Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਸਵਾਈਐਲ: ਜਸਟਿਸ ਉਦੈ ਲਲਿਤ ਨੇ ਖ਼ੁਦ ਨੂੰ ਕੀਤਾ ਵੱਖ; ਹਰਿਆਣਾ ਦੀ ਅਰਜ਼ੀ ’ਤੇ ਸੁਣਵਾਈ 24 ਨੂੰ

ਐਸਵਾਈਐਲ: ਜਸਟਿਸ ਉਦੈ ਲਲਿਤ ਨੇ ਖ਼ੁਦ ਨੂੰ ਕੀਤਾ ਵੱਖ; ਹਰਿਆਣਾ ਦੀ ਅਰਜ਼ੀ ’ਤੇ ਸੁਣਵਾਈ 24 ਨੂੰ

ਨਵੀਂ ਦਿੱਲੀ: ਜਸਟਿਸ ਲਲਿਤ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਫੌਰੀ ਨਿਰਮਾਣ ਲਈ ਹਰਿਆਣਾ ਦੀ ਅਰਜ਼ੀ ਉਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਇਸ ਮਗਰੋਂ ਸੁਪਰੀਮ ਕੋਰਟ ਨੇ ਇਹ ਕੇਸ 24 ਨਵੰਬਰ ਨੂੰ ਜਿਰ੍ਹਾ ਲਈ ਹੋਰ ਬੈਂਚ ਅੱਗੇ ਲਾ ਦਿੱਤਾ।

ਹਰਿਆਣਾ ਦੀ ਅਰਜ਼ੀ ਸੁਣਵਾਈ ਲਈ ਜਸਟਿਸ ਪੀ.ਸੀ. ਘੋਸ਼ ਤੇ ਜਸਟਿਸ ਯੂ.ਯੂ. ਲਲਿਤ ਉਤੇ ਆਧਾਰਿਤ ਬੈਂਚ ਅੱਗੇ ਲੱਗੀ ਸੀ ਪਰ ਜਦੋਂ ਕੇਸ ਦੀ ਸੁਣਵਾਈ ਸ਼ੁਰੂ ਹੋਣ ਲੱਗੀ ਤਾਂ ਜਸਟਿਸ ਲਲਿਤ ਨੇ ਕਿਹਾ ਕਿ ਉਹ ਖ਼ੁਦ ਨੂੰ ਇਸ ਕੇਸ ਤੋਂ ਲਾਂਭੇ ਕਰਨਾ ਚਾਹੁੰਦੇ ਹਨ। ਉਨ੍ਹਾਂ ਇਸ ਦਾ ਕੋਈ ਕਾਰਨ ਨਹੀਂ ਦੱਸਿਆ। ਹਰਿਆਣਾ ਨੇ ਬਾਅਦ ਵਿੱਚ ਇਹ ਮਾਮਲਾ ਚੀਫ ਜਸਟਿਸ ਟੀ.ਐਸ. ਠਾਕੁਰ ਦੀ ਅਗਵਾਈ ਵਾਲੇ ਬੈਂਚ ਅੱਗੇ ਉਠਾਇਆ। ਇਸ ਮਗਰੋਂ ਇਹ ਮਾਮਲਾ ਸੁਣਵਾਈ ਲਈ ਵੀਰਵਾਰ ਨੂੰ ਲੱਗਿਆ।

ਆਪਣੀ ਅਰਜ਼ੀ ਵਿੱਚ ਹਰਿਆਣਾ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਐਸਵਾਈਐਲ ਨਹਿਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਜ਼ਮੀਨ ਦਾ ਸਾਂਝਾ ਕਸਟੋਡੀਅਨ ਬਣਾਈ ਰੱਖਣ ਦੀ ਮੰਗ ਕੀਤੀ। ਰਾਜ ਨੇ ਸੁਪਰੀਮ ਕੋਰਟ ਦੇ 15 ਜਨਵਰੀ 2002 ਅਤੇ 4 ਜੂਨ 2004 ਦੇ ਫੈਸਲਿਆਂ ਮੁਤਾਬਕ ਨਹਿਰ ਦਾ ਨਿਰਮਾਣ ਕਰਵਾਉਣ ਦੀ ਵੀ ਅਪੀਲ ਕੀਤੀ। ਹਰਿਆਣਾ ਨੇ 17 ਨਵੰਬਰ ਨੂੰ ਇਸ ਕੇਸ ਦੀ ਛੇਤੀ ਸੁਣਵਾਈ ਦੀ ਅਪੀਲ ਕਰਦਿਆਂ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਖਿਝੇ ਪੰਜਾਬ ਵੱਲੋਂ ਪਿਛਲੇ ਕੁੱਝ ਦਿਨਾਂ ਵਿੱਚ ਚੁੱਕੇ ਕਦਮਾਂ ਦੇ ਮੱਦੇਨਜ਼ਰ ਇਹ ਬਹੁਤ ਭੜਕਾਊ ਮੁੱਦਾ ਬਣ ਗਿਆ ਹੈ। ਰਾਸ਼ਟਰਪਤੀ ਦੀ ਰਾਇ ਉਤੇ ਸੁਪਰੀਮ ਕੋਰਟ ਨੇ 10 ਨਵੰਬਰ ਨੂੰ ਆਪਣਾ ਮਸ਼ਵਰਾ ਦਿੰਦਿਆਂ ‘ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ, 2004’ ਨੂੰ ਸੰਵਿਧਾਨ, ਅੰਤਰ-ਰਾਜੀ ਜਲ ਵਿਵਾਦ ਨਿਬੇੜਾ ਐਕਟ 1956 ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਦੱਸਿਆ ਸੀ। ਇਸ ਐਕਟ ਨੂੰ ਸੁਪਰੀਮ ਕੋਰਟ ਦੇ 2002 ਅਤੇ 2004 ਦੇ ਫੈਸਲਿਆਂ ਵਿਰੁੱਧ ਵੀ ਕਿਹਾ ਗਿਆ।

ਇਸ ਵਿਸ਼ੇ ‘ਤੇ ਹੋਰ ਜਾਣਕਾਰੀ ਲਈ ਪੜ੍ਹੋ:

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ: ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ: ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

ਸੰਬੰਧਤ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋਹਰੇ ਧਮਾਕਿਆਂ ਨੇ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਘਟਨਾਵਾਂ ਨੂੰ ਭਾਜਪਾ ਦੀਆਂ ਚੋਣ ਰਣਨੀਤੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: