Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਕ ਵਾਰ ਜਾਰੀ ਕੀਤੇ ਐਸ.ਸੀ. ਸਰਟੀਫਿਕੇਟ ਉਮਰ ਭਰ ਲਈ ਮੰਨਣਯੋਗ ਹੋਣਗੇ: ਸੁਖਬੀਰ ਬਾਦਲ

ਇਕ ਵਾਰ ਜਾਰੀ ਕੀਤੇ ਐਸ.ਸੀ. ਸਰਟੀਫਿਕੇਟ ਉਮਰ ਭਰ ਲਈ ਮੰਨਣਯੋਗ ਹੋਣਗੇ: ਸੁਖਬੀਰ ਬਾਦਲ

  • ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਾਰਡ 15 ਜੁਲਾਈ ਤੱਕ ਵੰਡਣ ਦਾ ਕੰਮ ਯਕੀਨੀ ਬਣਾਉਣ ਦੇ ਨਿਰਦੇਸ਼
  • ਪੇਂਡੂ ਖੇਤਰਾਂ ਵਿਚ ਸੇਵਾ ਕੇਂਦਰ 11 ਅਗਸਤ ਅਤੇ ਸ਼ਹਿਰੀ ਖੇਤਰਾਂ ਵਿਚ 21 ਜੁਲਾਈ ਤੱਕ ਹੋਣਗੇ ਸ਼ੁਰੂ
  • ਡਿਪਟੀ ਕਮਿਸ਼ਨਰਾਂ ਦੀ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਪੰਜਾਬ ਵਾਸੀਆਂ ਲਈ ਇਕ ਦੂਰਅੰਦੇਸ਼ੀ ਸਿੱਟਿਆ ਵਾਲੀ ਭਲਾਈ ਸਕੀਮ ਦੀ ਘੁੰਡ ਚੁਕਾਈ ਕਰਦਿਆਂ ਇਹ ਐਲਾਨ ਕੀਤਾ ਕਿ ਪੰਜਾਬ ਵਿਚ ਹੁਣ ਅਨੁਸੂਚਿਤ ਜਾਤੀ ਵਰਗ ਲਈ ਜਾਰੀ ਹੋਏ ਸਰਟੀਫਿਕੇਟ ਤਾ-ਉਮਰ ਲਈ ਮੰਨਣਯੋਗ ਹੋਣਗੇ ਅਤੇ ਇਸ ਸਕੀਮ ਨੂੰ ਲਾਗੂ ਕਰਨ ਲਈ ਜ਼ਰੂਰੀ ਸੇਵਾ ਸ਼ਰਤਾਂ ਛੇਤੀ ਹੀ ਘੜੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਐਸ.ਸੀ. ਸਰਟੀਫਿਕੇਟ ਜਨਮ ਸਮੇਂ ਹੀ ਬਣਾਇਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਚੱਕਰ ਨਾ ਕੱਢਣੇ ਪੈਣ।

ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ
ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ

ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੀ ਇਕ ਉ¤ਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਸਾਸ਼ਕੀ ਸੁਧਾਰਾਂ ਦੀ ਦਿਸ਼ਾ ਵਿਚ ਅਗਲੇਰਾ ਕਦਮ ਪੁੱਟਦੇ ਹੋਏ ਸੂਬੇ ਦੇ ਸਮੂਹ ਪੇਂਡੂ ਖੇਤਰਾਂ ਵਿਚ ਸੇਵਾ ਕੇਂਦਰ 11 ਅਗਸਤ 2016 ਅਤੇ ਸ਼ਹਿਰੀ ਖੇਤਰਾਂ ਵਿਚ 21 ਜੁਲਾਈ 2016 ਤੱਕ ਸੁਚਾਰੂ ਢੰਗ ਨਾਲ ਕੰਮ ਕਰਨਾ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਚਾਲੂ ਹੋਣ ਨਾਲ ਸ਼ਹਿਰੀ ਨਾਗਰਿਕਾਂ ਦੀ ਤਰਜ਼ ’ਤੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਵੀ ਸਮੂਹ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦਾ ਸ਼ੁਰੂ ਤੋਂ ਹੀ ਟੀਚਾ ਰਿਹਾ ਹੈ ਕਿ ਸੂਬੇ ਦੇ ਨਾਗਰਿਕਾਂ ਨੂੰ ਹੁਨਰ ਵਿਕਾਸ ਦੀ ਦਿਸ਼ਾ ਵਿਚ ਸਿੱਖਿਅਤ ਕੀਤਾ ਜਾਵੇ ਅਤੇ ਸਰਕਾਰ ਨੇ ਇਸ ਮਕਸਦ ਲਈ 2 ਸਤੰਬਰ 2016 ਤੱਕ ਸੂਬੇ ਦੇ ਸਮੂਹ ਹੁਨਰ ਵਿਕਾਸ ਕੇਂਦਰਾਂ ਨੂੰ ਮੁਕੰਮਲ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹੇ ਵਿਚ ਬਣ ਰਹੇ ਇਨ੍ਹਾਂ ਹੁਨਰ ਵਿਕਾਸ ਕੇਂਦਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ।

ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤੇ ਜਾਣ ਦੇ ਵਿਸ਼ੇ ’ਤੇ ਜ਼ੋਰ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਕਾਰਡ 15 ਜੁਲਾਈ ਤੱਕ ਸਾਰੇ ਲਾਭਪਾਤਰੀਆਂ ਨੂੰ ਵੰਡ ਦਿੱਤੇ ਜਾਣ। ਇਸ ਮੌਕੇ ਬਾਦਲ ਨੂੰ ਦੱਸਿਆ ਗਿਆ ਕਿ ਸੂਬੇ ਵਿਚ ਹੁਣ ਤੱਕ 27 ਲੱਖ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਹਰ ਮਹੀਨੇ 11000 ਹਜ਼ਾਰ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਉਠਾ ਰਹੇ ਹਨ।

ਇਸ ਮੌਕੇ ਉਨ੍ਹਾਂ ਸ਼ਹਿਰੀ ਤੇ ਦਿਹਾਤੀ ਵਿਕਾਸ ਮਿਸ਼ਨ ਦੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਅਲਾਟ ਕੀਤੇ ਟੈਂਡਰਾਂ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾਵੇ। ਪ੍ਰੋਜੈਕਟਾਂ ਵਿਚ ਉ¤ਚ ਮਿਆਰੀ ਸਾਮਾਨ ਦੀ ਵਰਤੋਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਕੰਮ 1 ਨਵੰਬਰ 2016 ਤੱਕ ਮੁਕੰਮਲ ਕਰ ਲਿਆ ਜਾਵੇ ਅਤੇ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਸਰਟੀਫਾਈ ਕਰਨਗੇ ਕਿ ਕੀਤਾ ਗਿਆ ਕੰਮ ਪੂਰੀ ਤਰ੍ਹਾਂ ਤਸੱਲੀਬਖਸ਼ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕੰਮ ਨੂੰ ਸਮੇਂ ਸਿਰ ਖਤਮ ਲਈ ਡਿਪਟੀ ਕਮਿਸ਼ਨਰ ਕੋਈ ਵੀ ਫੈਸਲਾ ਲੈਣ ਲਈ ਆਜ਼ਾਦ ਹਨ। ਉ¤ਪ ਮੁੱਖ ਮੰਤਰੀ ਨੇ ਕਿਹਾ ਕਿ ਨਵੰਬਰ 2016 ਤੱਕ ਮਗਨਰੇਗਾ ਤਹਿਤ ਪੇਂਡੂ ਮਿਸ਼ਨ ਲਈ 500 ਕਰੋੜ ਦੀ ਰਾਸ਼ੀ ਪੂਰੀ ਤਰ੍ਹਾਂ ਵਰਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫੰਡਾਂ ਦੀ ਵਰਤੋਂ ਸਬੰਧੀ ਡੀਸੀ ਮਹੀਨਾਵਾਰ ਰਿਪੋਰਟ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜੁਲਾਈ ਮਹੀਨੇ ਦੇ ਅੰਤ ਤੱਕ ਆਟਾ-ਦਾਲ ਲਾਭਪਾਤਰੀਆਂ ਨੂੰ ਕਾਰਡ ਵੰਡੇ ਜਾਣ।

ਸੜਕੀ ਨੈ¤ਟਵਰਕ ਦੀ ਮਜ਼ਬੂਤੀ ’ਤੇ ਜ਼ੋਰ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਇਕੱਹਫਤੇ ਦੇ ਅੰਦਰ ਖਸਤਾ ਹਾਲ ਸੜਕਾਂ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਇਨ੍ਹਾਂ ਦੀ ਮੁਰੰਮਤ ਸਮੇਂ ਸਿਰ ਕੀਤੀ ਜਾ ਸਕੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਸਰਕਾਰੀ ਦਫਤਰਾਂ ਵਿਚ ਅਨੁਸ਼ਾਸਨ ਕਾਇਮ ਰੱਖਣ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਉਹ ਨਿਰੰਤਰ ਸਰਕਾਰੀ ਦਫਤਰਾਂ ਦਾ ਨਿਰੀਖਣ ਕਰਦੇ ਰਹਿਣ।

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਐਸ. ਔਜਲਾ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ ਤੇ ਰਾਹੁਲ ਤਿਵਾੜੀ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: