Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਉਪ ਰਾਸ਼ਟਰਪਤੀ ਮਾਈਕ ਪੈਂਸ ਵੱਲੋਂ ਅਮਰੀਕਾ ਦੀ ਤਰੱਕੀ ‘ਚ ਸਿੱਖਾਂ ਦੇ ਯੋਗਦਾਨ ਦੀ ਤਾਰੀਫ਼

ਉਪ ਰਾਸ਼ਟਰਪਤੀ ਮਾਈਕ ਪੈਂਸ ਵੱਲੋਂ ਅਮਰੀਕਾ ਦੀ ਤਰੱਕੀ ‘ਚ ਸਿੱਖਾਂ ਦੇ ਯੋਗਦਾਨ ਦੀ ਤਾਰੀਫ਼

ਵਾਸ਼ਿੰਗਟਨ: ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਸਿੱਖਾਂ ਵੱਲੋਂ ਮੁਲਕ ਦੀ ਤਰੱਕੀ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦਿਆਂ ਭਾਈਚਾਰੇ ਨੂੰ ਕਿਹਾ ਹੈ ਕਿ ਉਹ ਫ਼ੌਜ ਅਤੇ ਮੁਕਾਮੀ, ਰਾਜ ਤੇ ਸੰਘੀ ਪੱਧਰ ’ਤੇ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਦਿੰਦਿਆਂ ਆਪਣਾ ਯੋਗਦਾਨ ਪਾਉਣਾ ਜਾਰੀ ਰੱਖਣ। ਇਥੇ ਇੰਡੀਆਨਾਪੋਲਿਸ ਵਿੱਚ ਸਿੱਖ ਵਫ਼ਦ ਨੂੰ ਸੰਬੋਧਨ ਕਰਦਿਆਂ ਪੈਂਸ ਨੇ ਕਿਹਾ, ‘ਸਿੱਖ ਭਾਈਚਾਰਾ ਤੇ ਉਨ੍ਹਾਂ ਨਾਲ ਜੁੜੇ ਮੁੱਦੇ ਹਮੇਸ਼ਾਂ ਮੇਰੇ ਦਿਲ ਦੇ ਕਰੀਬ ਰਹੇ ਹਨ ਅਤੇ ਮੈਂ ਹਮੇਸ਼ਾਂ ਇੰਡਿਆਨਾ ਤੇ ਮੁਲਕ ਭਰ ਵਿੱਚ ਰਹਿੰਦੇ ਸਿੱਖਾਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।’

ਸਿੱਖਾਂ ਦਾ ਵਫ਼ਦ ਗੁਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਨਾਲ ਮੁਲਾਕਾਤ ਕਰਦਾ ਹੋਇਆ
ਸਿੱਖਾਂ ਦਾ ਵਫ਼ਦ ਗੁਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਨਾਲ ਮੁਲਾਕਾਤ ਕਰਦਾ ਹੋਇਆ

ਗੁਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਾਲੀ ਸਿੱਖਾਂ ਦੀ ਸਿਆਸੀ ਐਕਸ਼ਨ ਕਮੇਟੀ (ਸਿੱਖਜ਼ ਪੀਏਸੀ) ਨਾਲ ਮੀਟਿੰਗ ਦੌਰਾਨ ਪੈਂਸ ਨੇ ਕਿਹਾ ਕਿ ਉਹ ਸਿੱਖਾਂ ਦੇ ਮੁੱਦਿਆਂ ਤੋਂ ਉਦੋਂ ਤੋਂ ਭਲੀਭਾਂਤ ਜਾਣੂ ਹੈ ਜਦੋਂ ਉਹ ਇੰਡਿਆਨਾ ਰਾਜ ਦੇ ਗਵਰਨਰ ਸਨ। ਕਮੇਟੀ ਵੱਲੋਂ ਜਾਰੀ ਮੀਡੀਆ ਰਿਲੀਜ਼ ਮੁਤਾਬਕ ਵਫ਼ਦ ਵੱਲੋਂ ਉਪ ਰਾਸ਼ਟਰਪਤੀ ਨਾਲ ਮੀਟਿੰਗ ਵਿੱਚ ਚਰਚਾ ਦਾ ਮੁੱਖ ਵਿਸ਼ਾ ਸਿੱਖਾਂ ਬਾਰੇ ਜਾਗਰੂਕਤਾ ਅਤੇ ਸਿੱਖਿਆ ਬਾਰੇ ਸੰਘੀ ਵਿਭਾਗ ਦੀ ਮਦਦ ਨਾਲ ਇਤਿਹਾਸ ਵਿਸ਼ੇ ’ਚ ਸਿੱਖਾਂ ਦੇ ਇਤਿਹਾਸ ਨੂੰ ਸ਼ਾਮਲ ਕਰਨਾ ਸੀ। 58 ਸਾਲਾ ਉਪ ਰਾਸ਼ਟਰਪਤੀ ਨੇ ਸਿੱਖਜ਼ਪੀਏਸੀ ਵੱਲੋਂ ਸਿੱਖ ਭਾਈਚਾਰੇ ਨੂੰ ਮੁਲਕ ਦੀ ਮੂਹਰਲੀ ਸਿਆਸਤ ਵਿੱਚ ਯੋਗਦਾਨ ਲਈ ਦਿੱਤੀ ਹੱਲਾਸ਼ੇਰੀ ਦੇ ਯਤਨਾਂ ਨੂੰ ਵੀ ਸਲਾਹਿਆ ਹੈ। ਉਂਜ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਖ਼ਾਲਸਾ ਨੇ ਵਾਸ਼ਿੰਗਟਨ ਡੀਸੀ ਦੇ ਦੌਰੇ ਮੌਕੇ ਅਮਰੀਕੀ ਸੈਨੇਟਰਾਂ ਤੇ ਕਾਂਗਰਸੀਆਂ ਨਾਲ ਮੁਲਾਕਾਤ ਕੀਤੀ ਸੀ। ਯਾਦ ਰਹੇ ਕਿ ਪੈਂਸ ਪਹਿਲੇ ਸੀਟਿੰਗ ਗਵਰਨਰ ਸਨ, ਜਿਨ੍ਹਾਂ 2015 ਵਿੱਚ ਸਿੱਖ ਪਰੇਡ ’ਚ ਸ਼ਮੂਲੀਅਤ ਕਰਦਿਆਂ ਇਕ ਸਿੱਖ ਨੂੰ ਸਰਵੋਤਮ ਸ਼ਹਿਰੀ ਐਵਾਰਡ ਨਾਲ ਸਨਮਾਨਤ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ
5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ 'ਕਸ਼ਮੀਰ ਇੱਕਮੁੱਠਤਾ ਦਿਹਾੜੇ' ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: