Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇੰਟਰਨੈਟ ‘ਤੇ ਚਲ ਰਹੀ ਵੀਡਿਓ ਸਾਨੂੰ ਬਦਨਾਮ ਕਰਨ ਦੀਆਂ ਚਾਲਾਂ: ਭਗਵੰਤ ਮਾਨ, ਗੁਰਪ੍ਰੀਤ ਘੁੱਗੀ

ਇੰਟਰਨੈਟ ‘ਤੇ ਚਲ ਰਹੀ ਵੀਡਿਓ ਸਾਨੂੰ ਬਦਨਾਮ ਕਰਨ ਦੀਆਂ ਚਾਲਾਂ: ਭਗਵੰਤ ਮਾਨ, ਗੁਰਪ੍ਰੀਤ ਘੁੱਗੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾਵਾਂ ਭਗਵੰਤ ਮਾਨ ਅਤੇ ਗੁਰਪ੍ਰੀਤ ਘੁੱਗੀ ਨੇ ਸ਼ੁਕਰਵਾਰ ਨੂੰ ਸੋਸ਼ਲ ਨੈਟਵਰਕਿੰਗ ਸਾਇਟਾਂ ਉਤੇ ਚਲ ਰਹੀਆਂ ਕੁਝ ਵੀਡਿਓ ਬਾਰੇ ਸਥਿਤੀ ਸਾਫ ਕਰਦਿਆਂ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਦੀ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।

ਵੀਡਿਓ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਬਾਰੇ ਕੁਝ ਗਲਤ ਬੋਲਣ ਬਾਰੇ ਸੋਚ ਵੀ ਨਹੀਂ ਸਕਦੇ ਕਿਉਂਕਿ ਉਨ੍ਹਾਂ ਜੋ ਵੀ ਜਿੰਦਗੀ ਵਿਚ ਪ੍ਰਾਪਤ ਕੀਤਾ ਹੈ ਉਹ ਉਨ੍ਹਾਂ ਦੇ ਅਧਿਆਪਕਾਂ ਦੀ ਹੀ ਬਦੌਲਤ ਹੈ। ਮਾਨ ਨੇ ਕਿਹਾ ਕਿ ਇਸ ਪ੍ਰਕਾਰ ਦੀਆਂ ਵੀਡਿਓ ਵਿਰੋਧੀ ਪਾਰਟੀਆਂ ਦਾ ਉਨ੍ਹਾਂ ਨੂੰ ਬਦਨਾਮ ਕਰਨ ਦੇ ਏਜੰਡੇ ਦਾ ਇੱਕ ਭਾਗ ਹਨ।

maan ghuggi
ਆਪ ਦੇ ਸੰਸਦ ਭਗਵੰਤ ਮਾਨ ਅਤੇ ਸੀਨੀਅਰ ਆਗੂ ਗੁਰਪ੍ਰੀਤ ਘੁੱਗੀ

ਇਸ ਤੋਂ ਪਹਿਲਾਂ ਵੀ ਉਨ੍ਹਾਂ ਵਿਰੁਧ ਇਹ ਅਫਵਾਹਾਂ ਉਡਾਈਆਂ ਗਈਆਂ ਸਨ ਕਿ ਉਹ ਨਸ਼ਾ ਛੁਡਾਓ ਕੇਂਦਰ ਵਿਚ ਦਾਖਲ ਹਨ ਅਤੇ ਛੇਤੀ ਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਜਾਣਗੇ। ਮਾਨ ਨੇ ਕਿਹਾ ਕਿ ਉਹ ਇਸ ਗੱਲ ਤੋਂ ਭਾਲੀਭਾਂਤੀ ਜਾਣੂ ਹਨ ਕਿ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਕਈ ਅਫਵਾਹਾਂ ਉਡਾਈਆਂ ਜਾਣਗੀਆਂ। ਉਨ੍ਹਾਂ ਪੰਜਾਬੀਆਂ ਨੂੰ ਵਿਰੋਧੀ ਪਾਰਟੀਆਂ ਦੀਆਂ ਅਜਿਹਾਂ ਚਾਲਾਂ ਤੋਂ ਸੁਚੇਤ ਰਹਿਣ ਲਈ ਕਿਹਾ।

ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਇਹ ਵੀਡਿਓ ਉਨ੍ਹਾਂ ਦੁਆਰਾ ਬੋਲਦਾ ਪੰਜਾਬ ਪ੍ਰੋਗਰਾਮ ਦੌਰਾਨ ਇਕ ਨੌਜਵਾਨ ਦੇ ਸਵਾਲ ਦੇ ਜਵਾਬ ਦਾ ਭਾਗ ਹੈ, ਜੋ ਕਿ ਸ਼ਰਾਰਤੀ ਅਨਸਰਾਂ ਦੁਆਰਾ ਇਸ ਪ੍ਰਕਾਰ ਪੇਸ਼ ਕੀਤਾ ਗਿਆ ਹੈ ਕਿ ਜਿਸ ਨਾਲ ਉਨ੍ਹਾਂ ਦੀ ਗੱਲ ਦਾ ਭਾਵ ਹੀ ਬਦਲ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਥੋਂ ਤੱਕ ਕਿ ਉਨ੍ਹਾਂ ਦੀ ਹਾਲ ਹੀ ਵਿਚ ਰਿਲੀਜ ਹੋਈ ਫਿਲਮ ਅਰਦਾਸ ਵਿਚ ਵੀ ਉਨ੍ਹਾਂ ਨੇ ਅਧਿਆਪਕ ਦਾ ਰੋਲ ਕਰਕੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਸੀ ਕਿ ਅਧਿਆਪਕ ਵਰਗ ਸਮਾਜ ਦਾ ਮੁਹਾਂਦਰਾ ਬਦਲ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਪੁਰਸਕਾਰ ਦੇਣ ਵਿਚ ਵਿਸ਼ਵਾਸ ਰੱਖਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: