Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਟਲੀ ਸਰਕਾਰ ਵੱਲੋਂ ਸਿੱਖਾਂ ਨੂੰ ਖਾਸ ਤਰਾਂ ਦੀ ਕਿਰਪਾਨ ਪਹਿਨਣ ਦੀ ਪ੍ਰਵਾਨਗੀ

ਇਟਲੀ ਸਰਕਾਰ ਵੱਲੋਂ ਸਿੱਖਾਂ ਨੂੰ ਖਾਸ ਤਰਾਂ ਦੀ ਕਿਰਪਾਨ ਪਹਿਨਣ ਦੀ ਪ੍ਰਵਾਨਗੀ

ਚੰਡੀਗੜ: ਮੀਡੀਏ ਤੋਂ ਮਿਲੀ ਜਾਣਕਾਰੀ ਅਨੂਸਾਰ ਇਟਲੀ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਕਕਾਰ ਵਜੋਂ ਖਾਸ ਤਰ੍ਹਾਂ ਦੀ ਕਿਰਪਾਨ ਧਾਰਨ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ। ਅੱਜ ਇਸ ਸਬੰਧ ਵਿਚ ਸਿੱਖ ਆਗੂ ਸੁਖਦੇਵ ਸਿੰਘ ਕੰਗ ਅਤੇ ਕੁਝ ਹੋਰ ਇਟਲੀ ਵਸਨੀਕਾਂ ਨੇ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਇਟਲੀ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਕਿਰਪਾਨਾਂ ਦੇ ਨਮੂਨੇ ਭੇਟ ਕੀਤੇ ਹਨ।

ਇਤਾਲਵੀ ਵਫਦ ਗਿਆਨੀ ਗੁਰਬਚਨ ਸਿੰਘ ਨੂੰ ਖਾਸ ਤੌਰ 'ਤੇ ਤਿਆਰ ਕੀਤੀਆਂ ਕ੍ਰਿਪਾਨਾਂ ਦੇ ਨਮੂਨੇ ਸੌਂਪਦੇ ਹੋਏ
ਇਤਾਲਵੀ ਵਫਦ ਗਿਆਨੀ ਗੁਰਬਚਨ ਸਿੰਘ ਨੂੰ ਖਾਸ ਤੌਰ ‘ਤੇ ਤਿਆਰ ਕੀਤੀਆਂ ਕ੍ਰਿਪਾਨਾਂ ਦੇ ਨਮੂਨੇ ਸੌਂਪਦੇ ਹੋਏ

ਇਟਲੀ ਵਾਸੀ ਸੁਖਦੇਵ ਸਿੰਘ ਕੰਗ, ਜੋ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਟਲੀ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਆਪਣੇ ਕਕਾਰ ਵਜੋਂ ਕਿਰਪਾਨ ਪਹਿਨਣ ਦੀ ਸਮੱਸਿਆ ਪੇਸ਼ ਆ ਰਹੀ ਸੀ। ਸਿੱਖ ਭਾਈਚਾਰੇ ਵੱਲੋਂ ਇਟਲੀ ਸਰਕਾਰ, ਉਥੋਂ ਦੀ ਪੁਲੀਸ ਅਤੇ ਸੁਰੱਖਿਆ ਵਿਭਾਗ ਨੂੰ ਇਸ ਸਬੰਧੀ ਜਾਣੂੰ ਕਰਾਇਆ ਗਿਆ ਸੀ। ਲੰਮੀ ਜੱਦੋ ਜਹਿਦ ਮਗਰੋਂ ਇਟਲੀ ਦੇ ਰੱਖਿਆ ਵਿਭਾਗ ਨੇ ਨਵੀਂ ਕਿਰਪਾਨ ਨੂੰ ਧਾਰਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਦੇ ਦੱਸਣ ਮੁਤਾਬਕ ਇਸ ਕਿਰਪਾਨ ਨੂੰ ਉਥੋਂ ਦੀ ਕਿਰਪਾਨ ਲੀਗਲ ਵਰਲਡ ਵਾਈਡ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਕਿਰਪਾਨ ਵੱਖ ਵੱਖ ਆਕਾਰਾਂ ਵਿੱਚ ਤਿਆਰ ਕੀਤੀ ਗਈ ਹੈ। ਇਹ ਭਾਵੇਂ ਲੋਹੇ ਦੀ ਹੈ, ਪਰ ਨੁਕਸਾਨਦੇਹ ਨਹੀਂ ਹੈ। ਇਸ ਦਾ ਬਲੇਡ ਤਿੱਖਾ ਨਹੀਂ ਹੈ ਅਤੇ ਇਹ ਜਾਨਲੇਵਾ ਵੀ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਵਾਨਗੀ ਮਗਰੋਂ ਇਸ ਕਿਰਪਾਨ ਨੂੰ ਗੁਰਦੁਆਰਿਆਂ ਵਿੱਚ ਸਿੱਖਾਂ ਨੂੰ ਵੰਡਿਆ ਗਿਆ ਹੈ। ਛੋਟੇ ਅਕਾਰ ਦੀ ਕਿਰਪਾਨ ਬੱਚੇ ਸਕੂਲ ਵਿਚ ਵੀ ਪਹਿਨ ਸਕਦੇ ਹਨ। ਇਸੇ ਤਰ੍ਹਾਂ ਗੁਰਦੁਆਰੇ ਜਾਣ ਸਮੇਂ ਕੁਝ ਵੱਡੇ ਅਕਾਰ ਦੀ ਕਿਰਪਾਨ ਤਿਆਰ ਕੀਤੀ ਗਈ ਹੈ। ਇਸ ਨੂੰ ਪਹਿਨਣ ਵਾਲੇ ਨੂੰ ਇਕ ਪ੍ਰਵਾਨਗੀ ਕਾਰਡ ਵੀ ਦਿੱਤਾ ਗਿਆ ਹੈ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸਬੰਧੀ ਅਗਲਾ ਫੈਸਲਾ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੰਦੀ ਛੋੜ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਸਿੱਖਾਂ ਦੇ ਨਾਂਅ ਪੜਿਆ ਗਿਆ ਸੰਦੇਸ਼ ਵੀ ਵਿਰੋਧ ਦੀ ਭੇਟ ਚੜ੍ਹ ਗਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: