Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਾਤਲ ਠਾਣੇਦਾਰ ਨੂੰ ਸਖਤ ਸਜ਼ਾ ਮਿਲੇ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਾਤਲ ਠਾਣੇਦਾਰ ਨੂੰ ਸਖਤ ਸਜ਼ਾ ਮਿਲੇ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਲੰਡਨ: ਪੰਜਾਬ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਤਲ ਦੀ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਬਰਤਾਨੀਆ ਰਹਿੰਦੇ ਸਿੱਖਾਂ ਦੇ ਇਸ ਦਲ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਉਹ ਨੌਜਵਾਨ ਅਰਵਿੰਦਰ ਸਿੰਘ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕਰਦੇ ਹਨ ਕਿ ਅਕਾਲ ਪੁਰਖ ਕਬੱਡੀ ਦੇ ਕੌਮਾਂਤਰੀ ਖਿਡਾਰੀ ਅਰਵਿੰਦਰਜੀਤ ਸਿੰਘ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।

ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ

ਸਿੱਖ ਆਗੂਆਂ ਨੇ ਕਿਹਾ ਕਿ ਨੌਜਵਾਨ ਅਰਵਿੰਦਰਜੀਤ ਸਿੰਘ ਨੂੰ ਕਤਲ ਕਰਨ ਅਤੇ ਉਸਦੇ ਸਾਥੀ ਨੂੰ ਜਖਮੀ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ ਪਰਮਜੀਤ ਸਿੰਘ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਨੂੰ ਅਧਾਰ ਬਣਾ ਕੇ ਪੁਲਿਸ ਦੇ ਪੱਖ ਹੱਕ ਅਤੇ ਨਿਹੰਗ ਸਿੰਘਾਂ ਖਿਲਾਫ ਬੜਾ ਕੁੱਝ ਬੋਲਿਆ ਸੀ ਅੱਜ ਉਹਨਾਂ ਦੀ ਬੰਦ ਜੁਬਾਨ ਵੀ ਕਈ ਤਰਾਂ ਦੇ ਸਵਾਲੀਆ ਚਿੰਨ੍ਹ ਲਗਾ ਰਹੀ ਹੈ।

ਤਸਵੀਰ ਵਿੱਚ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਨਿਰਮਲ ਸਿੰਘ

ਨਿਹੰਗ ਸਿੰਘਾਂ ਨਾਲ ਹੋਈ ਲੜਾਈ ਵਿੱਚ ਹੱਥ ਵਢਾਉਣ ਵਾਲੇ ਥਾਣੇਦਾਰ ਦੇ ਹੱਕ ਵਿੱਚ ਖੜਦਿਆਂ ਜਿਹਨਾਂ ਫਿਲਮੀ ਐਕਟਰਾਂ, ਗਾਇਕਾਂ, ਨਾਚਾਰਾਂ, ਸਿਆਸੀ ਬਟੇਰਿਆਂ ਨੇ ਖੁਦ ਨੂੰ ਹਰਜੀਤ ਸਿੰਘ ਆਖਿਆ ਸੀ, ਅੱਜ ਉਹ ਕਿਸੇ ਨਿਰਦੋਸ਼ ਨੌਜਵਾਨ ਦੇ ਕਤਲ ਨੂੰ ਵੇਖ ਕੇ ਮੋਨ ਵਰਤ ਧਾਰਨ ਕਰ ਗਏ ਹਨ?
ਉਨ੍ਹਾਂ ਕਿਹਾ ਕਿ ਵਕੀਲ ਤੋਂ ਸਿਆਸਤਦਾਨ ਬਣੇ ਐਚ.ਐਸ. ਫੂਲਕਾ ਵਰਗੇ ਜਿਹੜੇ ਇੱਕ ਪੁਲਸੀਏ ਦਾ ਕੇਵਲ ਹੱਥ ਵੱਢੇ ਜਾਣ ਤੇ ਨਿਹੰਗ ਸਿੰਘਾਂ ਵਾਸਤੇ ਫਾਸਟ ਟਰੈਕ ਅਦਾਲਤ ਰਾਹੀਂ ਉਮਰ ਕੈਦ ਦੀ ਮੰਗ ਕਰਦੇ ਸੀ ਕੀ ਉਹ ਦੱਸਣਗੇ ਕਿ ਇਸ ਸਹਾਇਕ ਸਬ ਇੰਸਪੈਕਟਰ ਤੇ ਨਿਰਦੋਸ਼ ਨੌਜਵਾਨ ਦੇ ਕਾਤਲ ਪਰਮਜੀਤ ਸਿੰਘ ਨੂੰ ਕਿਹੜੀ ਅਦਾਲਤ ਰਾਹੀਂ ਕੀ ਸਜਾ ਮਿਲਣੀ ਚਾਹੀਦੀ ਹੈ?

ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਇਸ ਵਕਤ ਭਾਰਤ ਫਿਰਕਾਪ੍ਰਸਤ ਮੀਡੀਏ ਦੀ ਸਖਤ ਅਲੋਚਨਾ ਕੀਤੀ ਗਈ ਹੈ। ਇੱਕ ਵਿਆਕਤੀ ਦਾ ਹੱਥ ਵੱਢੇ ਜਾਣ ਤੇ ਸਾਰਾ ਦਿਨ ‘ਬਰੇਕਿੰਗ ਨਿਊਜ਼’ ਅਤੇ ਕਈ ਦਿਨ ਉਸ ਤੇ ਚਰਚਾਵਾਂ ਕਰਨ ਵਾਲਾ ਮੀਡੀਆ ਹੁਣ ਇੱਕ ਨਿਰਦੋਸ਼ ਨੌਜਵਾਨ ਦੇ ਕਤਲ ਤੇ ਬਿਲਕੁਲ ਚੱਪ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਇੰਡੀਆ ਵਿਚ ਪੱਤਰਕਾਰਾਂ ਅਤੇ ਸੰਪਾਦਕਾਂ ਦੀ ਨਾਮ ਸੰਸਥਾ ‘ਐਡੀਟਰਜ਼ ਗਿਲਡ ਆਫ ਇੰਡੀਆ’ ਨੇ ਪੰਜਾਬ ਵਿਚ ਪੱਤਰਕਾਰਤਾ ਦੀ ਆਜ਼ਾਦੀ ਨੂੰ ਸੀਮਤ ਕਰਨ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: