Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪਾਰਟੀ ਹਰ ਹਾਲ ਪੂਰਾ ਕਰਨ ਦੇ ਸਮਰੱਥ ਹੋਵੇਗੀ: ਭਗਵੰਤ ਮਾਨ

ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪਾਰਟੀ ਹਰ ਹਾਲ ਪੂਰਾ ਕਰਨ ਦੇ ਸਮਰੱਥ ਹੋਵੇਗੀ: ਭਗਵੰਤ ਮਾਨ

ਲਹਿਰਾਗਾਗਾ (3 ਜਨਵਰੀ, 2015); ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2017 ਸਬੰਧੀ ਚੋਣ ਮਨੋਰਥ ਪੱਤਰ ‘ਪੰਜਾਬ ਬੋਲਦਾ ਹੈ’ ਜਾਰੀ ਕਰੇਗੀ, ਜਿਸ ਵਿੱਚ ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪਾਰਟੀ ਹਰ ਹਾਲ ਪੂਰਾ ਕਰਨ ਦੇ ਸਮਰੱਥ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਗਿਦੜਿਆਣੀ ਵਿੱਚ ਖੇਡ ਮੇਲੇ ’ਚ ਸ਼ਾਮਲ ਹੋਣ ਮਗਰੋਂ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਕੇ ਕੀਤਾ।

ਸਭਾ ਮੈਂਬਰ ਭਗਵੰਤ ਮਾਨ
ਸਭਾ ਮੈਂਬਰ ਭਗਵੰਤ ਮਾਨ

ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ। ੳੁਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਬਾਦਲ ਦਲ ਤੇ ਕਾਂਗਰਸ ਤੋਂ ਵਿਸਵਾਸ਼ ਉਠ ਚੁੱਕਿਆ ਹੈ, ਜਿਸ ਕਰ ਕੇ ਲੋਕ ‘ਆਪ’ ਵੱਲ ਆਸ ਭਰੀਆਂ ਨਜ਼ਰਾਂ ਨਾਲ ਤੱਕ ਰਹੇ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਕਿ ‘ਆਪ’ ਵਾਲੇ ਅਕਾਲੀ ਦਲ ਦੀਆਂ ਕੁਰਬਾਨੀਆਂ ਦਾ ਕੀ ਮੁਕਾਬਲਾ ਕਰਨਗੇ, ਸਬੰਧੀ ਮਾਨ ਨੇ ਕਿਹਾ ਕਿ ਮੁਕਾਬਲਾ ‘ਆਪ’ ਨੇ ਨਹੀਂ ਲੋਕਾਂ ਨੇ ਕਰਨਾ ਹੈ, ਜਿਹੜੇ ਸਰਕਾਰ ਦੇ ਜ਼ੁਲਮਾਂ ਤੋਂ ਤੰਗ ਹਨ ਤੇ ਮੌਜੂਦਾ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਧਰਮ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਅਬੋਹਰ ਅਤੇ ਸੰਗਰੂਰ ਦੀ ਘਟਨਾਵਾਂ ਇਸ ਗੱਲ ਦਾ ਸਬੂਤ ਹਨ ਕਿ ਕਿਵੇਂ ਸਰਕਾਰ ਸ਼ਰਾਬ ਮਾਫੀਆਂ ਦੇ ਗੁਲਾਮ ਵਜੋਂ ਕੰਮ ਕਰ ਰਹੀ ਹੈ।

ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸਵਾਸ਼ ਇਨ੍ਹਾਂ ਆਗੂਆਂ ਤੋਂ ਉੱਠ ਚੁੱਕਿਆ ਹੈ, ਜਿਸ ਕਰ ਕੇ ਇਹ ਹੱਥਾਂ ਵਿੱਚ ਗੁਟਕਾ ਲੈ ਕੇ ਸਹੁੰ ਖਾਣ ਲਈ ਮਜਬੂਰ ਹਨ।

ੳੁਨ੍ਹਾਂ ਨੇ ਪੰਜਾਬ ਦੀ ਲੀਹੋਂ ਲਹਿ ਚੁੱਕੀ ਖੇਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਮਾਸਟਰਾਂ ਵਾਂਗ ਖੇਤੀ ਮਾਹਰ ਨਿਯੁਕਤ ਕਰ ਕੇ ਖੇਤੀ ਨੂੰ ਲੀਹ ’ਤੇ ਲਿਆਂਦਾ ਜਾਵੇ। ਉਨ੍ਹਾਂ ਪੰਜ ਪਿਆਰਿਆਂ ਨੂੰ ਹਟਾਉਣ ਅਤੇ ਪਠਾਨਕੋਟ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿਖੇਧੀ ਕੀਤੀ।  ਮਾਨ ਨੇ ਕਿਹਾ ਕਿ ‘ਆਪ’ ਮਾਘੀ ਮੇਲੇ ’ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਰੈਲੀ ਕਰ ਕੇ ਇਤਿਹਾਸ ਸਿਰਜੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: