Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਰੜੀ ਨਿਖੇਧੀ ਦੇ ਚੱਲਦਿਆਂ ਦਿਨਕਰ ਗੁਪਤਾ ਨੇ ਆਪਣੇ ਬਿਆਨ ਬਾਰੇ ਅਫਸੋਸ ਜਾਹਰ ਕੀਤਾ

ਕਰੜੀ ਨਿਖੇਧੀ ਦੇ ਚੱਲਦਿਆਂ ਦਿਨਕਰ ਗੁਪਤਾ ਨੇ ਆਪਣੇ ਬਿਆਨ ਬਾਰੇ ਅਫਸੋਸ ਜਾਹਰ ਕੀਤਾ

ਚੰਡੀਗੜ੍ਹ: ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਗਏ ਇਤਰਾਜਯੋਗ ਬਿਆਨ ਤੋਂ ਬਾਅਦ ਹੋ ਰਹੀ ਕਰੜੀ ਨਿਖੇਧੀ ਦੇ ਚੱਲਦਿਆਂ ਐਤਵਾਰ (23 ਫਰਵਰੀ) ਨੂੰ ਪੁਲਿਸ ਮੁਖੀ ਨੇ ਆਪਣੀ ਕਹੀ ਗੱਲ ਉੱਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।

ਦੱਸ ਦੇਈਏ ਕਿ ਲੰਘੇ ਸ਼ੁੱਕਰਵਾਰ (21 ਫਰਵਰੀ) ਨੂੰ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਇੰਡੀਅਨ ਐਕਸਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਰਤਾਰਪੁਰ ਸਾਹਿਬ ਬਾਰੇ ਇਹ ਕਿਹਾ ਸੀ ਕਿ ਜੇਕਰ ਕਿਸੇ ਆਮ ਵਿਅਕਤੀ ਨੂੰ ਸਵੇਰੇ ਕਰਤਾਰਪੁਰ ਸਾਹਿਬ ਭੇਜਿਆ ਜਾਵੇ ਤਾਂ ਸ਼ਾਮ ਤੱਕ ਉਹ ਸਿਖਲਾਈ ਹਾਸਲ ਕਰ ਚੁੱਕੇ ਅੱਤਵਾਦੀ ਵਜੋਂ ਵਾਪਸ ਆ ਸਕਦਾ ਹੈ।

ਜਦੋਂ ਪੁਲਿਸ ਮੁਖੀ ਦੇ ਇਸ ਬਿਆਨ ਦੀ ਨਿਖੇਧੀ ਸ਼ੁਰੂ ਹੋਈ ਤਾਂ ਸਨਿੱਚਰਵਾਰ ਨੂੰ ਦਿਨਕਰ ਗੁਪਤਾ ਵੱਲੋਂ ਇੱਕ ਲੰਮਾ ਲਿਖਤੀ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਸ ਨੇ ਕਿਹਾ ਕਿ ਜਾਂ ਤਾਂ ਉਸ ਦੇ ਬਿਆਨ ਨੂੰ ਗਲਤ ਸਮਝਿਆ ਗਿਆ ਹੈ ਤੇ ਜਾਂ ਫਿਰ ਇਸ ਦੇ ਜਾਣ ਬੁੱਝ ਕੇ ਗਲਤ ਮਤਲਬ ਕੱਢੇ ਜਾ ਰਹੇ ਹਨ।

ਦਿਨਕਰ ਗੁਪਤਾ (ਪੁਰਾਣੀ ਤਸਵੀਰ)

ਪਰ ਜਦੋਂ ਪੁਲਿਸ ਮੁਖੀ ਦੇ ਬਿਆਨ ਦੀ ਚੁਫੇਰਿਓਂ ਕਰੜੀ ਨਿਖੇਧੀ ਹੋਣੀ ਜਾਰੀ ਰਹੀ ਤਾਂ ਐਤਵਾਰ ਸ਼ਾਮ ਨੂੰ ਦਿਨਕਰ ਗੁਪਤਾ ਨੇ ਇਕ ਟਵੀਟ ਕਰਕੇ ਕਿਹਾ ਕਿ: “ਜੇਕਰ ਮੇਰੀ ਟਿੱਪਣੀ ਨਾਲ ਨਾ ਚਾਹੁੰਦਿਆਂ ਹੋਇਆਂ ਵੀ ਮੇਰੇ ਸੂਬੇ ਦੇ ਲੋਕਾਂ ਨੂੰ ਠੇਸ ਲੱਗੀ ਹੋਵੇ ਤਾਂ ਮੈਂ ਤਹਿ ਦਿਲੋਂ ਅਫਸੋਸ ਜਾਹਰ ਕਰਦਾ ਹਾਂ ਕਿਉਂਕਿ ਮੇਰੀ ਬਿਲਕੁਲ ਵੀ ਅਜਿਹੀ ਕੋਈ ਇੱਛਾ ਨਹੀਂ ਸੀ। ਮੈਂ ਸਿਰਫ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਲੋੜੀਂਦਾ ਸੁਰੱਖਿਅਤ ਅਤੇ ਅਮਨ ਅਮਾਨ ਵਾਲਾ ਮਾਹੌਲ ਚਾਹੁੰਦਾ ਹਾਂ”।

ਪੁਲੀਸ ਮੁਖੀ ਦੇ ਇਸ ਬਿਆਨ ਦੀ ਜੇਕਰ ਸ਼ਨਿਚਰਵਾਰ ਵਾਲੇ ਬਿਆਨ ਨਾਲ ਤੁਲਨਾ ਕਰਕੇ ਵੇਖੀ ਜਾਵੇ ਤਾਂ ਸਾਫ ਪਤਾ ਲੱਗਦਾ ਹੈ ਕਿ ਪੁਲਿਸ ਮੁਖੀ ਨੇ ਪਹਿਲਾਂ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਆਪਣੇ ਬਿਆਨ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਜਦੋਂ ਉਸ ਨੂੰ ਸਾਰੇ ਪਾਸਿਆਂ ਤੋਂ ਨਿਖੇਧੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਇਸ ਹਾਲਤ ਦੇ ਮੱਦੇਨਜਰ ਹੀ ਅਫਸੋਸ ਜਾਹਰ ਕਰਨ ਵਾਲਾ ਬਿਆਨ ਦਿੱਤਾ ਹੈ।

ਖਾਸ ਗੱਲ ਇਹ ਹੈ ਕਿ ਕਰਤਾਰਪੁਰ ਸਾਹਿਬ ਦੇ ਮਾਮਲੇ ਵਿੱਚ ਵੱਖ ਵੱਖ ਖੇਤਰਾਂ ਦੀਆਂ ਜਥੇਬੰਦੀਆਂ ਅਤੇ ਸਖਸੀਅਤਾਂ ਵੱਲੋਂ ਇੱਕ ਸੁਰ ਹੋ ਕੇ ਪੰਜਾਬ ਪੁਲਿਸ ਮੁਖੀ ਦੇ ਬਿਆਨ ਦੀ ਨਿਖੇਧੀ ਜਾ ਰਹੀ ਹੈ ਜਿਸ ਕਾਰਨ ਪੁਲਿਸ ਮੁਖੀ ਉੱਪਰ ਲਗਾਤਾਰ ਬੱਝਵਾਂ ਦਬਾਅ ਪੈ ਰਿਹਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ
ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਆਖਿਆ ਕਿ ਉਹ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕਰਨ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਉਨ੍ਹਾਂ ਆਖਿਆ ਕਿ
4 ਅਕਤੂਬਰ 2015 ਨੂੰ ਬਹਿਬਲ ਕਲਾਂ ਪਿੰਡ ਨੇੜੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਵਾਸਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵੱਲੋਂ ਗੋਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: