Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਸ.ਵਾਈ.ਐਲ ਨਹਿਰ ਦਾ ਨਿਰਮਾਣ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ : ਦਲ ਖ਼ਾਲਸਾ

ਐਸ.ਵਾਈ.ਐਲ ਨਹਿਰ ਦਾ ਨਿਰਮਾਣ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ : ਦਲ ਖ਼ਾਲਸਾ

ਅੰਮ੍ਰਿਤਸਰ: ਐਸ.ਵਾਈ.ਐਲ ਦੇ ਮਾਮਲੇ ਵਿਚ ਭਾਰਤੀ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਫੈਂਸਲੇ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਦਲ ਖ਼ਾਲਸਾ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਐਸ.ਵਾਈ.ਐਲ ਨਹਿਰ ਦਾ ਨਿਰਮਾਣ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ।

ਪਾਰਟੀ ਦੇ ਸੀਨੀਅਰ ਆਗੂ ਹਰਚਰਨਜੀਤ ਸਿੰਘ ਧਾਮੀ ਅਤੇ ਕੰਵਰਪਾਲ ਸਿੰਘ ਨੇ ਰਾਇਪੇਰੀਅਨ ਕਾਨੂੰਨ ਦਾ ਘਾਣ ਕਰਕੇ ਪੰਜਾਬ ਦੇ ਪਾਣੀਆਂ ਦੀ ਲੁੱਟ ਕਰਨ ਲਈ ਭਾਰਤ ਦੇ ਪ੍ਰਬੰਧਕੀ ਅਤੇ ਕਾਨੂੰਨੀ ਨਿਜ਼ਾਮ ਨੂੰ ਜ਼ਿੰਮੇਵਾਰ ਠਹਿਰਾਇਆਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਐਸ.ਵਾਈ.ਐਲ ਨਹਿਰ ਦਾ ਨਿਰਮਾਣ ਕਰਨ ਦੀ ਕਦੇ ਵੀ ਪ੍ਰਵਾਨਗੀ ਨਹੀਂ ਦੇਣਗੇ ਅਤੇ ਸਤਲੁਜ, ਰਾਵੀ ਅਤੇ ਬਿਆਸ ਦੇ ਪਾਣੀਆਂ ਦਾ ਮਾਲਕ ਪੰਜਾਬ ਹੈ ਅਤੇ ਕੋਈ ਵੀ ਅਦਾਲਤ ਜਾਂ ਕਾਨੂੰਨ ਸੂਬੇ ਨੂੰ ਇਸ ਹੱਕ ਤੋਂ ਵਾਂਝਾ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ, “ਸਾਡੇ ਜੁਝਾਰੂ ਭਰਾਵਾਂ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਜੇਲ੍ਹਾਂ ਭੁਗਤੀਆਂ ਅਤੇ ਅਸੀਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਵਿਅਰਥ ਨਹੀਂ ਜਾਣ ਦਿਆਂਗੇ”।

ਉਨ੍ਹਾਂ ਕਿਹਾ ਕਿ ਪੰਜਾਬ ਉਹ ਸੂਬਾ ਹੈ ਜਿਸ ਦਾ 55 ਫੀਸਦੀ ਤੋਂ ਵੱਧ ਪਾਣੀ ਪਹਿਲਾਂ ਹੀ ਧੱਕੇ ਤੇ ਫਰੇਬ ਨਾਲ ਗੈਰ-ਰਾਇਪੇਰੀਅਨ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਰੋਤਾਂ ਦੀ ਹੋਰ ਲੁੱਟ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਸੂਬੇ ਦੇ ਪਾਣੀਆਂ ਦੇ ਮਾਮਲੇ ਵਿਚ ਰਵਾਇਤੀ ਅਕਾਲੀਆਂ ਅਤੇ ਕਾਂਗਰਸੀਆਂ ਦੀ 80ਵਿਆਂ ਅਤੇ 90ਵਿਆਂ ਦੌਰਾਨ ਕੀਤੀ ਕਾਰਗੁਜ਼ਾਰੀ ਨੂੰ ਅਫਸੋਸਨਾਕ ਅਤੇ ਪੰਜਾਬ ਲਈ ਨੁਕਸਾਨਦਾਇਕ ਦੱਸਿਆ।

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਬੜਾ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ (59.5) ਰਾਜਸਥਾਨ (86), ਅਤੇ ਦਿੱਲੀ (2) ਨੂੰ ਗੈਰ-ਕਾਨੂੰਨੀ ਸਮਝੌਤਿਆਂ ਰਾਹੀ ਵੱਡੀ ਮਾਤਰਾ ਵਿੱਚ ਦਿੱਤੇ ਪਾਣੀ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਵੀਡੀਓ ਦੇਖੋ :

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰ ਹਮੀਰ ਸਿੰਘ ਦਾ ਮਾਨਸਾ (ਅਗਰਸੈਨ ਭਵਨ) ਵਿਖੇ 19 ਸਤੰਬਰ 2026 ਨੂੰ ਦਿੱਤਾ ਗਿਆ ਇਹ ਭਾਸ਼ਣ ਵਿਸ਼ਵ ਆਰਥਿਕ ਅਸਮਾਨਤਾ ਅਤੇ ਗਲਤ ਨੀਤੀਆਂ 'ਤੇ ਚਾਨਣਾ ਪਾਉਂਦਾ ਹੈ।
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: