Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਵਾਸਤੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਸ਼ੁਰੂ ਨਾ ਹੋ ਸਕੀ

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਵਾਸਤੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਸ਼ੁਰੂ ਨਾ ਹੋ ਸਕੀ

ਚੰਡੀਗੜ੍ਹ: ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਲਹਿੰਦੇ ਪੰਜਾਬ ਦੇ ਨਾਰੋਵਾਲ ਜਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੇ ਅਭਿਲਾਸ਼ੀਆਂ ਵਲੋਂ ਆਪਣੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਐਤਵਾਰ 20 ਅਕਤੂਬਰ ਨੂੰ ਸ਼ੁਰੂ ਹੋ ਜਾਣੀ ਸੀ ਪਰ ਭਾਰਤ-ਪਾਕਿਸਤਾਨ ਦਰਮਿਆਨ ਕੁਝ ਗੱਲਾਂ ‘ਤੇ ਸਹਿਮਤੀ ਨਾ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ।

ਖਬਰਾਂ ਹਨ ਕਿ ਭਾਰਤ ਸਰਕਾਰ ਦਰਸ਼ਨਾਂ ਲਈ ਜਾਣ ਵਾਲੇ ਸਿੱਖਾਂ ਦੇ ਹਰੇਕ ਜਥੇ ਨੂੰ ਆਪਣੇ ਅਫਸਰਾਂ ਦੀ ਨਿਗਰਾਨੀ ਹੇਠ ਭੇਜਣਾ ਚਾਹੁੰਦੀ ਹੈ ਜਿਸ ਉੱਤੇ ਪਾਕਿਸਤਾਨ ਵਲੋਂ ਇਤਰਾਜ ਕੀਤਾ ਜਾ ਰਿਹਾ ਹੈ। ਦੂਜਾ ਮਸਲਾ ਪਾਕਿਸਤਾਨ ਵਲੋਂ ਲਾਂਘੇ ਰਾਹੀਂ ਜਾਣ ਵਾਲੇ ਹਰੇਕ ਯਾਤਰੀ ਤੋਂ 20 ਡਾਲਰ ਸੇਵਾ-ਭੇਟਾ ਲੈਣ ਦਾ ਹੈ, ਜਿਸ ਉੱਤੇ ਭਾਰਤ ਸਰਕਾਰ ਵਲੋਂ ਇਤਰਾਜ ਕੀਤਾ ਜਾ ਰਿਹਾ ਹੈ। ਭਾਵੇਂ ਕਿ ਸਿੱਖ ਜਗਤ ਦੇ ਕਈ ਹਿਸਿਆਂ ਨੇ 20 ਡਾਲਰ ਦੇ ਮਾਮਲੇ ਨੂੰ ਨਿਗੂਣਾ ਦੱਸਦਿਆਂ ਇਸ ਨੂੰ ਲਾਂਘੇ ਦੇ ਰਾਹ ਦਾ ਅੜਿਕਾ ਨਾ ਬਣਨ ਦੇਣ ਦੀ ਗੱਲ ਚੁਕੀ ਹੈ ਪਰ ਭਾਰਤ ਸਰਕਾਰ ਇਸ ਮਸਲੇ ਨੂੰ ਵਾਰ-ਵਾਰ ਚੁੱਕ ਰਹੀ ਹੈ।

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,ਸ੍ਰੀ ਕਰਤਾਰਪੁਰ ਸਾਹਿਬ, ਨਾਰੋਵਾਲ

ਇਸੇ ਦੌਰਾਨ ਕਸ਼ਮੀਰ ਵਿਚ ਭਾਰਤ ਤੇ ਪਾਕਿਸਤਾਨ ਦਰਮਿਆਨ ਤਣਾਅ ਵੱਧ ਗਿਆ ਹੈ ਅਤੇ ਖਬਰਾਂ ਹਨ ਕਿ ਦੋਵਾਂ ਮੁਲਕਾਂ ਦੀਆਂ ਫੌਜਾਂ ਵਲੋਂ ਇਕ ਦੂਜੇ ਉੱਤੇ ਗੋਲੀਬਾਰੀ ਕੀਤੀ ਗਈ ਹੈ। ਭਾਰਤ ਸਰਕਾਰ ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੇ ਦਾਅਵਾ ਕੀਤੇ ਹੈ ਕਿ ਉਨ੍ਹਾਂ ਪਾਕਿਸਤਾਨ ਦੇ ਕਬਜੇ ਹੇਠਲੇ ਇਲਾਕੇ ਵਿਚ ਗੋਲੀਬਾਰੀ ਕਰਕੇ 4 ਤੋਂ 6 ਪਾਕਿਸਤਾਨੀ ਫੌਜੀ ਮਾਰ ਦਿੱਤੇ ਹਨ।

ਭਾਵੇਂ ਕੇ ਦੋਹਾਂ ਮੁਲਕਾਂ ਦੇ ਹਾਲਾਤ ਬੇਹਦ ਤਣਾਅ ਵਾਲੇ ਹਨ ਅਤੇ ਟਕਰਾਅ ਦੇ ਆਸਾਰ ਵੀ ਵੱਧ ਰਹੇ ਹਨ ਪਰ ਪਾਕਿਸਤਾਨ ਵਲੋਂ ਮੁੜ ਇਹ ਅਹਿਦ ਦਹੁਰਾਇਆ ਗਿਆ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮਿਥੇ ਸਮੇਂ ਉੱਤੇ ਹੀ ਖੁੱਲੇਗਾ। ਦੂਜੇ ਬੰਨੇ ਭਾਰਤ ਸਰਕਾਰ ਨੇ ਵੀ ਲਾਂਘੇ ਦੀ ਸ਼ੁਰੂਆਤ ਕਰਨ ਲਈ 8 ਨਵੰਬਰ ਨੂੰ ਉਦਘਾਟਨ ਕਰਨ ਦਾ ਐਲਾਨ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਹਿੰਦੇ ਪੰਜਾਬ ਵਿਚ ਸਥਿਤ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦਾ ਸਮੁੱਚਾ ਭਵਨ ਸਮੂਹ ਅੱਜ ਰਾਵੀ ਦਰਿਆ ਵਿੱਚ ਆਏ ਹੜ ਦੀ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ
ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ
ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: