Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਸਾਈ ਔਰਤ ਵਲੋਂ ਸਿੱਖ ਧਰਮ ਖਿਲਾਫ ਬੋਲਣ ‘ਤੇ ਯੂਨਾਈਟਿਡ ਸਿੱਖ ਪਾਰਟੀ ਵਲੋਂ ਐਸਡੀਐਮ ਨੂੰ ਮੰਗ ਪੱਤਰ

ਇਸਾਈ ਔਰਤ ਵਲੋਂ ਸਿੱਖ ਧਰਮ ਖਿਲਾਫ ਬੋਲਣ ‘ਤੇ ਯੂਨਾਈਟਿਡ ਸਿੱਖ ਪਾਰਟੀ ਵਲੋਂ ਐਸਡੀਐਮ ਨੂੰ ਮੰਗ ਪੱਤਰ

ਰਾਜਪੁਰਾ: ਯੂਨਾਈਟਿਡ ਸਿੱਖ ਪਾਰਟੀ ਦੇ ਆਗੂਆਂ ਦੇ ਵਫਦ ਨੇ ਸੋਸ਼ਲ ਮੀਡੀਆ ‘ਤੇ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦਾਂ ਵਾਲੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੀ ਇਸਾਈ ਮਤ ਦੀ ਔਰਤ ਖਿਲਾਫ ਕਾਰਵਾਈ ਲਈ ਐਸ.ਡੀ.ਐਮ. ਰਾਜਪੁਰਾ ਨੂੰ ਮੰਗ ਪੱਤਰ ਸੌਂਪਿਆ।

ਯੂਨਾਈਟਿਡ ਸਿੱਖ ਪਾਰਟੀ ਦਾ ਵਫਦ ਐਸ.ਡੀ.ਐਮ. ਸੰਜੀਵ ਕੁਮਾਰ ਨੂੰ ਮੰਗ ਪੱਤਰ ਦਿੰਦਾ ਹੋਇਆ
ਯੂਨਾਈਟਿਡ ਸਿੱਖ ਪਾਰਟੀ ਦਾ ਵਫਦ ਐਸ.ਡੀ.ਐਮ. ਸੰਜੀਵ ਕੁਮਾਰ ਨੂੰ ਮੰਗ ਪੱਤਰ ਦਿੰਦਾ ਹੋਇਆ

ਯੂਨਾਈਟਿਡ ਸਿੱਖ ਪਾਰਟੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਰਾਜਪੁਰਾ, ਬਲਜੀਤ ਸਿੰਘ, ਇੰਦਰਜੀਤ ਸਿੰਘ, ਜਗਦੀਪ ਸਿੰਘ ਅਤੇ ਰਵਿੰਦਰ ਸਿੰਘ ਨੇ ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ ਨੂੰ ਮੰਗ ਪੱਤਰ ਸੌਂਪ ਕੇ ਜਾਣੂ ਕਰਵਾਇਆ ਕਿ ਪਿਛਲੇ ਦਿਨੀਂ ਇਸਾਈ ਮਤ ਦੀ ਔਰਤ ਵਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ।

ਸਿੱਖ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਵਿਚ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦ ਵਰਤੇ ਗਏ ਹਨ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਵਫਦ ਨੇ ਐਸ.ਡੀ.ਐਮ. ਪਾਸੋਂ ਮੰਗ ਕੀਤੀ ਕਿ ਔਰਤ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਸਿੱਖ ਜਥੇਬੰਦੀਆਂ ਇਹੋ ਜਿਹੇ ਅਨਸਰਾਂ ਖਿਲਾਫ ਸੰਘਰਸ਼ ਲਈ ਮਜਬੂਰ ਹੋਣਗੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ (14 ਸਤੰਬਰ) ਸਿੱਖ ਜਥੇਬੰਦੀਆਂ ਤੇ ਇਸਾਈ ਆਗੂਆਂ ਵੱਲੋਂ ਸਿੱਖਾਂ ਅਤੇ ਇਸਾਈਆਂ 'ਚ ਪ੍ਰਚਾਰ ਦੀ ਆੜ 'ਚ ਨਫਰਤ ਫੈਲਾਉਣ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ।
ਪਾਦਰੀ ਸੁਲਤਾਨ ਮਸੀਹ, ਜਿਸਨੂੰ ਕਿ 15 ਜੁਲਾਈ ਨੂੰ ਲੁਧਿਆਣਾ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਨੂੰ ਪਹਿਲਾਂ ਵੀ ਕੱਟੜਪੰਥੀ ਹਿੰਦੂ ਰਾਸ਼ਟਰਵਾਦੀ ਜਥੇਬੰਦੀ ਆਰ.ਐਸ.ਐਸ. ਵਲੋਂ
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਲੁਧਿਆਣਾ ਦੇ
ਇਸਾਈ ਅਤੇ ਸਿੱਖ ਭਾਈਚਾਰੇ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਵਿਵਾਦ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਅੱਜ ਡਾਇਸਿਸ ਆਫ ਜਲੰਧਰ ਦੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: