Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਸਟਰੇਲੀਆ ‘ਚ ਜੰਗਲਾਂ ਦੀ ਅੱਗ ਨੇ ਸਥਿਤੀ ਬਦਤਰ ਕੀਤੀ

ਆਸਟਰੇਲੀਆ ‘ਚ ਜੰਗਲਾਂ ਦੀ ਅੱਗ ਨੇ ਸਥਿਤੀ ਬਦਤਰ ਕੀਤੀ

ਸਿਡਨੀ: ਦੱਖਣੀ ਆਸਟਰੇਲੀਆ ‘ਚ ਤਾਪਮਾਨ 49.9 ਡਿਗਰੀ ਸੈਲਸੀਅਸ ਹੈ। ਤਾਪਮਾਨ ਹੋਰ ਵਧਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਮੀਂਹ ਪੈਣ ਦੀ ਸੰਭਾਵਨਾ ਮੱਧਮ ਹੈ। ਆਸਟਰੇਲੀਆ ਵਿੱਚ ਜ਼ਬਰਦਸਤ ਗਰਮੀ ਨੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਤਾਪਮਾਨ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ।ਇਸ ਤੋਂ ਇਲਾਵਾ ਵੱਖ-ਵੱਖ ਥਾਈਂ ਜੰਗਲਾਂ ‘ਚ ਲੱਗੀ ਅੱਗ ਨਾਲ 684 ਘਰ ਸੜ ਕੇ ਸੁਆਹ ਹੋ ਗਏ ਹਨ। ਦੋ ਨਾਗਰਿਕਾਂ ਤੇ ਅੱਗ ਬੁਝਾਊ ਅਮਲੇ ਦੇ ਮੈਂਬਰ ਦੀ ਮੌਤ ਵੀ ਹੋ ਗਈ ਹੈ। ਮੀਂਹ ਨਾ ਪੈਣ ਕਰ ਕੇ ਵੀ ਅੱਗ ਉੱਤੇ ਕਾਬੂ ਪਾਉਣਾ ਮੁਸ਼ਕਲ ਹੋ ਰਿਹਾ ਹੈ। ਡੈਮਾਂ ਵਿੱਚ ਪਾਣੀ ਦਾ ਪੱਧਰ ਵੀ ਹੇਠਾਂ ਆ ਗਿਆ ਹੈ।

ਲੋਕ ਅੱਗ ਨਾਲ ਪੀੜਤ ਪਰਿਵਾਰਾਂ ਦੀ ਮਦਦ ਕਰ ਰਹੇ ਹਨ। ਵਧੇ ਤਾਪਮਾਨ ਨੇ ਸਭ ਤੋਂ ਵੱਧ ਫਸਲਾਂ ਤੇ ਪਸ਼ੂ ਧਨ ਨੂੰ ਪ੍ਰਭਾਵਿਤ ਕੀਤਾ ਹੈ। ਖੇਤੀਬਾੜੀ ਵਿਭਾਗ ਦੀ ਰਿਪੋਰਟ ਅਨੁਸਾਰ ਸਾਲ 2000 ਤੋਂ ਮੌਸਮ ਵਿੱਚ ਆਈਆਂ ਤਬਦੀਲੀਆਂ ਨੇ ਫਸਲੀ ਸੈਕਟਰ ਦਾ ਮਾਲੀਆ ਸਾਲ ਵਿੱਚ 1.1 ਅਰਬ ਡਾਲਰ ਘਟਾ ਦਿੱਤਾ ਹੈ। ਸੂਬਾ ਨਿਊ ਸਾਊਥ ਵੇਲਜ਼ ਵਿੱਚ ਪਾਣੀ ਦੀ ਵਰਤੋਂ ਲਈ ਨਵੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਉਲੰਘਣਾ ਕਰਨ ‘ਤੇ ਜੁਰਮਾਨੇ ਹੋਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਖੇਤਾਂ ਲਈ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿਡਨੀ ਦੇ ਡਿਜ਼ਾਇਰ ਹਾਲ 'ਚ ਪੰਜਾਬੀਆਂ ਵਲ੍ਹੋਂ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਵਿੱਚ ਹਰ ਵਰਗ ਨਾਲ ਸੰਬੰਧਿਤ ਲੋਕਾਂ ਨੇ
ਆਸਟਰੇਲੀਆ ਦੇ ਵੱਖ ਵੱਖ ਸੂਬਿਆਂ 'ਚ ਕਰੋਨਾਵਾਇਰਸ ਕਾਰਨ ਤੰਗੀਆਂ 'ਚੋਂ ਗੁਜ਼ਰ ਰਹੇ ਲੋਕਾਂ ਦੀ ‘ਖਾਲਸਾ ਏਡ’ ਵੱਲੋਂ ਮਦਦ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼ਹਿਰ 'ਚ ਸੰਸਥਾ ਨੇ ਤਿੰਨ
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: