Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ. ਐੱਸ. ਐੱਸ ਮੁਖੀ ਭਾਗਵਤ ਦੇ ਬਿਆਨ ਸਿੱਖ ਹਿੰਦੂ ਹਨ, ਦੇ ਵਿਰੋਧ ਵਿੱਚ ਜਲੰਧਰ ਵਿੱਚ ਰੋਸ ਪ੍ਰਦਰਸ਼ਨ

ਆਰ. ਐੱਸ. ਐੱਸ ਮੁਖੀ ਭਾਗਵਤ ਦੇ ਬਿਆਨ ਸਿੱਖ ਹਿੰਦੂ ਹਨ, ਦੇ ਵਿਰੋਧ ਵਿੱਚ ਜਲੰਧਰ ਵਿੱਚ ਰੋਸ ਪ੍ਰਦਰਸ਼ਨ

nishan sahibਜਲੰਧਰ ( 6 ਅਗਸਤ 2014): ਸਿੱਖੀ ਦੇ ਨਿਆਰੇਪਨ ਤੋਂ ਖਾਰ ਖਾਂਦੀਆਂ ਕੁਝ ਮੰਨੂਵਾਦੀ ਜੱਥੇਬੰਦੀਆਂ ਸਿੱਖ ਗੁਰੂਆਂ ਅਤੇ ਸਿੱਖ ਧਰਮ ਪ੍ਰਤੀ ਆਪਣੀ ਨਫਰਤ ਦਾ ਮੁਜ਼ਾਹਰਾ ਕਰਦੀਆਂ ਰਹਿੰਦੀਆਂ ਹਨ ਅਤੇ ਕਿਸੇ ਨਾ ਕਿਸੇ ਤਰਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਦੀਆਂ ਰਹਿੰਦੀਆਂ ਹਨ।

ਹੁਣ ਫੇਰ ਆਰ.ਐੱਸ.ਐੱਸ. ਦੇ ਮੌਜੂਦਾ ਮੁੱਖੀ ਮੋਹਣ ਭਾਗਵਤ ਵੱਲੋਂ ਸਿੱਖਾਂ ਨੂੰ ਹਿੰਦੂਆਂ ਦਾ ਹੀ ਇੱਕ ਅੰਗ ਕਹਿ ਕੇ ਸਿੱਖ ਗੁਰੂਆਂ ਦਾ ਅਪਮਾਨ ਕੀਤਾ ਹੈ ਅਤੇ ਸਿੱਖਾਂ ਦੀਆਂ ਧਾਰਮਕਿ ਭਾਵਨਾਵਾਂ ਨੂੰ ਠੇਸ ਪਹੁੰਚਾੲੈ ਹੈ।ਭਾਗਵਤ ਦੇ ਇਸ ਬਿਆਨ ਦਾ ਪੰਥ ਦੇ ਸੁਚੇਤ ਹਿੱਸੇ ਵੱਲੋਂ ਕਰੜਾ ਵਿਰੋਧ ਕੀਤਾ ਗਿਆ।

ਅੱਜ ਭਾਗਵਤ ਦੇ ਉਕਤ ਬਿਆਨ ਦੇ ਵਿਰੋਧ ਵਿੱਚ ਸਿੱਖ ਜੱਥੇਬੰਦੀਆਂ ਨੇ ਸਿੱਖ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਜਲੰਧਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਇਹ ਰੋਸ ਪ੍ਰਦਰਸ਼ਨ ਗੁਰੂ ਨਾਨਕ ਮਿਸ਼ਨ ਚੌਂਕ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ ਫਲਾਈ ਓਵਰ ਤੱਕ ਪੁੱਜਾ। ਰੋਸ ਪ੍ਰਦਰਸ਼ਨ ਦੌਰਾਨ ਸਿੱਖ ਜੱਥੇਬੰਦੀਆਂ ਨੇ ਆਰ. ਐੱਸ .ਐੱਸ. ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਹ ਅਤੇ ਇਸ ਦੀਆਂ ਸਹਿਯੋਗੀ ਜੱਥੇਬੰਦੀਆਂ ਸਮੇਂ ਸਮੇਂ ਸਿੱਖਾਂ ਖਿਲਾਫ ਜ਼ਹਿਰ ਉੱਗਲਦੀਆਂ ਰਹਿੰਦੀਆਂ ਹਨ, ਪਰ ਸਾਡੀ ਪੰਥਕ ਲੀਡਰਸ਼ਿਪ ਇਨ੍ਹਾਂ ਖਿਲਾਫ ਕੋਈ ਕਾਰਵਾਈ ਕਰਨ ਅਤੇ ਇਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੇ ਮਾਮਲੇ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਇਸ ਕਰਕੇ ਇਨ੍ਹਾਂ ਸਿੱਖ ਵਿਰੋਧੀ ਜੱਥੇਬੰਦੀਆਂ ਦਾ ਹੌਂਸਲਾ ਵੱਧਦਾ ਜਾ ਰਿਹਾ ਹੈ।

ਸਿੱਖ ਆਗੂਆਂ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਇਨ੍ਹਾਂ ਸਿੱਖ ਵਿਰੋਧੀ ਤਾਕਤਾਂ ਨੂੰ ਨੱਥ ਨਾ ਪਾਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਖਤਰਨਾਕ ਹੋ ਸਕਦੇ ਹਨ।

ਇਸ ਮੌਕੇ ਹੋਰਾਂ ਤੋਂ ਇਲਾਵਾ ਗੁਰਜੀਤ ਸਿੰਘ, ਸਤਨਾਮ ਸਿੰਘ, ਜੱਥੇਦਾਰ ਬਿਬੇਕ ਸਿੰਘ, ਬਾਬਾ ਗੁਰਭੇਜ ਸਿੰਘ, ਭਾਈ ਜਸਵੀਰ ਸਿੰਘ, ਭਾਈ ਕੁਲਵੰਤ ਸਿੰਘ ਕਾਂਤਾ, ਨਰਿੰਦਰ ਸਿੰਘ ਚੌਹਾਨ, ਹਰਜੀਤ ਸਿੰਘ ਅਤੇ ਹੋਰ ਅਨੇਕਾਂ ਸਿੱਖ ਆਗੂ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ
9 ਦਸੰਬਰ, 2017 ਨੂੰ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋਂ ਕੋਟਕਪੂਰਾ ਵਿਖੇ ਆਪਣੇ ਇਜਲਾਸ ਦੌਰਾਨ "ਅਜੋਕੇ ਸਮੇਂ ਵਿੱਚ ਸਿੱਖ ਪੰਥ ਨੂੰ ਦਰਪੇਸ਼ ਚਣੌਤੀਆਂ ਅਤੇ ਉਹਨਾਂ ਦਾ ਹੱਲ" ਵਿਸ਼ੇ 'ਤੇ ਭਾਈ
ਵਿਚਾਰ ਮੰਚ ਸੰਵਾਦ ਵਲੋਂ "ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ" ਵਿਸ਼ੇ 'ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।
ਭਾਰਤ ਵਿੱਚ ਕੱਟੜਪੰਥੀ ਲੋਕਾਂ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਿਪਰਵਾਦੀ ਤਾਕਤਾਂ ਦੇ ਸਿੱਖ ਧਰਮ ਅਤੇ ਸਿੱਖਾਂ ਦੇ ਕੌਮੀ ਸਰੂਪ ਉੱਤੇ ਹਮਲੇ ਲਗਾਤਾਰ ਵਧ ਗਏ ਹਨ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: