ਪੁੱਤਰ ਦੇਵੇਂਦਰ ਫੜਨਵੀਸ ਨੂੰ ਗੁੜਤੀ ਹੀ ਸਿਆਸਤ ਦੀ ਮਿਲੀ ਸੀ। 1989 ’ਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰ ਬਣੇ ਫੜਨਵੀਸ 22 ਸਾਲ ਦੀ ਉਮਰੇ ਨਾਗਪੁਰ ਸ਼ਹਿਰੀ ਬਾਡੀ ਦੇ ਕਾਰਪੋਰੇਟਰ ਤੇ 1997 ’ਚ 27 ਸਾਲ ਦੀ ਉਮਰੇ ਮੇਅਰ ਵੀ ਬਣ ਗਏ ਸਨ। 1999 ’ਚ ਪਹਿਲੀ ਅਸੈਂਬਲੀ ਚੋਣ ਜਿੱਤਣ ਮਗਰੋਂ ਇਸ ਆਗੂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਸੀ।

ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਦੇ ਚੋਣ ਨਤੀਜਿਆਂ ‘ਚ ਭਾਜਪਾ 122 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉਭਰੀ ਸੀ ਙ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: