Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਤਿਹਾਸਕ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਮੋਦੀ ਸਰਕਾਰ ਨੇ ਲਾਈ ਪਾਬੰਦੀ

ਇਤਿਹਾਸਕ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਮੋਦੀ ਸਰਕਾਰ ਨੇ ਲਾਈ ਪਾਬੰਦੀ

kaum-de-heere-1-214x300ਜਲੰਧਰ ( 21 ਅਗਸਤ 2014): ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੀ ਜ਼ਿੰਦਗ਼ੀ ਸੱਚੀ ਕਹਾਣੀ ‘ਤੇ ਅਧਾਰਤਿ ਫਿਲਮ “ਕੌਮ ਦੇ ਹੀਰੇ” ‘ਤੇ ਮੋਦੀ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਇਸ ਫਿਲਮ ਵਿੱਚ ਉਨ੍ਹਾਂ ਨੇ ਉਸ ਸਮੇ ਦੀਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਜੂਨ 1984 ਵਿੱਚ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ‘ਤੇ ਫੌਜੀ ਹਮਲਾ ਕਰਵਾਉਣ ਬਦਲੇ ਗੋਲੀਆਂ ਨਾਲ ਮਾਰ ਮੁਕਾਇਆ ਸੀ।

ਇਸ ਫਿਲਮ ਬਾਰੇ ਇਹ ਆਮ ਚਰਚਾਵਾਂ ਸਨ ਕਿ ਇਸ ਫਿਲਮ ਦੇ ਚੱਲਣ ਨਾਲ ਜਿਥੇ ਸਰਕਾਰੀ ਅੱਤਵਾਦ ਦੇ ਦੌਰ ਦੀਆਂ ਯਾਦਾਂ ਤਾਜ਼ਾ ਹੋਣਗੀਆਂ, ਉਥੇ ਹੀ ਸਿੱਖ ਉਪੱਰ ਹੋਏ ਜ਼ੁਲਮਾਂ ਦੀ ਕਹਾਣੀ ਯਾਦ ਕਰਾਉਦੀ ਹੈ । ਇਸੇ ਕਾਰਨ ਵੱਖ-ਵੱਖ ਕੱਟੜ ਭਗਵਾ ਜਥੇਬੰਦੀਆਂ ਵਲੋਂ ਇਸ ਫਿਲਮ ‘ਕੌਮ ਦੇ ਹੀਰੇ’ ਦੇ ਵਿਰੋਧ ‘ਚ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਸ ਫਿਲਮ ਨੇ ਪਹਿਲਾਂ 28 ਫਰਵਰੀ 2014 ਵਿੱਚ ਰਿਲੀਜ਼ ਹੋਣਾ ਸੀ, ਪਰ ਸੈਂਸਰ ਬੋਰਡ ਨੇ ਇਸ ਫਿਲਮ ਨੂਮ ਪਾਸ ਹੀ ਨਹੀਂ ਕੀਤਾ ਸੀ।ਹੁਣ ਜਦ ਕੁਝ ਬਦਲਾਅ ਦੇ ਨਾਲ ਸੈਂਸਰ ਬੋਰਡ ਨੇ ਫਿਲਮ ਨੂੰ ਪਾਸ ਕਰ ਦਿੱਤਾ ਹੈ ਤਾਂ ਭਾਰਤ ਦੀ ਮੋਦੀ ਸਰਕਾਰ ਨੇ ਇਸ ‘ਤੇ ਪਾਬੰਦੀ ਲਾ ਦਿੱਤੀ ਹੈ।

ਜੂਨ 1984 ਵਿੱਚ ਕੀਤੇ ਹਮਲੇ ਦਾ ਗੁਪਤ ਨਾਮ “ਉਪਰੇਸ਼ਨ ਬਲਿਉ ਸਟਾਰ” ਭਾਰਤੀ ਫ਼ੌਜ ਵੱਲੋਂ ਰੱਖਿਆ ਗਿਆ ਸੀ।ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਮੁੱਖ ਨਿਸ਼ਾਨਾ ਬਣਾ ਕੇ ਤਿੰਨ ਦਰਜਨ ਗੁਰਦੁਆਰਿਆਂ ਤੇ ਹਮਲਾ ਕੀਤਾ ਸੀ ,ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਨੂੰ ਢਹਿ ਢੇਰੀ ਕਰਕੇ ਅਤੇ ਇਸਦੇ ਨਾਲ ਹੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਬਣੀ ਸਿੱਖ ਰੈਫ਼ਰੰਸ ਲਾਇਬਰੇਰੀ ਨੂੰ ਸਾੜਕੇ ਸੁਆਹ ਕਰ ਦਿੱਤਾ ਸੀ ।

ਭਾਰਤੀ ਫ਼ੌਜ ਵੱਲੋਂ ਹਜ਼ਾਰਾਂ ਬੇਗੁਨਾਹ ਸਿਖਾਂ ਨੂੰ ਬੜੀ ਬੇਰਿਹਮੀ ਨਾਲ ਮਾਰ ਮੁਕਾਇਆ ਸੀ ,ਇੰਦਰਾ ਗਾਂਧੀ ਵੱਲੋਂ ਕੀਤੀ ਇਸ ਅਤਿ ਘਿਨਾੳੇਣੀ ਘਟਨਾਂ ਨੇ ਸਿੱਖ ਮਾਨਸਿਕਤਾ ਤੇ ਡੂੰਘੇ ਜ਼ਖਮ ਕੀਤੇ।

ਦਰਬਾਰ ਸਾਹਿਬ ਤੇ ਹਮਲੇ ਤੋਂ ਬਾਅਦ ਇੰਦਰਾ ਗਾਂਧੀ ਨੁੰ ਉਸਦੇ ਦੋ ਅੰਗ ਰੱਖਿਅਕਾਂ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਨੇ 31 ਅਕਤੂਬਰ 1984 ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਭਾਈ ਬੇਅੰਤ ਸਿੰਘ ਨੂੰ ਉਥੇ ਮੌਕੇ ਤੇ ਹੀ ਹੋਰ ਅੰਗ ਰੱਖਿਅਕਾਂ ਨੇ ਸ਼ਹੀਦ ਕਰ ਦਿੱਤਾ ਸੀ ਅਤੇ ਭਾਈ ਸਤਵੰਤ ਸਿੰਘ ਜ਼ਖਮੀ ਹੋ ਗਏ ਸਨ। ਬਾਅਦ ਵਿੱਚ ਭਾਈ ਸਤਵੰਤ ਸਿੰਘ ਨੂੰ ਭਾਈ ਕੇਹਰ ਸਿੰਘ ਨਾਲ ਫ਼ਾਂਸੀ ਦੇ ਦਿੱਤੀ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਇਸ ਖ਼ਾਸ ਗੱਲਬਾਤ ਵਿੱਚ ਸਵਰਨਜੀਤ ਸਿੰਘ ਖ਼ਾਲਸਾ, ਜੋ ਕਿ ਨੌਰਵਿਚ, ਕਨੇਟੀਕਟ (ਅਮਰੀਕਾ) ਦੇ ਪਹਿਲੇ ਸਿੱਖ ਮੇਅਰ ਬਣੇ ਹਨ, ਨੇ ਪੱਤਰਕਾਰ ਮਨਦੀਪ ਸਿੰਘ ਨਾਲ ਆਪਣੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: