Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਨੇਡਾ ਸਰਕਾਰ ਦੇ ਖੁਲਾਸੇ ਨੇ ਇੰਡੀਆ ਵੱਲੋਂ ਕੀਤੇ ਜਾਂਦੇ ਗੈਰ-ਨਿਆਇਕ ਕਤਲਾਂ ਦੀ ਗਵਾਹੀ ਭਰੀ ਹੈ: ਪੰਥ ਸੇਵਕ ਸ਼ਖ਼ਸੀਅਤਾਂ

ਕਨੇਡਾ ਸਰਕਾਰ ਦੇ ਖੁਲਾਸੇ ਨੇ ਇੰਡੀਆ ਵੱਲੋਂ ਕੀਤੇ ਜਾਂਦੇ ਗੈਰ-ਨਿਆਇਕ ਕਤਲਾਂ ਦੀ ਗਵਾਹੀ ਭਰੀ ਹੈ: ਪੰਥ ਸੇਵਕ ਸ਼ਖ਼ਸੀਅਤਾਂ

ਚੰਡੀਗੜ੍ਹ –  ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਰਹਿੰਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦਾ ਹੱਥ ਹੋਣ ਦੇ ਕੀਤੇ ਪ੍ਰਗਟਾਵੇ ਨੇ ਇੰਡੀਆ ਸਟੇਟ ਵੱਲੋਂ ਕੀਤੇ ਜਾਂਦੇ ਗੈਰ-ਨਿਆਇਕ ਕਤਲਾਂ ਦਾ ਤੱਥ ਮੁੜ ਜਗ ਜਾਹਰ ਕਰ ਦਿਤਾ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਭਾਰਤ ਦਾ ਪ੍ਰਧਾਨ ਮੰਤਰੀ ਮੋਦੀ (ਫਾਈਲ ਫੋਟੋ)

ਪੰਥਕ ਸੇਵਕਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ

ਉਹਨਾ ਕਿਹਾ ਕਿ ਅਸੀਂ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।

ਪੰਥਕ ਆਗੂਆਂ ਅਨੁਸਾਰ ਇਹ ਇੰਕਸ਼ਾਫ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਮੁਲਕ ਦੀ ਪਾਰਲੀਮੈਂਟ ਵਿਚ ਕਰਨ ਨਾਲ ਹੋਰ ਵੀ ਵਡਮੁੱਲਾ ਬਣ ਗਿਆ ਹੈ ਅਤੇ ਇਸ ਨਾਲ ਪੂਰੀ ਦੁਨੀਆ ਦੇ ਦੇਸਾਂ ਦੀਆਂ ਸਰਕਾਰਾਂ ਤੇ ਜਨਤਾ, ਹਿੰਦੁਸਤਾਨ ਦੀਆਂ ਸਿੱਖ ਵਿਰੋਧੀ ਨੀਤੀਆਂ ਤੇ ਗੈਰਕਨੂੰਨੀ ਕਾਰਵਾਈਆਂ ਤੋਂ ਜਾਣੂ ਹੋ ਗਈ ਹੈ।

ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਕਨੇਡਾ ਸਰਕਾਰ ਨੂੰ ਭਾਈ ਹਰਦੀਪ ਸਿੰਘ ਨਿੱਝਰ ਵਾਂਗ ਹੀ ਕਨੇਡਾ ਵਿਚਲੇ ਸਿੱਖ ਆਗੂ ਸ. ਰਿਪੂਦਮਨ ਸਿੰਘ ਮਲਿਕ ਦੇ ਕਨੇਡਾ ਵਿਚ ਹੋਏ ਕਤਲ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੀ ਵੀ ਜਾਂਚ ਕਰਨੀ ਚਾਹੀਦੀ ਹੈ।

ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਦਾ ਹਾਮੀ ਸੀ ਤੇ ਇਸ ਬਾਰੇ ਸਿਖਾਂ ਵਿਚ ਜਾਗਰੂਕਤਾ ਤੇ ਲਾਮਬੰਦੀ ਕਰ ਰਿਹਾ ਸੀ। ਭਾਈ ਨਿੱਝਰ ਦਾ ਕਤਲ ਕਰਕੇ ਭਾਰਤ ਸਰਕਾਰ ਨੇ ਸਿੱਖਾਂ ਦੇ ਸਵੈ-ਨਿਰਣੈ ਦੇ ਅਧਿਕਾਰ ਦੇ ਪ੍ਰਗਟਾਵੇ ਦੀ ਅਜ਼ਾਦੀ ਨੂੰ ਦਬਾਉਣ ਦਾ ਯਤਨ ਕੀਤਾ ਹੈ।

ਭਾਈ ਹਰਦੀਪ ਸਿੰਘ ਨਿੱਝਰ

ਸਾਂਝੇ ਬਿਆਨ ਵਿਚ ਅੱਗੇ ਕਿਹਾ ਹੈ ਕਿ ਖਾਲਸਾ ਪੰਥ ਨੂੰ ਪਾਤਿਸ਼ਾਹੀ ਦਾਅਵਾ ਸਤਿਗੁਰਾਂ ਨੇ ਬਖਸ਼ਿਆ ਹੈ ਅਤੇ ਅਜ਼ਾਦੀ ਤੇ ਸਵੈ-ਨਿਰਣੇ ਦਾ ਹੱਕ ਸਿਖਾਂ ਦਾ ਜਨਮ ਸਿੱਧ ਕੁਦਰਤੀ ਅਧਿਕਾਰ ਹੈ। ਯੂ.ਐਨ. ਦੇ ਐਲਾਨਨਾਮੇ ਅਤੇ ਅੰਤਰਰਾਸ਼ਟਰੀ ਕਨੂੰਨ ਅਨੁਸਾਰ ਸਵੈ-ਨਿਰਣੇ, ਅਜ਼ਾਦੀ ਤੇ ਖਾਲਸਾਈ ਪ੍ਰਭੂਸਤਾ ਦੀ ਪ੍ਰਾਪਤੀ ਲਈ ਸੰਸਾਰ ਪੱਧਰ ’ਤੇ ਲਾਮਬੰਦੀ ਤੇ ਯੋਗ ਕਨੂੰਨੀ ਕਾਰਵਾਈ ਕਰਨ ਦੇ ਸਿੱਖ ਅਧਿਕਾਰੀ ਹਨ। ਭਾਰਤ ਦੀ ਕੋਈ ਵੀ ਸਰਕਾਰ ਸਿੱਖਾਂ ਨੂੰ ਉਹਨਾਂ ਦੇ ਇਸ ਬੁਨਿਆਦੀ ਅਧਿਕਾਰ ਤੋਂ ਵਾਝਿਆਂ ਨਹੀਂ ਕਰ ਸਕਦੀ।

ਉਹਨਾ ਕਿਹਾ ਕਿ ਭਾਈ ਨਿੱਝਰ ਦਾ ਕਤਲ ਭਾਰਤ ਵੱਲੋਂ ਸਰਕਾਰੀ ਪੱਧਰ ‘ਤੇ ਕੀਤੀ ਗਈ ਅੰਤਰਰਾਸ਼ਟਰੀ ਦਹਿਸ਼ਤਗਰਦੀ ਦੀ ਕਾਰਵਾਈ ਹੈ। ਸਿਖਾਂ ਨੂੰ ਨਿਸ਼ਾਨਾ ਬਣਾ ਕੇ ਹਿੰਦ ਸਰਕਾਰ ਵਲੋਂ ਵਿਦੇਸਾਂ ਵਿੱਚ ਕੀਤੀਆਂ ਗਈਆਂ ਅਜਿਹੀਆਂ ਸਾਰੀਆਂ ਅੱਤਵਾਦੀ ਕਾਰਵਾਈਆਂ ਕੌਮਾਂਤਰੀ ਨੇਮਾਂ ਦਾ ਵੀ ਮਿਥ ਕੇ ਕੀਤਾ ਗਿਆ ਘੋਰ ਉਲੰਘਣ ਹੈ। ਕੌਮਾਂਤਰੀ ਭਾਈਚਾਰੇ ਦਾ ਇਖ਼ਲਾਕੀ ਫਰਜ ਹੈ ਕਿ ਉਹ ਦੋਸ਼ੀਆਂ ਨੂੰ ਲਭ ਕੇ ਉਹਨਾਂ ਵਿਰੁੱਧ ਆਪੋ-ਆਪਣੇ ਦੇਸ ਦੇ ਕਨੂੰਨ ਅਨੁਸਾਰ ਬਣਦੀ ਕਾਰਵਾਈ ਕਰੇ।

ਕੈਨੇਡਾ ਸਰਕਾਰ ਵੱਲੋਂ ਭਾਈ ਨਿੱਝਰ ਦੇ ਕਤਲ ਬਾਰੇ ਸਾਹਮਣੇ ਲਿਆਂਦੇ ਤੱਥਾਂ ਤੇ ਸਬੂਤਾਂ ਨੂੰ ਅਧਾਰ ਬਣਾ ਕੇ ਉਹ ਸਾਰੇ ਦੇਸ, ਜਿਹਨਾਂ ਵਿੱਚ ਸਿੱਖਾਂ ਦੇ ਕਤਲ ਹੋਏ ਹਨ, ਜਾਂਚ ਨੂੰ ਅੱਗੇ ਵਧਾਉਣ ਤੇ ਇੰਡੀਅਨ ਸਟੇਟ ਨੂੰ ਜਵਾਬਦੇਹ ਬਣਾਉਣ, ਤਾਂ ਜੋ ਇਸ ਮਸਲੇ ਵਿੱਚ ਆਲਮੀ ਨਿਜ਼ਾਮ ਅੰਦਰ ਕੌਮਾਂਤਰੀ ਨੇਮਾਂ ਦੀ ਉਲੰਘਣਾ ਕਰਨ ਵਾਲੇ ਦੀ ਜਵਾਬਦੇਹੀ ਤੇ ਨਿਆਂ ਦੀ ਬਰਕਰਾਰੀ ਸਿੱਧ ਹੋ ਸਕੇ।

ਪੰਥ ਸੇਵਕਾਂ ਨੇ ਆਪਣੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਪੁਲਿਸ ਵੱਲੋਂ ਬ੍ਰਿਸਬੇਨ ਦੇ ਹਿੰਦੂ ਭਾਈਚਾਰੇ ਨਾਲ ਸੰਬੰਧਤ ਮੰਦਰਾਂ ਦੇ ਬਾਹਰ ਲਿਖੇ ਨਾਹਰਿਆਂ ਪਿੱਛੇ ਹਿੰਦੂ ਭਾਈਚਾਰੇ ਦਾ ਹੀ ਹੱਥ ਹੋਣ ਦਾ ਕੀਤਾ ਗਿਆ ਖੁਲਾਸਾ ਵੀ ਸਿੱਖਾਂ ਦੇ ਇਸ ਦਾਅਵੇ ਦੀ ਤਸਦੀਕ ਕਰਦਾ ਹੈ ਕਿ ਹਿੰਦ ਸਰਕਾਰ ਵੱਲੋਂ ਸਿੱਖਾਂ ਨੂੰ ਕੌਮਾਂਤਰੀ ਪੱਧਰ ‘ਤੇ ਬਦਨਾਮ ਕਰਨ ਲਈ ਘਟੀਆ ਸਾਜਿਸ਼ਾਂ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ। ਹਿੰਦੂਤਵ ਸੋਚ ਦੀ ਧਾਰਨੀ ਮੋਦੀ ਸਰਕਾਰ ਸਿੱਖਾਂ ਨੂੰ ਅੰਤਰਾਸ਼ਟਰੀ ਪੱਧਰ ‘ਤੇ ਬਦਨਾਮ ਕਰਕੇ ਉਥੋਂ ਦੇ ਸਥਾਨਕ ਭਾਈਚਾਰਿਆਂ ਵਿੱਚ ਨਿਖੇੜਨਾ ਚਾਹੁੰਦੀ ਹੈ, ਤਾਂ ਜੋ ਸਿੱਖਾਂ ਨੂੰ ਅਲਗ-ਥਲਗ ਕਰਕੇ ਨਿਸ਼ਾਨੇ ‘ਤੇ ਲਿਆ ਜਾ ਸਕੇ। ਇੰਡੀਅਨ ਸਟੇਟ ਦੀ ਇਸ ਸਿੱਖ ਵਿਰੋਧੀ ਵਿਉਂਤਬੰਦੀ ਤੇ ਕਾਰਵਾਈਆਂ ਦਾ ਟਾਕਰਾ ਕਰਨ ਅਤੇ ਸਦੀਵੀ ਠਲ੍ਹ ਪਾਉਣ ਲਈ ਸੁਮਚੇ ਸਿਖ ਜਗਤ ਨੂੰ ਸੰਸਥਾਈ ਪੱਧਰ ‘ਤੇ ਇਕਸੁਰ ਹੋ ਕੇ ਗੁਰਮਤਿ ਆਧੇ, ਖਾਲਸਾਈ ਸਿਧਾਂਤਾਂ ਅਤੇ ਪੰਥਕ ਰਵਾਇਤਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਹੈ, ਤਾਂ ਜੋ ਦੁਨੀਆ ਨੂੰ ਸਿੱਖਾਂ ਦੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦੇ ਸਿਧਾਂਤ ਤੇ ਖਾਲਸਾ ਰਾਜ ਦੇ ਸੰਕਲਪ ਅਤੇ ਭਾਰਤ ਸਟੇਟ ਦੇ ਦਿਖਾਵੇ ਦੇ ਸੈਕੂਲਰਇਜਮ ਤੇ ਹਿੰਦੂਤਵੀ ਫਿਰਕੂ ਸੋਚ ਦੇ ਫਰਕ ਦਾ ਗਿਆਨ ਹੋ ਸਕੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਧਰਮੇਂਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: