Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਸਤਰੀ ਅਕਾਲੀ ਦਲ ਵਲੋਂ ‘ਮਾਤਾ ਗੰਗਾ ਜੀ ਇਸਤਰੀ ਸੰਮੇਲਨ’ 30 ਜੂਨ ਨੂੰ ਜੀਰਕਪੁਰ ਵਿਖੇ

ਇਸਤਰੀ ਅਕਾਲੀ ਦਲ ਵਲੋਂ ‘ਮਾਤਾ ਗੰਗਾ ਜੀ ਇਸਤਰੀ ਸੰਮੇਲਨ’ 30 ਜੂਨ ਨੂੰ ਜੀਰਕਪੁਰ ਵਿਖੇ

ਚੰਡੀਗੜ੍ਹ: ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਜ਼ਿਲ੍ਹਾ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਦੇ ਸੀਨੀਅਰ ਆਗੂਆਂ ਅਤੇ ਇਹਨਾਂ ਜ਼ਿਿਲ੍ਹਆਂ ਨਾਲ ਸਬੰਧਤ ਸੀਨੀਅਰ ਇਸਤਰੀ ਆਗੂਆਂ ਨਾਲ ਮੀਟਿੰਗ ਕਰਕੇ ਦੱਸਿਆ ਕਿ ਇਸਤਰੀ ਅਕਾਲੀ ਦਲ ਵਲੋਂ ਸਮਾਗਮਾਂ ਦੀ ਸ਼ੁਰੂਆਤ ਜ਼ਿਲ੍ਹਾ ਮੋਹਾਲੀ ਤੋਂ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਵਲੋਂ ਪਹਿਲਾ ਇਸਤਰੀ ਸੰਮੇਲਨ ਜਿਸ ਨੂੰ ‘ਮਾਤਾ ਗੰਗਾ ਜੀ ਇਸਤਰੀ ਸੰਮੇਲਨ’ ਦਾ ਨਾਮ ਦਿੱਤਾ ਗਿਆ ਹੈ, ਇਹ ਸਮਾਗਮ 30 ਜੂਨ ਨੂੰ ਪਾਮ ਕੋਰਟ, ਅੰਬਾਲਾ ਰੋਡ, ਜ਼ੀਰਕਪੁਰ ਵਿਖੇ ਹੋਵੇਗਾ।

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਚੰਡੀਗੜ੍ਹ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸੀਨੀਅਰ ਇਸਤਰੀ ਆਗੂਆਂ ਨਾਲ ਮੀਟਿੰਗ
ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਚੰਡੀਗੜ੍ਹ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸੀਨੀਅਰ ਇਸਤਰੀ ਆਗੂਆਂ ਨਾਲ ਮੀਟਿੰਗ

ਬੀਬੀ ਜਗੀਰ ਕੌ ਨੇ ਦੱਸਿਆ ਕਿ ਇਸ ਸਮਾਗਮ ਨੂੰ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਕਾਮਯਾਬ ਕਰਨ ਲਈ ਅੱਜ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਹਰਸਿਮਰਤ ਬਾਦਲ ਇਸਤਰੀ ਸੰਮੇਲਨ ਦੇ ਮੁੱਖ ਮਹਿਮਾਨ ਹੋਣਗੇ

ਅੱਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਐਨ.ਕੇ. ਸ਼ਰਮਾ ਮੁੱਖ ਸੰਸਦੀ ਸਕੱਤਰ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਹਰਜਿੰਦਰ ਕੌਰ ਸਾਬਕਾ ਮੇਅਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾਂ ਚੇਅਰਪਰਸਨ, ਦੀਦਾਰ ਸਿੰਘ ਭੱਟੀ, ਰਣਜੀਤ ਸਿੰਘ ਲਿਬੜਾ, ਜਥੇਦਾਰ ਉਜਾਗਰ ਸਿੰਘ ਬਡਾਲੀ, ਜਗਦੀਪ ਸਿੰਘ ਚੀਮਾ, ਪਰਮਜੀਤ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਜੀਤ ਸਿੰਘ ਗੋਰਾ ਕੰਗ, ਅਮਰਿੰਦਰ ਸਿੰਘ, ਚਰਨਜੀਤ ਸਿੰਘ ਵਿੱਲੀ, ਬੀਬੀ ਪਰਮਜੀਤ ਕੌਰ ਬਡਾਲੀ ਚੇਅਰਪਰਸਨ, ਬੀਬੀ ਮਨਜੀਤ ਕੌਰ ਕਾਲੇਮਾਜਰਾ, ਬੀਬੀ ਸਤਵੀਰ ਕੌਰ ਮਨਹੇੜਾ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਬਲਜਿੰਦਰ ਕੌਰ ਸੈਦਪੁਰਾ, ਬੀਬੀ ਰਜਿੰਦਰ ਕੌਰ ਮੱਕੜ, ਬੀਬੀ ਨਿਰਮਲਜੀਤ ਕੌਰ ਸੇਖੋਂ, ਬੀਬੀ ਕੁਲਦੀਪ ਕੌਰ ਚੰਡੀਗੜ੍ਹ, ਬੀਬੀ ਸਤਵਿੰਦਰ ਕੌਰ ਸਰਾਓ, ਬੀਬੀ ਸ਼ਿਵਾਨਾ ਬੇਗ਼ਮ ਅਤੇ ਹੋਰ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰ ਬੀਬੀਆਂ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: