Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਸਲਾਮਕ ਪ੍ਰਚਾਰਕ ਜ਼ਾਕਿਰ ਨਾਇਕ ਖਿਲਾਫ ਇੰਟਰਪੋਲ ਨੇ ‘ਰੈਡ ਕਾਰਨਰ ਨੋਟਿਸ’ ਜਾਰੀ ਕਰਨ ਤੋਂ ਕੀਤਾ ਇਨਕਾਰ

ਇਸਲਾਮਕ ਪ੍ਰਚਾਰਕ ਜ਼ਾਕਿਰ ਨਾਇਕ ਖਿਲਾਫ ਇੰਟਰਪੋਲ ਨੇ ‘ਰੈਡ ਕਾਰਨਰ ਨੋਟਿਸ’ ਜਾਰੀ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿਲੀ: ਭਾਰਤੀ ਏਜੰਸੀਆਂ ਵਲੋਂ ਜ਼ੋਰ ਪਾਏ ਜਾਣ ਦੇ ਬਾਵਜੂਦ ਇੰਟਰਪੋਲ ਨੇ ਇਸਲਾਮਕ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ‘ਰੈਡ ਕਾਰਨਰ ਨੋਟਿਸ’ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੰਟਰਪੋਲ ਦੇ ਇਸ ਫੈਸਲੇ ਤੋਂ ਬਾਅਦ ਜ਼ਾਕਿਰ ਨਾਇਕ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਵੱਧ ਖੁਸ਼ੀ ਹੁੰਦੀ ਜੇ ਭਾਰਤ ਏਜੰਸੀਆਂ ਮੈਨੂੰ ਦੋਸ਼ਾਂ ਤੋਂ ਮੁਕਤ ਕਰ ਦਿੰਦੀਆਂ।

ਜ਼ਾਕਿਰ ਨਾਇਕ; ਭੜਕਾਊ ਭਾਸ਼ਣ ਦੇਣ ਦਾ ਦੋਸ਼
ਜ਼ਾਕਿਰ ਨਾਇਕ; ਭੜਕਾਊ ਭਾਸ਼ਣ ਦੇਣ ਦਾ ਦੋਸ਼

ਜਦਕਿ ਦੂਜੇ ਪਾਸੇ ਐਨ.ਆਈ.ਏ. ਮੁਤਾਬਕ ਜ਼ਾਕਿਰ ਨਾਇਕ ਵਿਰੁੱਧ ਰੈਡ ਕਾਰਨਰ ਨੋਟਿਸ ਇਸ ਲਈ ਜਾਰੀ ਨਹੀਂ ਕੀਤਾ ਗਿਆ ਕਿਉਂਕਿ ਜਦੋਂ ਅਪੀਲ ਕੀਤੀ ਗਈ ਸੀ ਉਸ ਵੇਲੇ ਤਕ ਚਾਰਜਸ਼ੀਟ (ਦੋਸ਼-ਪੱਤਰ) ਦਾਖਲ ਨਹੀਂ ਕੀਤੀ ਗਈ ਸੀ। ਹੁਣ ਐਨ.ਆਈ.ਏ. ਨਵੇਂ ਸਿਰਿਉਂ ਨੋਟਿਸ ਜਾਰੀ ਕਰਨ ਲਈ ਅਪੀਲ ਕਰੇਗਾ ਕਿਉਂਕਿ ਮੁੰਬਈ ਅਦਾਲਤ ‘ਚ ਜ਼ਾਕਿਰ ਨਾਇਕ ਵਿਰੁੱਧ ਦੋਸ਼-ਪੱਤਰ ਦਾਖਲ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਏਜੰਸੀਆਂ ਨੇ ਦਾਅਵਾ ਕੀਤਾ ਸੀ ਕਿ ਜੁਲਾਈ, 2016 ‘ਚ ਜ਼ਾਕਿਰ ਨਾਇਕ ਉਸ ਵੇਲੇ ਭਾਰਤ ਤੋਂ ‘ਭੱਜ’ ਗਿਆ ਸੀ ਜਦੋਂ ਗਵਾਂਢੀ ਮੁਲਕ ਬੰਗਲਾਦੇਸ਼ ‘ਚ ਫੜੇ ਗਏ ਕੁਝ ਬੰਦਿਆਂ ਨੇ ਆਪਣੀ ਪੁੱਛਗਿੱਛ ‘ਚ ਇਹ ‘ਇੰਕਸ਼ਾਫ’ ਕੀਤਾ ਸੀ ਕਿ ਉਹ ‘ਜਿਹਾਦ’ ਸ਼ੁਰੂ ਕਰਨ ਲਈ ਜ਼ਾਕਿਰ ਨਾਇਕ ਦੇ ਭਾਸ਼ਣਾਂ ਤੋਂ ਪ੍ਰਭਾਵਿਤ ਹੋਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਨੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ (47) ਦੀ ਪਤਨੀ ਅਤੇ ਮਾਤਾ ਨੂੰ ਇਸਲਾਮਾਬਾਦ ਦੌਰੇ ਲਈ ਕੱਲ੍ਹ (20 ਦਸੰਬਰ) ਵੀਜ਼ਾ ਜਾਰੀ ਕਰ ਦਿੱਤਾ ਹੈ। ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ
ਕਸ਼ਮੀਰ 'ਚ ਅਜ਼ਾਦੀ ਪਸੰਦ ਜਥੇਬੰਦੀਆਂ ਅਤੇ ਆਗੂਆਂ ਨੇ ਘਾਟੀ 'ਚ ਗੁੱਤਾਂ ਕੱਟਣ ਦੀਆਂ ਘਟਨਾਵਾਂ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦਾ ਹੱਥ ਹੋਣ ਦਾ ਦਾਅਵਾ ਕੀਤਾ ਹੈ। ਲਸ਼ਕਰ-ਏ-ਤਾਇਬਾ ਵਲੋਂ ਜਾਰੀ ਲਗਭਗ 3
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਵਿੱਚ ਬੁੱਧਵਾਰ ਦੀ ਰਾਤ ਅਣਪਛਾਤੇ ਹਮਲਾਵਰਾਂ ਨੇ ਭਾਰਤੀ ਬੀਐਸਐਫ ਦੇ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜੰਮੂ ਕਸ਼ਮੀਰ ਪੁਲਿਸ ਨੇ ਇਸ ਹਮਲੇ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: