Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਤਲ ਕੇਸਾਂ ਵਿੱਚ ਸੌਦਾ ਸਾਧ ਨੇ ਭੁਗਤੀ ਪੇਸ਼ੀ

ਕਤਲ ਕੇਸਾਂ ਵਿੱਚ ਸੌਦਾ ਸਾਧ ਨੇ ਭੁਗਤੀ ਪੇਸ਼ੀ

ਸਿਰਸਾ (12 ਦਸੰਬਰ, 2015): ਸੌਦਾ ਸਾਧ ਸਰਸਾ ਗੁਰਮੀਤ ਰਾਮ ਰਹੀਮ ਨੇ ਅੱਜ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਤੇ ਸਰਸਾ ਦੇ ਸੱਚ ਅਖਬਾਰ ਦੇ ਸੰਪਾਦਕ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਪੰਚਕੂਲਾ ਵਿਖੇ ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਭੁਗਤੀ ।

ਪੇਸ਼ੀ ਸੀ.ਬੀ.ਆਈ. ਦੀ ਪੰਚਕੂਲਾ ਵਿਖੇ ਵਿਸ਼ੇਸ਼ ਅਦਾਲਤ ਵਿੱਚ ਵੀਡਿਓ ਕਾਨਫਰੰਸਿੰਗ ਦੇ ਜਰੀਏ ਭੁਗਤੀ ਗਈ । । ਪੇਸ਼ੀ ਦੌਰਾਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ । ਡੇਰਾ ਸ਼ਰਧਾਲੂ ਪੇਸ਼ੀ ਦੌਰਾਨ ਵੱਡੀ ਗਿਣਤੀ ‘ਚ ਅਦਾਲਤ ਦੇ ਬਾਹਰ ਤੇ ਅਦਾਲਤ ਨੂੰ ਜਾਣ ਵਾਲੀ ਸੜਕ ‘ਤੇ ਮੌਜੂਦ ਸਨ ।

ਸੌਦਾ ਸਾਧ ਗੁਰਮੀਤ ਰਾਮ ਰਹੀਮ (ਫਾਈਲ ਫੋਟੋ)
ਸੌਦਾ ਸਾਧ ਗੁਰਮੀਤ ਰਾਮ ਰਹੀਮ (ਫਾਈਲ ਫੋਟੋ)

ਸਿਰਸਾ ਡੇਰਾ ਮੁਖੀ ਅੱਜ ਪੱਤਰਕਾਰ ਰਾਮ ਚੰਦਰ ਅਤੇ ਰਣਜੀਤ ਸਿੰਘ ਕਤਲ ਦੇ ਮਾਮਲੇ ‘ਚ ਪੇਸ਼ੀ ਭੁਗਤੀ ।ਪੇਸ਼ੀ ਦੌਰਾਨ ਜਿਥੇ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ, ਉਥੇ ਹੀ ਡੇਰਾ ਸ਼ਰਧਾਲੂ ਵੀ ਵੱਡੀ ਗਿਣਤੀ ਵਿੱਚ ਅਦਾਲਤ ਦੇ ਬਾਹਰ ਤੇ ਅਦਾਲਤ ਨੂੰ ਜਾਣ ਵਾਲੀ ਸੜਕ ‘ਤੇ ਮੌਜੂਦ ਰਹੇ । ਕੇਸਾਂ ਦੀ ਅਗਲੀ ਪੇਸ਼ੀ ਲਈ 23 ਦਸੰਬਰ ਦੀ ਤਾਰੀਕ ਤੈਅ ਕੀਤੀ ਹੈ ।

ਜ਼ਿਕਰਯੋਗ ਹੈ ਕਿ ਸੌਦਾ ਸਾਧ ਸਿਰਸਾ ‘ਤੇ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵੀ ਸੀਬੀਆਈ ਅਦਾਲਤ ਵਿੱਚ ਚੱਲ ਰਹੇ ਹਨ ਅਤੇ ਦੇਰੇ ਦੇ ਸਾਧੂਆਂ ਨੂਮ ਜਬਰੀ ਨਿਪੰਸਕ ਬਣਾਉਣ ਦੇ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਹਦਾਇਤ ‘ਤੇ ਭਾਰਤ ਦੀ ਕੇਂਦਰੀ ਜਾਂਚ ਏਜ਼ੰਸੀ ਸੀਬੀਆਈ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: