Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਉਡੀਕਾਂ ਖਤਮ! ਪੰਜਾਬੀ ਇਤਿਹਾਸਕ ਫਿਲਮ “ਕੌਮ ਦੇ ਹੀਰੇ” 28 ਅਗਸਤ ਨੂੰ ਹੋਵੇਗੀ ਰਿਲੀਜ਼

ਉਡੀਕਾਂ ਖਤਮ! ਪੰਜਾਬੀ ਇਤਿਹਾਸਕ ਫਿਲਮ “ਕੌਮ ਦੇ ਹੀਰੇ” 28 ਅਗਸਤ ਨੂੰ ਹੋਵੇਗੀ ਰਿਲੀਜ਼

ਲੁਧਿਆਣਾ( 1 ਜੁਲਾਈ 2014): ਲੰਮੀਆਂ ਉਡੀਕਾਂ ਤੋਂ ਬਾਅਦ ਇਤਿਹਾਸਕ ਪੰਜਾਬੀ ਫਿਲਮ “ਕੌਮ ਦੇ ਹੀਰੇ” ਹੁਣ 22 ਅਗਸਤ 2014 ਨੂੰ ਸਮੁੱਚੇ ਭਾਰਤ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।ਭਾਰਤੀ ਫਿਲਮ ਸੈਂਸਰ ਬੋਰਡ ਵੱਲੋਂ ਇਸ ਫਿਲਮ ਨੂੰ ਪਰਵਾਨਗੀ ਨਾ ਮਿਲਣ ਕਰਕੇ ਇਹ ਪਿਛਲੇ ਲੰਮੇ ਸਮੇਂ ਤੋਂ ਰਿਲੀਜ਼ ਨਹੀ ਹੋ ਸਕੀ ਸੀ।ਇਹ ਜਾਣਕਾਰੀ ਇਸ ਫਿਲਮ ਦੇ ਮੁੱਖ ਕਲਾਕਰ ਰਾਜ ਕਾਕੜਾ ਵੱਲੋਂ ਆਪਣੇ ਫੇਸਬੁੱਕ ਪੇਜ਼ ਰਾਹੀਂ ਦਿੱਤੀ ਗਈ ਹੈ।

ਪਹਿਲਾਂ ਇਹ ਫਿਲਮ 28 ਫਰਵਰੀ ਨੂੰ ਰਿਲੀਜ਼ ਹੋਣੀ ਸੀ , ਪਰ ਭਾਰਤੀ ਸੈਂਸਰ ਬੋਰਡ ਦੇ ਪੱਖਪਾਤੀ ਰੱਵੀਏ ਕਾਰਨ ਫਿਲ਼ਮ ਨੂੰ ਰਿਲੀਜ਼ ਕਰਨ ਵਿੱਚ ਦੇਰ ਹੋ ਗਈ।ਪਰ ਹੁਣ ਸੈਂਸਰ ਬੋਰਡ ਦੀ ਪ੍ਰਵਾਨਗੀ ਤੋਂ ਬਆਦ ਫਿਲਮ 22 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।

ਇਹ ਫਿਲਮ ਸ਼ਹੀਦ ਭਾਈ ਬੇਅੰਤ ਸਿੰਘ , ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਜੀਵਨ ‘ਤੇ ਅਧਾਰਤਿ ਹੈ, ਜਿੰਨ੍ਹਾਂ ਨੇ ਜੂਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਫੌਜੀ ਹਮਲੇ ਦੀ ਜ਼ਿਮੇਵਾਰ ਤੱਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਉਸ ਵੱਲੋਂ ਦਰਬਾਰ ਸਾਹਿਬ ਦੀ ਕੀਤੀ ਬੇਅਦਬੀ ਦਾ ਫਲ਼ ਭੁਗਤਾਇਆ ਸੀ।ਇਹ ਸਿੱਖ ਕੌਮ ਦਾ ਇਤਿਹਾਸ ਹੈ ਕਿ ਜਦ ਕਦੇ ਵੀ ਕਿਸੇ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਹਮਲਾ ਕੀਤਾ, ਤਾਂ ਸਿੱਖਾਂ ਨੇ ਉਸਦਾ ਬਦਲਾ ਜਰੂਰ ਲਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫਿਲਮਾਂ ਦੇ ਅਦਾਕਾਰ ਰਾਜ ਕਾਕੜਾ ਨੇ ਦੱਸਿਆ ਕਿ ਭਾਰਤੀ ਫ਼ਿਲਮ ਸੈਂਸਰ ਬੋਰਡ ਨੇ ਫ਼ਿਲਮ ‘ਧਰਮ ਯੁੱਧ ਮੋਰਚਾ’ ਦੇ ਭਾਰਤ ਵਿੱਚ ਰਿਲੀਜ਼ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਕਾਕੜਾ ਵੱਲੋਂ
ਸ਼ਮਸ਼ੀਰ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਫ਼ਿਲਮ ‘‘2ਬੋਲ’’ ਦਾ ਪਹਿਲਾ ਗੀਤ ‘‘ਵਰ ਦੇ ਮੈਨੂੰ ਪਾਤਸ਼ਾਹ’’ ਸਾਗਾ ਮਿਊਜ਼ਿਕ ਵਲੋਂ ਯੂ ਟਿਊਬ ਤੇ ਵੀਰਵਾਰ ਨੂੰ ਸ਼ਾਮ 5 ਵਜੇ ਜਾਰੀ ਕੀਤਾ ਗਿਆ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇ ਕੇ ਜ਼ਾਮ-ਏ-ਸ਼ਹਾਦਤ ਪੀਣ
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਪੰਜਾਬੀ ਫਿਲਮ ‘ਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: