Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਟਲੀ ‘ਚ ਹੁਸ਼ਿਆਰਪੁਰ ਅਤੇ ਫਗਵਾੜਾ ਦੇ ਤਿੰਨ ਨੌਜਵਾਨਾਂ ਦੀ ਦਮ ਘੁੱਟਣ ਨਾਲ ਮੌਤ

ਇਟਲੀ ‘ਚ ਹੁਸ਼ਿਆਰਪੁਰ ਅਤੇ ਫਗਵਾੜਾ ਦੇ ਤਿੰਨ ਨੌਜਵਾਨਾਂ ਦੀ ਦਮ ਘੁੱਟਣ ਨਾਲ ਮੌਤ

ਬਰੇਸ਼ੀਆ/ਵੀਨਸ: ਇਟਲੀ ਦੇ ਸ਼ਹਿਰ ਸਨ ਪੇਤਰੋ ਮੂਸੋਲੀਨੋ ਵਿਖੇ 3 ਨੌਜਵਾਨਾਂ ਦੀ ਕਾਰਬਨ ਮੋਨੋਆਕਸਾਈਡ ਗੈਸ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ। ਉਕਤ ਨੌਜਵਾਨਾਂ ‘ਚੋਂ ਇਕ ਦੀ ਪਹਿਚਾਨ ਅੰਗਰੇਜ਼ ਸਿੰਘ ਵਜੋਂ ਹੋਈ ਹੈ ਜਿਨ੍ਹਾਂ ‘ਚੋਂ ਇਕ ਹੁਸ਼ਿਆਰਪੁਰ ਜ਼ਿਲ੍ਹੇ ਤੇ 2 ਨੌਜਵਾਨ ਫਗਵਾੜਾ ਨੇੜਲੇ ਦੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਹ ਤਿੰਨੋ ਨੌਜਵਾਨ ਇਕੋ ਘਰ ‘ਚ ਰਹਿੰਦੇ ਸਨ ਅਤੇ ਇਨ੍ਹਾਂ ਵੱਲੋਂ ਰਾਤ ਸੌਣ ਲੱਗੇ ਕਮਰੇ ਨੂੰ ਗਰਮ ਕਰਨ ਹਿੱਤ ਲਗਾਈ ਗੈਸ ਵਾਲੀ ਅੰਗੀਠੀ ਬੰਦ ਹੋ ਗਈ ਤੇ ਗੈਸ ਕਾਰਨ ਕਮਰੇ ‘ਚ ਧੂੰਆਂ ਭਰ ਗਿਆ ਜਿਸ ਕਾਰਨ ਤਿੰਨੋਂ ਨੌਜਵਾਨਾਂ ਦੀ ਸਾਹ ਘੁੱਟਣ ਕਾਰਨ ਮੌਤ ਹੋ ਗਈ।

three-punjabi-killed-in-italy
ਇਟਲੀ ‘ਚ ਹੁਸ਼ਿਆਰਪੁਰ ਅਤੇ ਫਗਵਾੜਾ ਦੇ ਤਿੰਨ ਨੌਜਵਾਨਾਂ ਦੀ ਦਮ ਘੁੱਟਣ ਨਾਲ ਮੌਤ; ਘਰ ਦੇ ਬਾਹਰ ਖੜ੍ਹੀ ਪੁਲਿਸ ਅਤੇ ਸਿਹਤ ਅਧਿਕਾਰੀ ਜਾਂਚ ਕਰਦੇ ਹੋਏ

ਅੱਜ ਸਵੇਰੇ ਜਦ ਇਨ੍ਹਾਂ ਦੇ ਗੁਆਂਢੀ ਨੇ ਦੇਖਿਆ ਕਿ ਤਿੰਨੋਂ ਨੌਜਵਾਨ ਕੰਮ ਕਰਨ ਲਈ ਘਰ ਤੋਂ ਨਹੀਂ ਨਿੱਕਲੇ ਤੇ ਗੈਸ ਦੀ ਬਦਬੂ ਵੀ ਆ ਰਹੀ ਸੀ ਤਾਂ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਦੇ ਪਹੁੰਚਣ ਤੱਕ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਇਨ੍ਹਾਂ ਨੌਜਵਾਨਾਂ ਦੀ ਉਮਰ ਪੁਲਿਸ ਵੱਲੋਂ 29, 35 ਤੇ 40 ਸਾਲ ਦੱਸੀ ਗਈ ਹੈ, ਜੋ ਕਿ ਇੱਥੇ ਪਬਲੀਸਿਟੀ ਦੇ ਪੇਪਰਾਂ ਦਾ ਕੰਮ ਕਰਦੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਕ੍ਰਿਪਾਨ ਦੇ ਇਟਾਲੀਆਨ ਰੂਪ ਨੂੰ ਪ੍ਰਵਾਨ ਨਾ ਕੀਤਾ ਜਾਵੇ।
ਪਿਛਲੇ ਹਫਤੇ ਇਟਲੀ ਦੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਜਨਤਕ ਥਾਵਾਂ 'ਤੇ ਕਿਰਪਾਨ ਪਾਉਣ 'ਤੇ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਅਪੀਲ ਕਰਤਾ ਜਤਿੰਦਰ ਸਿੰਘ ਹੁਣ ਇਸ ਫੈਸਲੇ
ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਇਤਾਲਵੀ ਸੁਪਰੀਮ ਕੋਰਟ ਨੇ ਇਕ ਪ੍ਰਵਾਸੀ ਸਿੱਖ ਨੂੰ ਜਨਤਕ ਥਾਂ 'ਤੇ ਕ੍ਰਿਪਾਨ ਲਿਜਾਣ ਤੋਂ ਰੋਕ ਦਿੱਤਾ ਹੈ।
ਇਟਲੀ ਦੇ ਵਿਚੈਸਾ ਜ਼ਿਲ੍ਹੇ ਵਿੱਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਸਤਲਗੌਮਬੈਰਤੋ ਵੱਲੋਂ ਹੋਲੇ-ਮਹੱਲੇ ਤੇ ਨਾਨਕਸ਼ਾਹੀ ਸੰਮਤ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: