Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰੀ ਨੌਜਵਾਨ “ਸੈਰ-ਸਪਾਟੇ” ਲਈ ਨਹੀਂ ਸਗੋਂ ਆਜ਼ਾਦੀ ਲਈ ਪਥਰਾਅ ਕਰ ਕੇ ਜਾਨਾਂ ਦੇ ਰਹੇ ਹਨ: ਫਾਰੂਕ ਅਬਦੁੱਲਾ

ਕਸ਼ਮੀਰੀ ਨੌਜਵਾਨ “ਸੈਰ-ਸਪਾਟੇ” ਲਈ ਨਹੀਂ ਸਗੋਂ ਆਜ਼ਾਦੀ ਲਈ ਪਥਰਾਅ ਕਰ ਕੇ ਜਾਨਾਂ ਦੇ ਰਹੇ ਹਨ: ਫਾਰੂਕ ਅਬਦੁੱਲਾ

ਸ੍ਰੀਨਗਰ: ਸਾਬਕਾ ਕੇਂਦਰੀ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ: ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਕਸ਼ਮੀਰੀ ਨੌਜਵਾਨ ਕਸ਼ਮੀਰ ਮਸਲੇ ਨੂੰ ਉਜਾਗਰ ਕਰਨ ਲਈ ਸੁਰੱਖਿਆ ਬਲਾਂ ‘ਤੇ ਪਥਰਾਅ ਕਰਕੇ ਆਪਣੀਆਂ ਜਾਨਾਂ ਦੇ ਰਹੇ ਹਨ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਬਦੁੱਲਾ 2 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਮੌਕੇ ਦਿੱਤੇ ਬਿਆਨ ਕਿ ਕਸ਼ਮੀਰੀ ਨੌਜਵਾਨਾਂ ਨੂੰ “ਅੱਤਵਾਦ ਜਾਂ ਸੈਰ-ਸਪਾਟੇ” ‘ਚੋਂ ਇਕ ਦੀ ਚੋਣ ਕਰਨੀ ਹੋਵੇਗੀ ‘ਤੇ ਪ੍ਰਤੀਕਿਰਿਆ ਦੇ ਰਹੇ ਸਨ।

ਫਾਰੂਕ ਅਬਦੁੱਲਾ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ
ਫਾਰੂਕ ਅਬਦੁੱਲਾ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ

ਸ੍ਰੀਨਗਰ ਦੇ ਗੁਪਕਾਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਬਦੁੱਲਾ ਨੇ ਕਿਹਾ ਕਿ ਬਿਨਾਂ ਸ਼ੱਕ ਸੈਰ-ਸਪਾਟਾ ਸਾਡੀ ਜੀਵਨ-ਰੇਖਾ ਹੈ ਪਰ ਪਥਰਾਅ ਕਰਨ ਵਾਲਿਆਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ ਤੇ ਉਹ ਸਿਰਫ ਕਸ਼ਮੀਰ ਮਸਲੇ ਨੂੰ ਉਜਾਗਰ ਕਰਨ ਦੇ ਲਈ ਇਹ ਸਭ ਕੁਝ ਕਰ ਰਹੇ ਹਨ। ਫਾਰੂਕ ਨੇ ਕਿਹਾ ਕਿ ਉਹ ਭੁੱਖੇ ਮਰ ਜਾਣਗੇ ਪਰ ਕਸ਼ਮੀਰ ਮਸਲੇ ਦੇ ਹੱਲ ਤਕ ਉਹ ਪਥਰਾਅ ਕਰਦੇ ਰਹਿਣਗੇ। ਉਹ ਕਿਸੇ ਟੂਰਜ਼ਿਮ (ਸੈਰ-ਸਪਾਟਾ) ਅਤੇ ਪੈਕੇਜ਼ਾਂ ਲਈ ਨਹੀਂ ਸਗੋਂ ਕਸ਼ਮੀਰ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰ ਰਹੇ ਹਨ ਤੇ ਇਹ ਗੱਲ ਸਮਝਣ ਦੀ ਜ਼ਰੂਰਤ ਹੈ। ਫਾਰੂਕ ਅਬਦੁਲਾ ਨੇ ਕਿਹਾ ਕਿ ਕਸ਼ਮੀਰ ਦੇ ਵਿਸ਼ੇਸ਼ ਦਰਜੇ (ਧਾਰਾ 370) ਅਤੇ ਮੁਸਲਿਮ ਬਹੁਗਿਣਤੀ ਦੇ ਤਨਾਸਬ ਨੂੰ ਘੱਟ ਕਰਨ ਲਈ ਸਾਜ਼ਿਸਾਂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਉਹ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਕਾਂਗਰਸ ਨਾਲ ਮਿਲ ਕੇ ਚੋਣ ਲੜ ਰਹੇ ਹਨ।

ਸਬੰਧਤ ਖ਼ਬਰ:

ਭਾਰਤ ਨੇ ਕਸ਼ਮੀਰ ’ਚ ਹੋਰ ਫੌਜੀ ਦਸਤੇ ਭੇਜੇ; ਤਿੰਨ ਨੌਜਵਾਨਾਂ ਦੀ ਮੌਤ ਤੋਂ ਬਾਅਦ ਹਾਲਾਤ ਨਾਜ਼ੁਕ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।
ਕੋਵਿਡ-19 ਮਹਾਂਮਾਰੀ ਦੇ ਕਾਰਨ ਆਰਥਿਕ ਮੰਦੀ ਦੇ ਚਲਦਿਆਂ ਕੇਂਦਰ ਅਤੇ ਰਾਜਾਂ ਵਿੱਚ ਜੀ.ਐਸ.ਟੀ. ਸੈਸ ਦਾ ਰੇੜਕਾ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਭਾਜਪਾ ਐਮ.ਪੀ. ਜੈਯੰਤ ਸਿਨਹਾ ਦੀ ਅਗਵਾਈ ਵਾਲੀ ਵਿੱਤੀ
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
ਅੱਜ ਜਾਰੀ ਕੀਤੇ ਇਕ ਲਿਖਤੀ ਬਿਆਨ ਵਿੱਚ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (ਪੀ.ਯੂ.ਡੈ.ਰਾ) ਵੱਲੋਂ ਜੰਮੂ ਅਤੇ ਕਸ਼ਮੀਰ ਵਿੱਚ ਪਬਲਿਕ ਸੇਫਟੀ ਐਕਟ (ਪ.ਸੇ.ਐ.) ਨਾਮੀ ਕਾਲੇ ਕਾਨੂੰਨ ਦੀ ਵਰਤੋਂ ਕਰਨ ਦੀ ਸਖਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: