Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਈਦ ਦੀ ਵਿਧਾਈ ਨਾ ਦੇਣ ‘ਤੇ ਮੋਦੀ ਦਾ ਲੋਕ ਸਭਾ ਵਿੱਚ ਹੋਇਆ ਵਿਰੋਧ

ਈਦ ਦੀ ਵਿਧਾਈ ਨਾ ਦੇਣ ‘ਤੇ ਮੋਦੀ ਦਾ ਲੋਕ ਸਭਾ ਵਿੱਚ ਹੋਇਆ ਵਿਰੋਧ

Modiਨਵੀਂ ਦਿੱਲੀ (5 ਅਗਸਤ 2014): ਈਦ ਮੁਸਲਮਾਨਾਂ ਦਾ ਪਵਿੱਤਰ ਦਿਹਾੜਾ ਹੈ ਅਤੇ ਮੁਸਲਿਮ ਧਰਮ ਵਿੱਚ ਅਤਿ ਮਹੱਤਵਪੂਰਣ ਸਥਾਨ ਰੱਖਦਾ ਹੈ।ਇਸ ਦਿਨ ਮੁਸਲਮਾਨ ਅਤੇ ਗੈਰ ਮੁਸਲਮਾਨ ਲੋਕ ਮੁਸਲਮਾਨਾਂ ਨੂੰ ਈਦ ਦੀ ਵਧਾਈ ਦਿੰਦੇ ਹਨ।

ਭਾਰਤੀ ਲੋਕ ਸਭਾ ਵਿੱਚ ਵੀ ਇਸਦੇ ਹੋਂਦ ਵਿੱਚ ਆਉਣ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਚਾਹੇ ਉਹ ਕਿਸੇ ਵੀ ਧਰਮ ਨਾਲ ਸਬੰਧਿਤ ਹੋਵੇ, ਇਸ ਦਿਨ ‘ਤੇ ਮੁਸਲਮਾਨਾਂ ਨੂੰ ਵਿਧਾਈ ਦੇਣ ਦੀ ਰਿਵਾਇਤ ਚੱਲੀ ਆਉਦੀ ਹੈ।ਪਰ ਭਗਵਾ ਪਾਰਟੀ ਭਾਜਪਾ ਆਗੂ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਰਿਵਾਇਤ ਨੂੰ ਤੋੜਦਿਆਂ ਆਪਣੇ ਦਿਲ ਵਿੱਚ ਘੱਟ ਗਿਣਤੀਆਂ ਨਾਲ ਸਬੰਧਿਤ ਨਫਰਤ ਨੂੰ ਜੱਗ ਜ਼ਾਹਿਰ ਕਰਦਿਆਂ ਮੁਸਲਮਾਨਾਂ ਨੂੰ ਈਦ ਦੀ ਵਧਾਈ ਨਹੀਂ ਦਿੱਤੀ।

ਅੱਜ ਲੋਕ ਸਭਾ ਮੋਦੀ ਵੱਲੋਂ ਮੁਸਲਮਾਨ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਤਿਉਹਾਰ ਈਦ ਦੀ ਮੁਬਾਰਕਵਾਦ ਨਾ ਦੇਣ ‘ਤੇ ਵਿਰੋਧ ਦਾ ਨਿਸ਼ਾਨਾਂ ਬਣਾਇਆ। ਲੋਕ ਸਭਾ ਵਿਚ ਵਿਰੋਧੀ ਧਿਰ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਮੌਕੇ ਮੁਸਲਮਾਨ ਭਾਈਚਾਰੇ ਨੂੰ ਵਧਾਈ ਨਹੀਂ ਦਿੱਤੀ ਤੇ ਨਾ ਹੀ ਉਨ੍ਹਾਂ ਨੇ ਇਫਤਾਰ ਪਾਰਟੀ ਦਿੱਤੀ ਹੈ।

ਕਾਂਗਰਸ ਸਾਂਸਦ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਪਸ਼ੂਪਤੀਨਾਥ ਮੰਦਿਰ ਵਿਚ ਜਾਣ ‘ਤੇ ਕਿਸੇ ਨੂੰ ਵੀ ਕੋਈ ਇਤਰਾਜ ਨਹੀਂ ਹੈ ਪਰੰਤੂ ਅਜਾਦੀ ਤੋਂ ਬਾਅਦ ਪਵਿੱਤਰ ਰਮਜ਼ਾਨ ਦੇ ਮਹੀਨੇ ਪ੍ਰਧਾਨ ਮੰਤਰੀ ਵੱਲੋਂ ਇਫਤਾਰ ਪਾਰਟੀ ਦੇਣ ਦੀ ਰਵਾਇਤ ਚਲੀ ਆਉਂਦੀ ਹੈ।

ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਨੇ ਵੀ ਇਹ ਰਵਾਇਤ ਜਾਰੀ ਰਖੀ ਸੀ ਪਰੰਤੂ ਹੁਣ ਕੀ ਹੋ ਗਿਆ ਹੈ ਙ ਭਾਜਪਾ ਮੈਂਬਰਾਂ ਨੇ ਇਸ ਦਾ ਜੋਰਦਾਰ ਵਿਰੋਧ ਕੀਤਾ ਜਦ ਕਿ ਸੀ.ਪੀ.ਆਈ (ਐਮ) ਦੇ ਸੰਸਦ ਮੈਂਬਰਾਂ ਨੇ ਕਾਂਗਰਸ ਮੈਂਬਰ ਦਾ ਸਮਰਥਨ ਕੀਤਾ।

ਸਰਕਾਰ ਨੇ ਵਿਰੋਧੀ ਧਿਰ ਦੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਙ ਸਿਫਰ ਕਾਲ ਦੌਰਾਨ ਇਹ ਮੁੱਦਾ ਤਿ੍ਣਮੂਲ ਕਾਂਗਰਸ ਦੇ ਸੁਦੀਪ ਬੰਦੀਓਪਾਧੀਆ ਨੇ ਵੀ ਉਠਾਇਆ ਙ ਤਾਂ ਇਹ ਵੀ ਆਸ ਕੀਤੀ ਜਾਂਦੀ ਸੀ ਕਿ ਉਹ ਦੇਸ਼ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਦੇ ਜਜਬਾਤਾਂ ਨੂੰ ਧਿਆਨ ਵਿਚ ਰਖਦਿਆਂ ਈਦ ਮੁਬਾਰਕ ਵੀ ਕਹਿਣਗੇ।

ਜ਼ਿਕਰਯੋਗ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਤੋਂ ਪਹਿਲਾਂ ਵੀ ਮੁਸਲਮਾਨਾਂ ਦੇ ਧਾਰਮਕਿ ਜ਼ਜਬਾਤਾਂ ਨੂੰ ਠੇਸ ਪਹੁੰਚਾਉਣ ਕਾਰਣ ਚਰਚਾ ਵਿੱਚ ਰਹੇ ਸਨ, ਜਦ ਉਸਨੇ ਅਨਾ ਹਜ਼ਾਰੇ ਦੀ ਮੁਹਿੰਮ ਤੋਂ ਬਾਅਦ ਆਤਮਾਂ ਸ਼ੁੱਧੀਕਰਨ ਦੇ ਨਾਮ ‘ਤੇ ਵਰਤ ਰੱਖੇ ਸਨ। ਉਸ ਸਮੇਂ ਮੰਚ ‘ਤੇ ਇੱਕ ਮੁਸਲਮਾਨ ਵਿਅਕਤੀ ਨੇ ਨਰਿੰਦਰ ਮੋਦੀ ਨੂੰ ਮੁਸਲਮਾਨ ਟੋਪੀ ਪਹਿਨਣਾਉਣੀ ਚਾਹੀ ਤਾਂ ਮੋਦੀ ਨੇ ਟੋਪੀ ਪਹਿਨਣ ਤੋਂ ਜਨਤਕ ਤੌਰ ਤੇ ਇਨਕਾਰ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: