Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਨਜੀਟੀ ਨੇ ਬਿਆਸ, ਸਤਲੁੱਜ ਅਤੇ ਬੁੱਢਾ ਨਾਲਾ ਦੇ ਪਾਣੀ ਦੀ ਜਾਂਚ ਦੇ ਹੁਕਮ ਦਿੱਤੇ

ਐਨਜੀਟੀ ਨੇ ਬਿਆਸ, ਸਤਲੁੱਜ ਅਤੇ ਬੁੱਢਾ ਨਾਲਾ ਦੇ ਪਾਣੀ ਦੀ ਜਾਂਚ ਦੇ ਹੁਕਮ ਦਿੱਤੇ

ਨਵੀਂ ਦਿੱਲੀ: ਬਿਆਸ ਦਰਿਆ ਵਿਚ ਸੀਰਾ ਮਿਲਣ ਨਾਲ ਹੋਏ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰਨ ਤੋਂ ਬਾਅਦ ਵੱਡੇ ਪੱਧਰ ‘ਤੇ ਉੱਠੇ ਪੰਜਾਬ ਦੀਆਂ ਦਰਿਆਵਾਂ ਵਿਚ ਹੋ ਰਹੇ ਪ੍ਰਦੂਸ਼ਣ ਦੇ ਮਸਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਭਾਰਤੀ ਦੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਬਿਆਸ, ਸਤਲੁੱਜ ਦਰਿਆਵਾਂ ਅਤੇ ਬੁੱਢਾ ਨਾਲਾ ਦੇ ਪਾਣੀ ਦੀ ਜਾਂਚ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ ਤੇ ਇਸ ਜਾਂਚ ਦੀ ਰਿਪੋਰਟ 6 ਹਫਤਿਆਂ ਵਿਚ ਸੌਂਪਣ ਲਈ ਕਿਹਾ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਪ੍ਰਤੀਕਾਤਮਕ ਤਸਵੀਰ)

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਪਿੰਡ ਕੀੜੀ ਅਫ਼ਗਾਨਾ ਵਿੱਚ ਚੱਢਾ ਸ਼ੂਗਰਜ਼ ਐਂਡ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਬਿਆਸ ਦਰਿਆ ਵਿੱਚ ਭਾਰੀ ਮਾਤਰਾ ਵਿੱਚ ਸੀਰਾ ਪਾਉਣ ਬਾਰੇ ਸ਼ਿਕਾਇਤ ਕੀਤੀ ਗਈ ਸੀ।

ਐਨਜੀਟੀ ਨੇ ਅੱਜ ਸੁਣਵਾਈ ਦੌਰਾਨ ਪਾਣੀ ਦੀ ਜਾਂਚ ਕਰਾਉਣ ਦੇ ਹੁਕਮ ਸੁਣਾਉਂਦਿਆਂ ਪਾਣੀ ਦੇ ਸੈਂਪਲ ਜਮ੍ਹਾ ਕਰਨ ਅਤੇ ਜਾਂਚ ਕਰਨ ਲਈ ਜੋਇੰਟ ਕਮੇਟੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ।

ਅੱਜ ਦੀ ਸੁਣਵਾਈ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਕੀਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਗੂਆਂ ਵਲੋਂ ਰਾਜਨੀਤਕ ਕਾਰਨਾਂ ਕਰਕੇ ਇਹ ਮਸਲਾ ਚੁੱਕਿਆ ਜਾ ਰਿਹਾ ਹੈ, ਇਸ ਲਈ ਇਸ ਸ਼ਿਕਾਇਤ ਨੂੰ ਖਾਰਜ ਕੀਤਾ ਜਾਵੇ। ਪਰ ਐਨਜੀਟੀ ਅਦਾਲਤ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ।

ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਜੁਲਾਈ ਨਿਯਤ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਪੰਜਾਬ ਵਿੱਚ ਦੁੱਧ 'ਚ ਪਾਣੀ ਰਲਾ ਕੇ ਵੇਚਣਾ ਇੱਕ ਫੌਜਦਾਰੀ ਜ਼ੁਰਮ ਹੈ, ਇੰਡੀਅਨ ਪੀਨਲ ਕੋਡ ਦੀ ਦਫ਼ਾ 272 ਤਹਿਤ ਇਸ ਜੁਰਮ ਬਦਲੇ ਮੁਜਰਮ 6 ਮਹੀਨੇ ਦੀ ਸਜ਼ਾ ਦਾ ਹੱਕਦਾਰ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਦੇ ਕੁਦਰਤੀ ਵਹਾਅ ਨੂੰ ਬਦਲਣ ਦੀਆਂ ਭਾਰਤੀ ਸਾਜਿਸ਼ਾਂ ਦਾ ਅੱਜ ਇਕ ਹੋਰ ਵੱਡਾ ਸੰਕੇਤ ਮਿਲਿਆ ਜਦੋਂ ਹਰਿਆਣਾ ਦੇ ਰੋਹਤਕ ਵਿਚ ਐਗਰੀ ਲੀਡਰਸ਼ਿਪ ਸਮਿਟ 2018 ਨੂੰ ਸੰਬੋਧਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: